01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਹੁਣ ਤੱਕ ਜ਼ਿਲ੍ਹੇ ਦੇ 100 ਪਿੰਡਾਂ ’ਚ ਦਿਖਾਈ ਗਈ ਗੁਰੂ ਰਵਿਦਾਸ ਜੀ ਬਾਰੇ ਦਸਤਾਵੇਜ਼ੀ ਫ਼ਿਲਮ

Ad Position 21
No active advertisement
ਅਜੀਤ ਡੈਸਕ 01-08-2026
ਤਰਨ ਤਾਰਨ, 31 ਜੁਲਾਈ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਲੋਕਾਂ ਨੂੰ ਗੁਰੂ ਜੀ ਦੇ ਜੀਵਨ, ਵਿਚਾਰਾਂ ਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਹੁਣ ਤੱਕ ਜ਼ਿਲ੍ਹੇ ਦੇ 100 ਪਿੰਡਾਂ ਵਿਚ ਦਿਖਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀਆਂ ਗਈਆਂ ਵੈਨਾਂ ਰਾਹੀਂ ਐਲ. ਈ. ਡੀ. ਸਕਰੀਨ ’ਤੇ ਦਿਖਾਈ ਜਾ ਰਹੀ ਕਰੀਬ 30 ਮਿੰਟ ਦੀ ਇਸ ਦਸਤਾਵੇਜ਼ੀ ਫ਼ਿਲਮ ਵਿਚ ਗੁਰੂ ਰਵਿਦਾਸ ਜੀ ਦੇ ਜੀਵਨ ਦੇ ਮਹੱਤਵਪੂਰਨ ਪੱਖਾਂ, ਫ਼ਲਸਫ਼ੇ ਤੇ ਉਨ੍ਹਾਂ ਵਲੋਂ ਮਨੁੱਖਤਾ ਦੀ ਭਲਾਈ, ਆਪਸੀ ਭਾਈਚਾਰੇ, ਸੱਚ, ਕਿਰਤ, ਸਮਾਨਤਾ ਅਤੇ ਸਰਬ ਸਾਂਝੀਵਾਲਤਾ ਦੇ ਦਿੱਤੇ ਸੰਦੇਸ਼ ਬਾਰੇ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ। ਦਸਤਾਵੇਜ਼ੀ ਫ਼ਿਲਮ ਦੇਖਣ ਵਾਲੇ ਪਿੰਡਾਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਸਮੇਤ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ ਅਤੇ ਆਦਰਸ਼ਾਂ ਤੋਂ ਜਾਣੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਇਸ ਪਹਿਲ ਤਹਿਤ ਜ਼ਿਲ੍ਹੇ ਵਿਚ 2 ਡਾਕੂਮੈਂਟਰੀ ਵੈਨਾਂ ਰਾਹੀਂ ਰੋਜ਼ਾਨਾ ਚਾਰ-ਪੰਜ ਪਿੰਡਾਂ ਵਿਚ ਇਹ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤਰਨ ਤਾਰਨ ਵਲੋਂ ਸ਼ਹੀਦ ਊਧਮ ਸਿੰਘ ਦਾ ਮਨਾਇਆ ਸ਼ਹੀਦੀ ਦਿਹਾੜਾ ਅਗਲੀ ਖ਼ਬਰ ਰੈਸ਼ਨੇਲਾਈਜ਼ੇਸ਼ਨ ਤੋਂ ਬਾਅਦ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 911 ਤੋਂ ਵਧ ਕੇ 925 ਹੋਈ
Ad Position 24
No active advertisement