ਤਰਨ ਤਾਰਨ, 1 ਅਗਸਤ (ਹਰਿੰਦਰ ਸਿੰਘ)– ਕੰਪਿਊਟਰ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਸੁਨਾਮ ਵਿਖੇ ਆਮ ਆਦਮੀ ਪਾਰਟੀ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦਾ ਘਿਰਾਓ ਕਰਨ ਜਾ ਰਹੇ ਕੰਪਿਊਟਰ ਅਧਿਆਪਕ ਨੇਤਾਵਾਂ ਨੂੰ ਉਹਨਾਂ ਦੇ ਘਰਾਂ ਵਿਚ ਹੀ ਸਰਕਾਰ ਦੁਆਰਾ ਨਜ਼ਰਬੰਦ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਬਹੁਤ ਸਾਰੇ ਕੰਪਿਊਟਰ ਅਧਿਆਪਕਾਂ ਨੂੰ ਰਸਤੇ ਵਿਚ ਹੀ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿਚ ਲਿਜਾਇਆ ਗਿਆ| ਇਸ ਮੌਕੇ ’ਤੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਨੂੰ ਤੜਕਸਾਰ ਪੁਲਿਸ ਮੁਲਾਜ਼ਮਾਂ ਦੁਆਰਾ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ ਅਤੇ ਇਸੇ ਤਰ੍ਹਾਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਬਹੁਤ ਸਾਰੇ ਨੇਤਾਵਾਂ ਜਿਵੇਂ ਕਿ ਜੋਨੀ ਸਿੰਗਲਾ, ਪਰਮਵੀਰ ਸਿੰਘ ਆਦਿ ਨੂੰ ਉਹਨਾਂ ਦੇ ਘਰਾਂ ਵਿਚ ਹੀ ਨਜ਼ਰਬੰਦ ਕੀਤਾ ਗਿਆ| ਅੰਮ੍ਰਿਤਸਰ ਤੋਂ ਸੰਘਰਸ਼ ਲਈ ਜਾ ਰਹੇ ਕੰਪਿਊਟਰ ਅਧਿਆਪਕਾਂ ਨੂੰ ਹਰੀਕੇ ਵਿਖੇ ਪੁਲਿਸ ਦੁਆਰਾ ਗਿ੍ਫਤਾਰ ਕੀਤਾ ਗਿਆ| ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲਾ ਪ੍ਰਧਾਨ ਸ਼ੀਤਲ ਸਿੰਘ ਅਤੇ ਸਟੇਟ ਕਮੇਟੀ ਮੈਂਬਰਰਾਖੀ ਮੰਨਣ ਦੀ ਅਗਵਾਈ ਵਿੱਚ ਕੰਪਿਊਟਰ ਅਧਿਆਪਕਾਂ ਨੇ ਵੱਡੀ ਗਿਣਤੀ ਵਿਚ ਸੰਗਰੂਰ ਵਿਖੇ ਜਾ ਕੇ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਪੁਲਿਸ ਦੁਆਰਾ ਕੀਤੇ ਜਾ ਰਹੇ ਧੱਕੇ ਦਾ ਸਖ਼ਤ ਵਿਰੋਧ ਦਰਜ ਕਰਵਾਇਆ| ਇਸ ਮੌਕੇ ਤੇ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਡੱਟ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ| ਇਸ ਮੌਕੇ ਸ਼ੀਤਲ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਕੰਪਿਊਟਰ ਦੇ ਅਧਿਆਪਕਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਹੀ ਹਨ| ਉਹਨਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਕੰਪਿਊਟਰ ਅਧਿਆਪਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਜਲਦੀ ਤੋਂ ਜਲਦੀ ਪੂਰੇ ਕਰਵਾਏ ਜਾਣ | ਇਸ ਮੌਕੇ ਪਵਨ ਕੁਮਾਰ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ ਧੁੰਦਾ, ਤਜਿੰਦਰ ਸਿੰਘ, ਪਰਮਜੀਤ ਸਿੰਘ, ਅਮਨਪ੍ਰੀਤ ਸਿੰਘ, ਪਰਵਿੰਦਰ ਸਿੰਘ,ਨਿਤਿਨ ਸੂਦ, ਜਸਪ੍ਰੀਤ ਸਿੰਘ, ਅਤੇ ਹੋਰ ਵੀ ਬਹੁਤ ਸਾਰੇ ਕੰਪਿਊਟਰ ਅਧਿਆਪਕ ਸ਼ਾਮਿਲ ਸਨ।
ਸੁਨਾਮ ਵਿਖੇ ਸੂਬਾ ਪੱਧਰੀ ਐਕਸ਼ਨ ਤੋਂ ਪਹਿਲਾਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂਆਂ ਨੂੰ ਕੀਤਾ ਨਜ਼ਰਬੰਦ