02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

ਗੋਇੰਦਵਾਲ, 1 ਅਗਸਤ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖਏ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸਰਾਜ ਨੇ ਲਿਖਤੀ ਸ਼ਿਕਾਇਤ ਕੀਤੀ ਕਿ 24 ਜੁਲਾਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸਮਸ਼ੇਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਸਾਧਰਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਪਾਸੋਂ ਇਕ ਟੱਚ ਮੋਬਾਈਲ ਫੋਨ ਬਰਾਮਦ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 02-08-2026
ਗੋਇੰਦਵਾਲ, 1 ਅਗਸਤ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ 2 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖਏ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸਰਾਜ ਨੇ ਲਿਖਤੀ ਸ਼ਿਕਾਇਤ ਕੀਤੀ ਕਿ 24 ਜੁਲਾਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸਮਸ਼ੇਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਸਾਧਰਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਪਾਸੋਂ ਇਕ ਟੱਚ ਮੋਬਾਈਲ ਫੋਨ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਕੀਤੀ ਕਿ 30 ਜੁਲਾਈ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਲਵਜੀਤ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਗੰਡੀਵਿੰਡ ਪਾਸੋਂ 1 ਟੱਚ ਮੋਬਾਈਲ ਫੋਨ ਬਰਾਮਦ ਕੀਤਾ ਹੈ। ਥਾਣਾ ਗੋਇੰਦਵਾਲ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਤਾ ਲਾਭ ਕੌਰ ਦੂਲੋ ਦਾ ਦਿਹਾਂਤ ਅਗਲੀ ਖ਼ਬਰ ਲਾਵਾਰਿਸ ਕੁੱਤਿਆਂ ਦੀ ਦਹਿਸ਼ਤ ਦੇ ਬਾਵਜੂਦ ਤਰਨ ਤਾਰਨ ਦਾ ਪ੍ਰਸ਼ਾਸਨ ਖ਼ਾਮੋਸ਼- ਕਾਮਰੇਡ ਹੀਰਾ ਸਿੰਘ
Ad Position 24
No active advertisement