02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ’ਚ ਮੈਥ ਅਤੇ ਸਾਇੰਸ ਪ੍ਰਦਰਸ਼ਨੀ ਲਗਾਈ

ਤਰਨ ਤਾਰਨ, 1 ਅਗਸਤ (ਹਰਿੰਦਰ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਚ ਪ੍ਰਿੁੰਸੀਪਲ ਕੰਵਲਜੀਤ ਕੌਰ ਦੀ ਅਗਵਾਈ ਹੇਠ ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ ਮੌਕੇ ਸਾਇੰਸ ਅਤੇ ਮੈਥ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਸਕੂਲ ਦੇ ਤੀਸਰੀ ਜਮਾਤ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 02-08-2026
ਤਰਨ ਤਾਰਨ, 1 ਅਗਸਤ (ਹਰਿੰਦਰ ਸਿੰਘ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ ਦੀ ਨਾਮਵਰ ਸੰਸਥਾ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਚ ਪ੍ਰਿੁੰਸੀਪਲ ਕੰਵਲਜੀਤ ਕੌਰ ਦੀ ਅਗਵਾਈ ਹੇਠ ਸਕੂਲ ਵਿਚ ਮਾਪੇ-ਅਧਿਆਪਕ ਮਿਲਣੀ ਮੌਕੇ ਸਾਇੰਸ ਅਤੇ ਮੈਥ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਸਕੂਲ ਦੇ ਤੀਸਰੀ ਜਮਾਤ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਇਸ ਪ੍ਰਦਰਸ਼ਨੀ ਵਿਚ ਸੋਲਰ ਸਿਸਟਮ, ਜੀਵਨ ਚੱਕਰ, ਮਨੁੱਖੀ ਪਾਚਨ ਕਿਰਿਆ, ਚੱਕਰ ਦੀ ਕਿਸਮ, ਲਾਵਾ, ਵੱਖ-ਵੱਖ ਆਕਾਰ, ਗ੍ਰਹਿ, ਧਰਤੀ ਦੇ ਤਲ, ਬਹੁਪਦ ਆਦਿ ਵਰਗੇ ਵਿਸ਼ਿਆਂ ’ਤੇ ਬੱਚਿਆਂ ਨੇ ਕਾਰਜਸ਼ੀਲ ਮਾਡਲ ਬਣਾਏ। ਪ੍ਰਦਰਸ਼ਨੀ ਵਿਚ ਬੱਚਿਆਂ ਦੇ ਮਾਪਿਆਂ ਵਿਚ ਬਹੁਤ ਉਤਸ਼ਾਹ ਵੇਖਿਆ ਗਿਆ। ਅਧਿਆਪਕਾਂ ਅਤੇ ਮਾਪਿਆਂ ਵਿਚ ਵਿਦਿਆਰਥੀਆਂ ਦੇ ਕੰਮਕਾਜ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ ਗਏ। ਵਿਦਿਆਰਥੀਆਂ ਦੀ ਕਾਰਜਸ਼ੈਲੀ ਸੁਧਾਰਨ ਲਈ ਮਾਪਿਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਤਾਂ ਕਿ ਵਿਦਿਆਰਥੀਆਂ ਦੇ ਅਕਾਦਮਕਿ ਪੱਧਰ ਵਿਚ ਸੁਧਾਰ ਲਿਆਂਦਾ ਜਾ ਸਕੇ। ਪ੍ਰਿੰਸੀਪਲ ਕੰਵਲਜੀਤ ਕੌਰ ਨੇ ਪ੍ਰਦਰਸ਼ਨੀ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਮਰਦਾਸ ਪਬਲਿਕ ਸਕੂਲ ਫਤਿਆਬਾਦ ਵਿਖੇ ਬੂਟੇ ਲਗਾਏ ਅਗਲੀ ਖ਼ਬਰ ਜਾਮਾਰਾਏ ਤੇ ਮੱਲਾ ਨੇ ਮਜ਼ਦੂਰ ਜਮਾਤ ਨੂੰ ਰਾਜਨੀਤਕ ਤੌਰ ’ਤੇ ਚੇਤਨ ਹੋਣ ਦਾ ਦਿੱਤਾ ਸੱਦਾ - ਜਾਮਾਰਾਏ, ਮੱਲ੍ਹਾ
Ad Position 24
No active advertisement