ਸੰਤ ਬਾਬਾ ਇਕਬਾਲ ਸਿੰਘ ਦੀ ਜੀਵਨੀ ’ਤੇ ਭਾਸ਼ਨ ਪ੍ਰਤੀਯੋਗਤਾ ਕਰਵਾਈ
ਖਡੂਰ ਸਾਹਿਬ, 1 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਜਮਾਤ ਅੱਠਵੀਂ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਸੰਤ ਬਾਬਾ ਇਕਬਾਲ ਸਿੰਘ ਦੀ ਜੀਵਨੀ ਨਾਲ ਸੰਬੰਧਿਤ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਦਾ ਉਦੇਸ਼ ਵਿਦਿਆਰਥੀਆਂ ਨੂੰ ਸੰਤ ਬਾਬਾ ਇਕਬਾਲ ਸਿੰਘ ਦੇ ਜੀਵਨ, ਉਨ੍ਹਾਂ ਦੀ ਸਿੱਖਿਆ ਪ੍ਰਤੀ ਸੇਵਾ, ਸਮਾਜ ਭਲਾਈ ਅਤੇ ਉੱਚੇ ਆਦਰਸ਼ਾਂ ਤੋਂ ਜਾਣੂ ਕਰਵਾਉਣਾ ਸੀ।
ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਸੰਤ ਬਾਬਾ ਇਕਬਾਲ ਸਿੰਘ ਜੀ ਦੀ ਜੀਵਨੀ ’ਤੇ ਭਾਸ਼ਣ ਪ੍ਰਤੀਯੋਗਤਾ ਦੌਰਾਨ ਭਾਸ਼ਨ ਪੇਸ਼ ਕਰਦੀ ਹੋਈ ਵਿਦਿਆਰਥਣ। ਤਸਵੀਰ–ਕੁਲਾਰ
02-08-2026