ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਿਖੇ ਵਿਸ਼ਵ ਪ੍ਰਕਿਰਤੀ ਸੰਭਾਲ ਦਿਵਸ ਮਨਾਇਆ
ਪੱਟੀ, 1 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ ਪੱਟੀ ਵਿਖੇ ਕਾਲਜ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ.
ਪੱਟੀ, 1 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ ਪੱਟੀ ਵਿਖੇ ਕਾਲਜ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮ੍ਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਪ੍ਰਿੰਸੀਪਲ ਡਾ. ਸਰਿਤਾ ਨਾਰਦ ਦੀ ਯੋਗ ਅਗਵਾਈ ਹੇਠ ਵਿਸ਼ਵ ਪ੍ਰਕਿਰਤੀ ਸੰਭਾਲ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਸਾਇੰਸ ਕਲੱਬ ਅਤੇ ਐਨ.ਐਸ.ਐਸ. ਇਕਾਈ ਦੇ ਵਿਦਿਆਰਥੀਆਂ ਵਲੋਂ ਕਾਲਜ ਕੈਂਪਸ ਵਿਚ ਪੌਦੇ ਲਗਾਏ ਗਏ ਅਤੇ ਵਿਦਿਆਰਥੀਆਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ, ਵਾਤਾਵਰਣ ਸੁਰੱਖਿਆ ਅਤੇ ਹਰਿਆਵਲੀ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਦੀ ਬਚਤ ਕਰਨ ਅਤੇ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ ਗਿਆ। ਵਿਸ਼ਵ ਪ੍ਰਕਿਰਤੀ ਸੰਭਾਲ ਦਿਵਸ ਹਰ ਸਾਲ ਕੁਦਰਤੀ ਸਰੋਤਾਂ ਦੀ ਰੱਖਿਆ ਅਤੇ ਟਿਕਾਊ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਕੁਦਰਤ ਦੀ ਸੰਭਾਲ ਲਈ ਸਮਾਜ ਨੂੰ ਜਾਗਰੂਕ ਕਰਨਾ ਸੀ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਲਈ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵਾਤਾਵਰਣ ਸੰਭਾਲ, ਰੁੱਖ ਲਗਾਉਣ, ਪਾਣੀ ਬਚਾਉਣ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਸੰਬੰਧੀ ਪ੍ਰਭਾਵਸ਼ਾਲੀ ਸਲੋਗਨ ਲਿਖ ਕੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਪਵਨਦੀਪ ਕੌਰ ਨੇ ਪਹਿਲਾ ਸਥਾਨ, ਸਿਮਰਨ ਕੌਰ ਨੇ ਦੂਜਾ ਸਥਾਨ, ਗੁਰਪ੍ਰੀਤ ਕੌਰ ਅਤੇ ਰੇਖਾ ਕੌਰ ਨੇ ਤੀਜਾ ਸਥਾਨ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਸਰਿਤਾ ਨਾਰਦ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਿਹਤਮੰਦ ਜੀਵਨ ਲਈ ਸਾਫ਼-ਸੁਥਰਾ ਵਾਤਾਵਰਣ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਪਾਣੀ ਦੀ ਸੰਭਾਲ ਕਰਨ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਪ੍ਰਕਿਰਤੀ ਦੀ ਰੱਖਿਆ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਸੁਰੱਖਿਅਤ ਅਤੇ ਸਿਹਤਮੰਦ ਭਵਿੱਖ ਦੀ ਨੀਂਹ ਹੈ। ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕ ਸਾਹਿਬਾਨ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ, ਸਾਇੰਸ ਕਲੱਬ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।