02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਨਗਰ ਕੌਂਸਲ ਸਫ਼ਾਈ ਕਰਮਚਾਰੀਆਂ ਦੀ ਹੜਤਾਲ 24ਵੇਂ ਦਿਨ ਵਿਚ ਦਾਖ਼ਲ

ਤਰਨ ਤਾਰਨ, 1 ਅਗਸਤ (ਇਕਬਾਲ ਸਿੰਘ ਸੋਢੀ)—ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਸਫਾਈ ਕਰਮਚਾਰੀ ਹੜਤਾਲ ’ਤੇ ਬੈਠੇ ਹੋਏ ਹਨ, ਜਿਨ੍ਹਾਂ ਦੀ ਹੜਤਾਲ 24 ਵੇਂ ਦਿਨ ਵਿਚ ਦਾਖਲ ਹੋ ਗਈ ਹੈ। ਨਗਰ ਕੌਂਸਲ ਦਫਤਰ ਅੱਗੇ ਧਰਨਾ ’ਤੇ ਬੈਠੇ ਸਫਾਈ ਕਰਮਚਾਰੀਆਂ ਵਲੋਂ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ ਗਿਆ ਅਤੇ ਕਿਹਾ ਗਿਆ ਕਿ ਜਿਨ੍ਹਾਂ ਚਿਰ ਉਨ੍ਹਾਂ ਦੀਆਂ ਮੰਗਾਂ ਲਾਗੂ ਨਹੀਂ ਹੁੰਦੀਆਂ ਉਦੋ ਤੱਕ ਹੜਤਾਲ ਜਾਰੀ ਰਹੇਗੀ।

Ad Position 21
No active advertisement
ਅਜੀਤ ਡੈਸਕ 02-08-2026
ਤਰਨ ਤਾਰਨ, 1 ਅਗਸਤ (ਇਕਬਾਲ ਸਿੰਘ ਸੋਢੀ)—ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਸਫਾਈ ਕਰਮਚਾਰੀ ਹੜਤਾਲ ’ਤੇ ਬੈਠੇ ਹੋਏ ਹਨ, ਜਿਨ੍ਹਾਂ ਦੀ ਹੜਤਾਲ 24 ਵੇਂ ਦਿਨ ਵਿਚ ਦਾਖਲ ਹੋ ਗਈ ਹੈ। ਨਗਰ ਕੌਂਸਲ ਦਫਤਰ ਅੱਗੇ ਧਰਨਾ ’ਤੇ ਬੈਠੇ ਸਫਾਈ ਕਰਮਚਾਰੀਆਂ ਵਲੋਂ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ ਗਿਆ ਅਤੇ ਕਿਹਾ ਗਿਆ ਕਿ ਜਿਨ੍ਹਾਂ ਚਿਰ ਉਨ੍ਹਾਂ ਦੀਆਂ ਮੰਗਾਂ ਲਾਗੂ ਨਹੀਂ ਹੁੰਦੀਆਂ ਉਦੋ ਤੱਕ ਹੜਤਾਲ ਜਾਰੀ ਰਹੇਗੀ। ਇਸ ਮੌਕੇ ਸਫਾਈ ਸੇਵਕ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਉਲਟ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਫਾਈ ਕਾਮੇ ਪਿਛਲੇ 15 ਸਾਲਾਂ ਤੋਂ ਠੇਕੇਦਾਰੀ ’ਤੇ ਕੰਮ ਕਰਦੇ ਆ ਰਹੇ ਹਨ ਪਰ ਸਰਕਾਰ ਇਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਬਰਨਾਲਾ ਵਿਖੇ ਸਫਾਈ ਸੇਵਕਾਂ ਉਪਰ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਤਹਿਤ 30 ਜੁਲਾਈ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਅਤੇ ਸ਼ਹਿਰ ਦੇ ਦੁਕਾਨਦਾਰਾਂ ਨੇ ਵੀ ਇਸ ਬੰਦ ਦਾ ਸਮੱਰਥਨ ਕੀਤਾ ਉਸ ਦਾ ਉਹ ਧੰਨਵਾਦ ਕਰਦੇ ਹਨ ਅਤੇ ਪੰਜਾਬ ਸਰਕਾਰ ਪਾਸੋਂ ਮੰਗ ਕਰਦੇ ਹਨ ਕਿ ਸਫਾਈ ਸੇਵਕਾਂ ’ਤੇ ਲਾਠੀਚਾਰਜ ਕਰਨ ਵਾਲੇ ਡੀ.ਐੱਸ.ਪੀ. ਅਤੇ ਐੱਸ.ਐੱਚ.ਓ ਖਿਲਾਫ ਐੱਸ.ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰੀ ਪ੍ਰਥਾ ਤੁਰੰਤ ਬੰਦ ਕੀਤੀ ਜਾਵੇ ਅਤੇ ਸਫਾਈ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਤਰਸ ਦੇ ਅਧਾਰ ’ਤੇ ਨੌਕਰੀਆਂ ਦਿੱਤੀਆਂ ਜਾਣ, 18 ਫੀਸਦੀ ਡੀ.ਏ. ਦਿੱਤਾ ਜਾਵੇ। ਇਸ ਮੌਕੇ ਤਿਲਕ ਰਾਜ, ਜੱਜਪਾਲ, ਸਤਨਾਮ ਸਿੰਘ, ਆਸ਼ਊ, ਕ੍ਰਿਸ਼ਨ ਲਾਲ, ਜੋਗਿੰਦਰਪਾਲ, ਸਤਨਾਮ ਸਿੰਘ, ਸੁਭਾਸ਼, ਸਾਹਿਲ, ਸੁਨੀਲ, ਪ੍ਰਦੀਪ, ਬਖਸ਼ੀਸ, ਰਾਜ ਕੁਮਾਰ, ਸੰਤੋਸ਼, ਰਾਜ ਰਾਣੀ, ਸਲਮਾ, ਬੱਬਲੀ, ਸੋਨੀਆ, ਭੋਲੀ, ਰੇਨੂੰ, ਜਗੀਰੋ, ਮਨਜੀਤ, ਬੀਰੋ, ਮਿੰਦੋ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰੱਸਾਕਸ਼ੀ ਮੁਕਾਬਲੇ ’ਚ ਕਲਗੀਧਰ ਪਬਲਿਕ ਸਕੂਲ ਦੀ ਟੀਮ ਨੇ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਿਖੇ ਵਿਸ਼ਵ ਪ੍ਰਕਿਰਤੀ ਸੰਭਾਲ ਦਿਵਸ ਮਨਾਇਆ
Ad Position 24
No active advertisement