02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਰੱਸਾਕਸ਼ੀ ਮੁਕਾਬਲੇ ’ਚ ਕਲਗੀਧਰ ਪਬਲਿਕ ਸਕੂਲ ਦੀ ਟੀਮ ਨੇ ਹਾਸਿਲ ਕੀਤਾ ਪਹਿਲਾ ਸਥਾਨ

ਭਿੱਖੀਵਿੰਡ, 1 ਅਗਸਤ (ਬੌਬੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ 70 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਤਹਿਤ ਸੁਰਸਿੰਘ ਵਿਖੇ ਕਰਵਾਏ ਜੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਰੱਸਾਕਸ਼ੀ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕੀਤਾ । ਕਲਗੀਧਰ ਸਕੂਲ ਦੀ ਜੇਤੂ ਟੀਮ ਨੇ ਬੇਮਿਸਾਲ ਤਾਲਮੇਲ, ਅਨੁਸ਼ਾਸਨ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ ਇਹ ਸ਼ਾਨਦਾਰ ਉਪਲਬਧੀ ਆਪਣੇ ਨਾਮ ਕੀਤੀ ।

Ad Position 21
No active advertisement
ਅਜੀਤ ਡੈਸਕ 02-08-2026
ਭਿੱਖੀਵਿੰਡ, 1 ਅਗਸਤ (ਬੌਬੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ 70 ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦੇ ਤਹਿਤ ਸੁਰਸਿੰਘ ਵਿਖੇ ਕਰਵਾਏ ਜੋਨ ਪੱਧਰੀ ਖੇਡ ਮੁਕਾਬਲਿਆਂ ਵਿਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਰੱਸਾਕਸ਼ੀ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕੀਤਾ । ਕਲਗੀਧਰ ਸਕੂਲ ਦੀ ਜੇਤੂ ਟੀਮ ਨੇ ਬੇਮਿਸਾਲ ਤਾਲਮੇਲ, ਅਨੁਸ਼ਾਸਨ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ ਇਹ ਸ਼ਾਨਦਾਰ ਉਪਲਬਧੀ ਆਪਣੇ ਨਾਮ ਕੀਤੀ । ਇਸ ਜੇਤੂ ਟੀਮ ’ਚ ਫਤਿਹਜੋਤ ਸਿੰਘ, ਰਣਵੀਰ ਸਿੰਘ, ਮਨਸਹਿਜਬੀਰ ਸਿੰਘ, ਅਗਮਬੀਰ ਸਿੰਘ, ਖਜਾਨ ਸਿੰਘ, ਹਰਜਸਦੀਪ ਸਿੰਘ, ਸਾਹਿਬਦੀਪ ਸਿੰਘ, ਯੁਵਰਾਜ ਸਿੰਘ, ਕੀਰਤਬੀਰ ਸਿੰਘ ਅਤੇ ਜਸਬੀਰ ਸਿੰਘ ਸ਼ਾਮਿਲ ਸਨ । ਇਨ੍ਹਾਂ ਵਿਦਿਆਰਥੀਆਂ ਨੇ ਟੀਮ ਭਾਵਨਾ ਅਤੇ ਲਗਾਤਾਰ ਅਭਿਆਸ ਦੇ ਸਦਕਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਦਾ ਝੰਡਾ ਲਹਿਰਾਇਆ । ਇਸ ਮੌਕੇ ਸਕੂਲ ਦੇ ਚੀਫ਼ ਡਾਇਰੈਕਟਰ ਬੁੱਢਾ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ । ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਪ੍ਰਾਪਤ ਕੀਤੀਆਂ ਉਪਲੱਬਧੀਆਂ ਵਿਦਿਆਰਥੀਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਦੀਆਂ ਹਨ । ਇਸ ਮੌਕੇ ਸਕੂਲ ਦੇ ਚੀਫ਼ ਡਾਇਰੈਕਟਰ ਬੁੱਢਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਲਗੀਧਰ ਪਬਲਿਕ ਸਕੂਲ ’ਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਹਮੇਸ਼ਾ ਪਹਿਲ ਦਿੱਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਸਕੂਲ ਵਿਚ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ । ਮੈਨੇਜਿੰਗ ਡਾਇਰੈਕਟਰ ਮਨਦੀਪ ਕੌਰ ਨੇ ਵਿਦਿਆਰਥੀਆਂ, ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਸਖ਼ਤ ਮਿਹਨਤ, ਨਿਰੰਤਰ ਅਭਿਆਸ ਅਤੇ ਅਧਿਆਪਕਾਂ ਦੀ ਸੁਚੱਜੀ ਰਹਿਨੁਮਾਈ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕ ਪੰਚਾਇਤ ਨੇ ਕੀਤੀ ਵਕੀਲਾਂ ਦੀ ਹਮਾਇਤ ਐੱਲਏਡੀਸੀ ਨੂੰ ਤੁਰੰਤ ਰੱਦ ਕੀਤੇ ਜਾਣ ਦੀ ਕੀਤੀ ਮੰਗ ਅਗਲੀ ਖ਼ਬਰ ਨਗਰ ਕੌਂਸਲ ਸਫ਼ਾਈ ਕਰਮਚਾਰੀਆਂ ਦੀ ਹੜਤਾਲ 24ਵੇਂ ਦਿਨ ਵਿਚ ਦਾਖ਼ਲ
Ad Position 24
No active advertisement