ਗੋਇੰਦਵਾਲ ਜੇਲ੍ਹ ਵਿਚੋਂ ਮੋਬਾਈਲ, ਸਿੰਮ ਅਤੇ ਹੋਰ ਸਾਮਾਨ ਬਰਾਮਦ
ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
ਗੋਇੰਦਵਾਲ ਸਾਹਿਬ, 2 ਅਗਸਤ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਮੋਬਾਈਲ, ਸਿੰਮ ਅਤੇ ਹੋਰ ਸਾਮਾਨ ਮਿਲਣ ’ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਹੰਸ ਰਾਜ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਮਿਤੀ 24 ਜੁਲਾਈ ਨੂੰ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀ ਲਵਜੀਤ ਸਿੰਘ ਉਰਫ਼ ਲੱਬਾ ਪੁੱਤਰ ਸੁੱਖਾ ਸਿੰਘ ਵਾਸੀ ਗੰਡੀਵਿੰਡ ਪਾਸੋਂ 1 ਟੱਚ ਮੋਬਾਈਲ ਫੋਨ ਕੰਪਨੀ ਵੀਵੋ ਰੰਗ ਨੀਲਾ ਬਿਨਾਂ ਸਿੰਮ ਅਤੇ ਹਵਾਲਾਤੀ ਸਤਨਾਮ ਸਿੰਘ ਉਰਫ਼ ਸਾਗਰ ਪੁੱਤਰ ਸਾਹਿਬ ਸਿੰਘ ਵਾਸੀ ਬਾਸਰਕੇ ਗਿੱਲਾਂ ਪਾਸੋਂ 1 ਟੱਚ ਫੋਨ ਕੰਪਨੀ ਵੀਵੋ ਰੰਗ ਗੁਲਾਬੀ ਸਮੇਤ ਏਅਰਟੈਲ ਸਿੰਮ ਬਰਾਮਦ ਹੋਏ ਹਨ।
ਗੋਇੰਦਵਾਲ ਸਾਹਿਬ, 2 ਅਗਸਤ (ਸਕੱਤਰ ਸਿੰਘ ਅਟਵਾਲ)—ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਮੋਬਾਈਲ, ਸਿੰਮ ਅਤੇ ਹੋਰ ਸਾਮਾਨ ਮਿਲਣ ’ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਹੰਸ ਰਾਜ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਮਿਤੀ 24 ਜੁਲਾਈ ਨੂੰ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀ ਲਵਜੀਤ ਸਿੰਘ ਉਰਫ਼ ਲੱਬਾ ਪੁੱਤਰ ਸੁੱਖਾ ਸਿੰਘ ਵਾਸੀ ਗੰਡੀਵਿੰਡ ਪਾਸੋਂ 1 ਟੱਚ ਮੋਬਾਈਲ ਫੋਨ ਕੰਪਨੀ ਵੀਵੋ ਰੰਗ ਨੀਲਾ ਬਿਨਾਂ ਸਿੰਮ ਅਤੇ ਹਵਾਲਾਤੀ ਸਤਨਾਮ ਸਿੰਘ ਉਰਫ਼ ਸਾਗਰ ਪੁੱਤਰ ਸਾਹਿਬ ਸਿੰਘ ਵਾਸੀ ਬਾਸਰਕੇ ਗਿੱਲਾਂ ਪਾਸੋਂ 1 ਟੱਚ ਫੋਨ ਕੰਪਨੀ ਵੀਵੋ ਰੰਗ ਗੁਲਾਬੀ ਸਮੇਤ ਏਅਰਟੈਲ ਸਿੰਮ ਬਰਾਮਦ ਹੋਏ ਹਨ। ਇਸੇ ਤਰ੍ਹਾਂ ਹੰਸ ਰਾਜ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ 24 ਜੁਲਾਈ ਨੂੰ ਹੀ ਜੇਲ੍ਹ ਦੀ ਚੈਕਿੰਗ ਦੌਰਾਨ ਬਲਾਕ ਨੰਬਰ 4 ਅਤੇ 5 ਵਿਚ ਬੰਦ ਸਤਨਾਮ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਗਲੀ ਬਾਜੀਗਰ ਵਾਲੀ ਮੁਹੱਲਾ ਨਾਨਕਸਰ ਤਰਨ ਤਾਰਨ ਪਾਸੋਂ 23 ਬੰਡਲ ਬੀੜੀਆਂ ਦੇ ਬਰਾਮਦ ਹੋਏ ਹਨ। ਇਸ ਸੰਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਉਪਰੋਕਤ ਹਵਾਲਾਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸੇ ਤਰ੍ਹਾਂ ਜਰਨੈਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਨੂੰ ਜੇਲ੍ਹ ਦੀ ਕੀਤੀ ਅਚਨਚੇਤ ਚੈਕਿੰਗ ਦੌਰਾਨ 395 ਤੰਬਾਕੂ ਪੁੜੀਆਂ, 611 ਬੀੜੀਆਂ ਬੰਡਲ, 53 ਕੂਲ ਲਿਪ ਪੈਕੇਟ, 7 ਸਿਗਰੇਟ ਦੀਆਂ ਡੱਬੀਆਂ, 13 ਲਾਈਟਰ ਅਤੇ 6 ਹੀਟਰ ਸਪਰਿੰਗ ਬਰਾਮਦ ਹੋਏ। ਉਕਤ ਮਿਲੇ ਸਾਮਾਨ ਦੇ ਵਾਲੀ ਵਾਰਿਸਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਸੰਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।