02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਵਾਤਾਵਰਨ ਦੀ ਸੰਭਾਲ ਲਈ ਇਸ ਸਾਲ ਵੀ ਡੇਢ ਲੱਖ ਬੂਟੇ ਲਗਾਉਣ ਦਾ ਟੀਚਾ- ਸੰਤ ਬਾਬਾ ਸੁੱਖਾ ਸਿੰਘ ਵੱਡੀ ਗਿਣਤੀ ’ਚ ਨੌਜਵਾਨ ਬਣ ਰਹੇ ਸੇਵਾ ਦਾ ਹਿੱਸਾ

ਚੋਹਲਾ ਸਾਹਿਬ, 2 ਅਗਸਤ (ਬਲਵਿੰਦਰ ਸਿੰਘ ਚੋਹਲਾ)- ਵਧਦੇ ਪ੍ਰਦੂਸ਼ਣ ਅਤੇ ਲਗਾਤਾਰ ਘੱਟ ਰਹੇ ਰੁੱਖਾਂ ਕਾਰਨ ਪੈਦਾ ਹੋ ਰਹੀਆਂ ਵਾਤਾਵਰਨ ਸੰਬੰਧੀ ਚੁਣੌਤੀਆਂ ਵਿਚਕਾਰ ਸੰਪਰਦਾਈ ਕਾਰ ਸੇਵਾ ਸਰਹਾਲੀ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਵਲੋਂ ਹਰਿਆਲੀ ਵਧਾਉਣ ਲਈ ਚਲਾਈ ਜਾ ਰਹੀ ਬੂਟਾ ਲਗਾਓ ਮੁਹਿੰਮ ਲੋਕਾਂ ਲਈ ਪ੍ਰੇਰਨਾ ਦਾ ਸਰੋਤ ਬਣ ਰਹੀ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਨ੍ਹਾਂ ਵਲੋਂ ਇਲਾਕੇ ਦੀਆਂ ਵੱਖ-ਵੱਖ ਵਿਹਲੀਆਂ, ਸਾਂਝੀਆਂ ਅਤੇ ਜਨਤਕ ਥਾਵਾਂ ’ਤੇ ਵੱਡੇ ਪੱਧਰ ’ਤੇ ਬੂਟੇ ਲਗਾਉਣ ਦਾ ਕਾਰਜ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਜਾਰੀ ਹੈ ।

Ad Position 21
No active advertisement
ਅਜੀਤ ਡੈਸਕ 03-08-2026
ਚੋਹਲਾ ਸਾਹਿਬ, 2 ਅਗਸਤ (ਬਲਵਿੰਦਰ ਸਿੰਘ ਚੋਹਲਾ)- ਵਧਦੇ ਪ੍ਰਦੂਸ਼ਣ ਅਤੇ ਲਗਾਤਾਰ ਘੱਟ ਰਹੇ ਰੁੱਖਾਂ ਕਾਰਨ ਪੈਦਾ ਹੋ ਰਹੀਆਂ ਵਾਤਾਵਰਨ ਸੰਬੰਧੀ ਚੁਣੌਤੀਆਂ ਵਿਚਕਾਰ ਸੰਪਰਦਾਈ ਕਾਰ ਸੇਵਾ ਸਰਹਾਲੀ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਵਲੋਂ ਹਰਿਆਲੀ ਵਧਾਉਣ ਲਈ ਚਲਾਈ ਜਾ ਰਹੀ ਬੂਟਾ ਲਗਾਓ ਮੁਹਿੰਮ ਲੋਕਾਂ ਲਈ ਪ੍ਰੇਰਨਾ ਦਾ ਸਰੋਤ ਬਣ ਰਹੀ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਨ੍ਹਾਂ ਵਲੋਂ ਇਲਾਕੇ ਦੀਆਂ ਵੱਖ-ਵੱਖ ਵਿਹਲੀਆਂ, ਸਾਂਝੀਆਂ ਅਤੇ ਜਨਤਕ ਥਾਵਾਂ ’ਤੇ ਵੱਡੇ ਪੱਧਰ ’ਤੇ ਬੂਟੇ ਲਗਾਉਣ ਦਾ ਕਾਰਜ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਜਾਰੀ ਹੈ । ਸੰਤ ਬਾਬਾ ਸੁੱਖਾ ਸਿੰਘ ਸਿਰਫ਼ ਧਾਰਮਿਕ ਆਗੂ ਹੀ ਨਹੀਂ, ਸਗੋਂ ਸਮਾਜ ਸੇਵਾ ਲਈ ਸਮਰਪਿਤ ਸ਼ਖ਼ਸੀਅਤ ਵਜੋਂ ਵੀ ਜਾਣੇ ਜਾਂਦੇ ਹਨ। ਉਹ ਲੰਮੇ ਸਮੇਂ ਤੋਂ ਲੋੜਵੰਦ ਪਰਿਵਾਰਾਂ ਦੀ ਮਦਦ, ਗਰੀਬ ਅਤੇ ਲੋੜਵੰਦ ਧੀਆਂ ਦੇ ਆਨੰਦ ਕਾਰਜ ਕਰਵਾਉਣ, ਧਾਰਮਿਕ ਅਤੇ ਸਮਾਜਿਕ ਸੇਵਾਵਾਂ ਦੇ ਨਾਲ-ਨਾਲ ਮਨੁੱਖਤਾ ਦੀ ਭਲਾਈ ਲਈ ਅਨੇਕਾਂ ਉਪਰਾਲੇ ਕਰਦੇ ਆ ਰਹੇ ਹਨ । ਪਿਛਲੇ ਕੁਝ ਸਾਲਾਂ ਤੋਂ ਉਨ੍ਹਾਂ ਨੇ ਵਾਤਾਵਰਨ ਦੀ ਸੰਭਾਲ ਨੂੰ ਵੀ ਆਪਣੀ ਸੇਵਾ ਦਾ ਅਹਿਮ ਹਿੱਸਾ ਬਣਾਇਆ ਹੈ। ਉਹ ਸਿਰਫ਼ ਬੂਟੇ ਲਗਾਉਣ ਤੱਕ ਹੀ ਸੀਮਤ ਨਹੀਂ ਰਹਿੰਦੇ, ਸਗੋਂ ਉਨ੍ਹਾਂ ਦੀ ਨਿਯਮਤ ਦੇਖਭਾਲ ਅਤੇ ਪਾਲਣ-ਪੋਸ਼ਣ ਵੀ ਯਕੀਨੀ ਬਣਾਉਂਦੇ ਹਨ । ਚੋਹਲਾ ਸਾਹਿਬ-ਸਰਹਾਲੀ ਰੋਡ ’ਤੇ ਬੂਟੇ ਲਗਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਬਾਬਾ ਸੁੱਖਾ ਸਿੰਘ ਨੇ ਕਿਹਾ ਕਿ ਅੱਜ ਮਨੁੱਖੀ ਲਾਪਰਵਾਹੀ ਕਾਰਨ ਹਵਾ ਅਤੇ ਪਾਣੀ ਦਾ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ, ਜਿਸ ਦਾ ਸਿੱਧਾ ਅਸਰ ਮਨੁੱਖੀ ਸਿਹਤ ਅਤੇ ਆਉਣ ਵਾਲੀਆਂ ਪੀੜ੍ਹੀਆਂ ’ਤੇ ਪੈ ਰਿਹਾ ਹੈ । ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਅੰਮ੍ਰਿਤਸਰ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਮੰਨਾ ਨੇ ਕਾਨਫ਼ਰੰਸ ਸੰਬੰਧੀ ਕੀਤੀ ਮੀਟਿੰਗ ਰਈਆ, ਖਲਚੀਆਂ ਅਤੇ... ਅਗਲੀ ਖ਼ਬਰ -ਮਾਮਲਾ ਮਰੇ ਹੋਏ ਵਿਅਕਤੀ ਦੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਦਾ- ਬੀ.ਕੇ.ਯੂ. (ਏਕਤਾ) ਉਗਰਾਹਾਂ ਜਥੇਬੰਦੀ ਪੀੜਤ ਪਰਿਵਾਰ ਦ...
Ad Position 24
No active advertisement