02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼ੁਕਲਾ ਨੇ ਕੀਤਾ ਪੱਟੀ ਜੇਲ੍ਹ ਦਾ ਦੌਰਾ

ਪੱਟੀ, 2 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਖਿਲ ਕੁਮਾਰ ਸ਼ੁਕਲਾ ਨੇ ਪੱਟੀ ਸਬ-ਜੇਲ੍ਹ ਦਾ ਦੌਰਾ ਕੀਤਾ । ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿਚਲੇ ਸੈਲਾਂ ਅਤੇ ਬੈਰਕਾਂ ਦਾ ਨਿਰੀਖਣ ਕੀਤਾ।

Ad Position 21
No active advertisement
ਅਜੀਤ ਡੈਸਕ 03-08-2026
ਪੱਟੀ, 2 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਖਿਲ ਕੁਮਾਰ ਸ਼ੁਕਲਾ ਨੇ ਪੱਟੀ ਸਬ-ਜੇਲ੍ਹ ਦਾ ਦੌਰਾ ਕੀਤਾ । ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿਚਲੇ ਸੈਲਾਂ ਅਤੇ ਬੈਰਕਾਂ ਦਾ ਨਿਰੀਖਣ ਕੀਤਾ। ਉਨ੍ਹਾਂ ਸਾਰੀਆਂ ਬੈਰਕਾਂ ਵਿਚ ਹਰੇਕ ਕੈਦੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਚਿੰਤਾਵਾਂ ਸੁਣੀਆਂ। ਉਨ੍ਹਾਂ ਬੈਰਕਾਂ ਵਿਚ ਬਣੇ ਬਾਥਰੂਮਾਂ ਦੀ ਸਫਾਈ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਨੇ ਕੈਦੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਨੇ ਜੇਲ੍ਹ ਵਿਚ ਤਿਆਰ ਕੀਤੇ ਜਾ ਰਹੇ ਭੋਜਨ ਜਿਸ ਵਿਚ ਰੋਟੀ, ਦਾਲ, ਕਾਲੇ ਛੋਲੇ ਅਤੇ ਖੀਰ ਆਦਿ ਸ਼ਾਮਿਲ ਸਨ, ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਜੇਲ੍ਹ ਵਿਚ ਬਣੀ ਡਿਸਪੈਂਸਰੀ ਕੰਟੀਨ ਅਤੇ ਲਾਈਬ੍ਰੇਰੀ ਵੀ ਚੈੱਕ ਕੀਤੀ ਅਤੇ ਜੇਲ੍ਹ ਦੀ ਇਮਾਰਤ ਦੀ ਸਫਾਈ ਨੂੰ ਵੀ ਧਿਆਨ ਨਾਲ ਵਾਚਿਆ। ਉਨ੍ਹਾਂ ਬੰਦੀਆਂ ਤੋਂ ਉਨ੍ਹਾਂ ਨੂੰ ਦਿੱਤੀਆਂ ਜਾਂਦੀਆਂ ਮੈਡੀਕਲ ਸਹੂਲਤਾਂ, ਮੁਫਤ ਕਾਨੂੰਨੀ ਸਹਾਇਤਾ ਅਤੇ ਹੋਰ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜੇਲ੍ਹ ਸੁਪਰਡੈਂਟ ਇੰਦਰਪ੍ਰੀਤ ਸਿੰਘ ਤੋਂ ਜੇਲ੍ਹ ਸੰਬੰਧੀ ਜਾਣਕਾਰੀ ਹਾਸਲ ਕੀਤੀ ਕਿ ਜੇਲ੍ਹ ਕਦੋਂ ਬਣੀ ਅਤੇ ਇੱਥੇ ਕੀ-ਕੀ ਸਹੂਲਤਾਂ ਹਨ। ਉਨ੍ਹਾਂ ਜੇਲ੍ਹ ਦੀ ਇਮਾਰਤ ਪੁਰਾਣੀ ਹੋਣ ਕਰਕੇ ਜਲਦੀ ਤੋਂ ਜਲਦੀ ਇਸ ਦੀ ਲੋੜੀਂਦੀ ਮੁਰੰਮਤ ਕਰਾਉਣ ਦੇ ਸੁਝਾਅ ਵੀ ਦਿੱਤੇ। ਇਸ ਮੌਕੇ ਜੇਲ੍ਹ ਸੁਪਰਡੈਂਟ ਇੰਦਰਪ੍ਰੀਤ ਸਿੰਘ ਪੀ.ਪੀ.ਐਸ., ਸਹਾਇਕ ਸੁਪਰਡੈਂਟ ਸਤਨਾਮ ਸਿੰਘ, ਜੇਲ੍ਹ ਮੈਡੀਕਲ ਅਫ਼ਸਰ ਡਾ. ਹਰਸਿਮਰਤ ਸਿੰਘ, ਫਾਰਮਾਸਿਸਟ ਨਵਦੀਪ ਸਿੰਘ, ਸਟੋਰ ਕੀਪਰ ਜਤਿੰਦਰ ਸਿੰਘ ਅਤੇ ਜੇਲ੍ਹ ਦੇ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ, ਪਿਸਟਲ, ਡਰੱਗ ਮਨੀ, ਮੋਟਰਸਾਈਕਲ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਡੇਰਾ ਤਪੋਬਨ ਸਾਹਿਬ ਵਿਖੇ ਉਸਾਰੀ ਅਧੀਨ ਐਨ.ਆਰ.ਆਈ. ਸਰਾਂ ਦੀ ਚੌਥੀ ਮੰਜ਼ਿਲ ਦਾ ਲੈਂਟਰ ਪਾਇਆ
Ad Position 24
No active advertisement