ਹੈਰੋਇਨ, ਪਿਸਟਲ, ਡਰੱਗ ਮਨੀ, ਮੋਟਰਸਾਈਕਲ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ
ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)—ਤਰਨ ਤਾਰਨ ਦੇ ਵੱਖ–ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਪਿਸਟਲ, ਡਰੱਗ ਮਨੀ, ਮੋਟਰਸਾਈਕਲ, ਮੋਬਾਈਲ ਫੋਨ, ਲਾਹਣ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.
ਐ
ਐਸ.ਐਸ.ਪੀ. ਸੁਰਿੰਦਰ ਲਾਂਬਾ
03-08-2026
ਤਰਨ ਤਾਰਨ, 2 ਅਗਸਤ (ਹਰਿੰਦਰ ਸਿੰਘ)—ਤਰਨ ਤਾਰਨ ਦੇ ਵੱਖ–ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਪਿਸਟਲ, ਡਰੱਗ ਮਨੀ, ਮੋਟਰਸਾਈਕਲ, ਮੋਬਾਈਲ ਫੋਨ, ਲਾਹਣ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐਸ.ਆਈ. ਪ੍ਰਦੁੱਮਣ ਸਿੰਘ ਨੇ ਗਸ਼ਤ ਦੇ ਸੰਬੰਧ ਵਿਚ ਦੋ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 13 ਗ੍ਰਾਮ ਹੈਰੋਇਨ ਅਤੇ 1200 ਡਰੱਗ ਮਨੀ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਅਜੈ ਪੁੱਤਰ ਕਿਸ਼ਨ ਲਾਲ ਵਾਸੀ ਮੁਹੱਲਾ ਟਾਂਕਸ਼ੱਤਰੀ ਹਾਲ ਵਾਸੀ ਮੁਹੱਲਾ ਨਾਨਕਸਰ ਤਰਨ ਤਾਰਨ ਅਤੇ ਗੁਰਤੇਜ ਸਿੰਘ ਪੁੱਤਰ ਰੇਸ਼ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਤਰਨ ਤਾਰਨ ਵਜੋਂ ਹੋਈ ਹੈ। ਥਾਣਾ ਵੈਰੋਵਾਲ ਦੇ ਏ.ਐਸ.ਆਈ. ਗੁਰਵੇਲ ਸਿੰਘ, ਜੋ ਕਿ ਗਸ਼ਤ ਦੇ ਸੰਬੰਧ ਵਿਚ ਅੱਡਾ ਭਲਾਈਪੁਰ ਡੋਗਰਾ ਵਿਖੇ ਮੌਜੂਦ ਸਨ ਕਿ ਉਨ੍ਹਾਂ ਨੇ ਮੁਖ਼ਬਰ ਦੀ ਇਤਲਾਹ ’ਤੇ ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਪੁੱਤਰ ਕੇਵਲ ਸਿੰਘ ਵਾਸੀ ਬਹਾਦਰਪੁਰ ਦੇ ਘਰ ਛਾਪਾ ਮਾਰ ਕੇ ਉੁਸ ਨੂੰ 100 ਲੀਟਰ ਲਾਹਣ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐਸ.ਆਈ. ਕਰਮ ਸਿੰਘ ਗਸ਼ਤ ਦੇ ਸੰਬੰਧ ਵਿਚ Ç ਲੰਕ ਰੋਡ ਨੌਸ਼ਹਿਰਾ ਢਾਲਾ ਵਿਖੇ ਮੌਜੂਦ ਸਨ ਕਿ ਉਨ੍ਹਾਂ ਨੇ ਸ਼ੱਕ ਦੇ ਅਧਾਰ ’ਤੇ ਰਾਜਨ ਸਿੰਘ ਉਰਫ਼ ਰਾਜਾ ਪੁੱਤਰ ਰਛਪਾਲ ਸਿੰਘ ਵਾਸੀ ਨੌਸ਼ਹਿਰਾ ਢਾਲਾ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 85 ਜਿੰਦਾ ਰੌਂਦ 30 ਬੋਰ, ਜਿੰਨਾਂ ਦੇ ਪੈਦੇ ’ਤੇ ਈ.ਏ.ਐਫ. ਲਿਖਿਆ ਹੋਇਆ ਸੀ, ਬਰਾਮਦ ਕੀਤੇ। ਥਾਣਾ ਖੇਮਕਰਨ ਦੇ ਏ.ਐਸ.ਆਈ. ਦਿਲਬਾਗ ਸਿੰਘ ਗਸ਼ਤ ਦੇ ਸੰਬੰਧ ਵਿਚ ਪੁਲ ਡਰੇਨ ਮਹਿਦੀਪੁਰ ਵਿਖੇ ਪੁੱਜੇ ਤਾਂ ਸਾਹਮਣੇ ਤੋਂ ਇਕ ਨੌਜਵਾਨ ਤੁਰਿਆ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਘਬਰਾ ਗਿਆ। ਪੁਲਿਸ ਪਾਰਟੀ ਨੂੰ ਸ਼ੱਕ ਪੈਣ ’ਤੇ ਜਦ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਨੌਜਵਾਨ ਦੀ ਪਛਾਣ ਹੀਰਾ ਸਿੰਘ ਪੁੱਤਰ ਰਾਜ ਸਿੰਘ ਵਾਸੀ ਵਾਰਡ ਨੰਬਰ 13 ਖੇਮਕਰਨ ਵਜੋਂ ਹੋਈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਸਬ ਇੰਸਪੈਕਟਰ ਐਸ.ਐਚ.ਓ ਦਿਲਬਾਗ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸੰਬੰਧ ਵਿਚ ਟੀ. ਪੁਆਇੰਟ ਮਾੜੀ ਮੇਘਾ ਮੌਜੂਦ ਸਨ ਅਤੇ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੇ ਸੀ। ਇਕ ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ ਨੰਬਰ ਪੀ.ਬੀ. 17 ਏ. 5639 ਭਿੱਖੀਵਿੰਡ ਵਾਲੇ ਪਾਸੇ ਤੋਂ ਆਇਆ, ਜਿਸ ’ਤੇ ਦੋ ਨੌਜਵਾਨ ਸਵਾਰ ਸਨ, ਜਿਹਨਾ ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕੀਤਾ। ਮੋਟਰਸਾਈਕਲ ਸਵਾਰ ਨੌਜਵਾਨਾਂ, ਜਿੰਨਾਂ ਵਿਚ ਰੋਸ਼ਨ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮਾੜੀ ਮੇਘਾ ਦੀ ਡੱਬ ਵਿਚੋਂ ਇਕ ਪਿਸਟਲ ਮਾਰਕਾ 30 ਬੋਰ ਮੇਡ ਐਸ ਇਟਲੀ ਸਮੇਤ ਖਾਲੀ ਮੈਗਜ਼ੀਨ ਅਤੇ ਜੇਬ ਵਿਚੋਂ ਦੋ ਮੋਬਾਈਲ ਮਾਰਕਾ ਸੈਮਸੰਗ ਅਤੇ ਮਾਰਕਾ ਵੀਵੋ ਅਤੇ ਦੂਸਰੇ ਨੌਜਵਾਨ ਸ਼ਿਵ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਮਾੜੀ ਮੇਘਾ ਦੀ ਡੱਬ ਵਿਚੋਂ ਇਕ ਪਿਸਟਲ ਮਾਰਕਾ 30 ਬੋਰ ਮੇਡ ਐਸ ਇਟਲੀ ਸਮੇਤ ਖਾਲੀ ਮੈਗਜ਼ੀਨ ਬਰਾਮਦ ਹੋਇਆ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐਸ.ਆਈ. ਕ੍ਰਿਪਾਲ ਸਿੰਘ ਗਸ਼ਤ ਦੇ ਸੰਬੰਧ ਵਿਚ ਦਾਣਾ ਮੰਡੀ ਸਾਹਮਣੇ ਕੈਰੋਂ ਵਿਖੇ ਪੁੱਜੇ ਤਾਂ ਉਨ੍ਹਾਂ ਨੇ ਇਕ ਸ਼ੱਕੀ ਨੌਜਵਾਨ ਹਰਪ੍ਰੀਤ ਸਿੰਘ ਉਰਫ਼ ਨਿੱਕਾ ਪੁੱਤਰ ਬਲਵਿੰਦਰ ਸਿੰਘ ਵਾਸੀ ਗਲੀ ਪੋਲਟਰੀ ਫਾਰਮ ਵਾਲੀ ਵਾਰਡ ਨੰਬਰ 1 ਸੰਗਲ ਬਸਤੀ ਪੱਟੀ ਨੂੰ ਕਾਬੂ ਕਰਕੇ ਉਸ ਕੋਲੋਂ 6.2 ਗ੍ਰਾਮ ਹੈਰੋਇਨ ਅਤੇ 1120 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। (ਬਾਕੀ ਸਫ਼ਾ 6 ’ਤੇ)