ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਦਾ ਨਤੀਜਾ ਸ਼ਾਨਦਾਰ ਰਿਹਾ
ਪੱਟੀ, 2 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)–ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ, ਕੈਰੋਂ, ਪੱਟੀ ਦੇ ਬੀ. ਐਡ.
ਪੱਟੀ, 2 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)–ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ, ਕੈਰੋਂ, ਪੱਟੀ ਦੇ ਬੀ.ਐਡ. ਸੈਸ਼ਨ (2024–26) ਦੇ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ। ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸਤਿਅਮ ਭਾਰਦਵਾਜ ਅਤੇ ਪ੍ਰਿੰਸੀਪਲ ਡਾ. ਸਰਿਤਾ ਨਾਰਦ ਦੀ ਯੋਗ ਅਗਵਾਈ ਹੇਠ ਚੱਲ ਰਹੇ ਕਾਲਜ ਦੇ ਕੋਰਸ ਬੀ.ਐਡ (2024-26)ਦਾ ਨਤੀਜਾ 100 ਪ੍ਤੀਸ਼ਤ ਰਿਹਾ। ਸਾਰੇ ਵਿਦਿਆਰਥੀ ਬਹੁਤ ਵਧੀਆ ਅੰਕਾਂ ਨਾਲ ਪਾਸ ਹੋਏ। ਇਸ ਸ਼ਾਨਦਾਰ ਨਤੀਜੇ ਰਾਹੀ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ। ਇਸ ਪ੍ਰੀਖਿਆ ਵਿਚ ਕਾਲਜ ਦੀ ਵਿਦਿਆਰਥਣ ਅਨਮੋਲ ਕੌਰ ਨੇ ਕਾਲਜ ਵਿਚ ਪਹਿਲਾ ਸਥਾਨ, ਅਰਮਾਨਦੀਪ ਕੌਰ ਨੇ ਦੂਸਰਾ ਸਥਾਨ ਅਤੇ ਮਨਜੌਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਨਤੀਜਾ ਐਲਾਨ ਹੋਣ ’ਤੇ ਕਾਲਜ ਦੀ ਸਮੂਹ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਸਰਿਤਾ ਨਾਰਦ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦੇ ਪਾਤਰ ਹਨ।