ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰੇਕ ਵਰਗ ਦਾ ਸਹਿਯੋਗ ਜ਼ਰੂਰੀ - ਐਲ.ਡੀ.ਐਮ. ਸੰਦੀਪ ਸਹੋਤਾ
‘ਯੁਵਾ ਨਸ਼ਾ ਮੁਕਤ’ ਪ੍ਰੋਗਰਾਮ ਤਹਿਤ ਕਰਵਾਇਆ ਸਮਾਗਮ ਅਤੇ ਕੱਢੀ ਰੈਲੀ
ਤਰਨ ਤਾਰਨ, 2 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਜੋਨਲ ਮੈਨੇਜ਼ਰ ਅੰਮ੍ਰਿਤਸਰ ਅਸੀਸ ਗਾਂਧੀ ਅਤੇ ਸਰਕਲ ਹੈੱਡ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੀਡ ਜ਼ਿਲ੍ਹਾ ਮੈਨੇਜਰ (ਐਲ. ਡੀ.
ਸ
ਸਮਾਗਮ ਦੌਰਾਨ ਨਸ਼ਿਆਂ ਖ਼ਿਲਾਫ਼ ਸਹੁੰ ਚੁਕਾਉਂਦੇ ਹੋਏ ਐਲ.ਡੀ.ਐਮ. ਸੰਦੀਪ ਸਹੋਤਾ। ਤਸਵੀਰ: ਲਵਲੀ
03-08-2026
ਤਰਨ ਤਾਰਨ, 2 ਅਗਸਤ (ਇਕਬਾਲ ਸਿੰਘ ਸੋਢੀ)-ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਜੋਨਲ ਮੈਨੇਜ਼ਰ ਅੰਮ੍ਰਿਤਸਰ ਅਸੀਸ ਗਾਂਧੀ ਅਤੇ ਸਰਕਲ ਹੈੱਡ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੀਡ ਜ਼ਿਲ੍ਹਾ ਮੈਨੇਜਰ (ਐਲ.ਡੀ.ਐਮ.) ਸੰਦੀਪ ਸਹੋਤਾ ਦੀ ਅਗਵਾਈ ਹੇਠ ਤਰਨ ਤਾਰਨ ਵਿਖੇ ‘ਯੁਵਾ ਸ਼ਕਤੀ ਨਸ਼ਾ ਮੁਕਤ ਪ੍ਰੋਗਰਾਮ’ ਕਰਵਾਇਆ ਗਿਆ। ਪ੍ਰੋਗਰਾਮ ਦਾ ਮੁੱਖ ਮੰਤਵ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਨੂੰ ਹੋਰ ਮਜ਼ਬੂਤ ਕਰਨਾ ਸੀ। ਪ੍ਰੋਗਰਾਮ ਵਿਚ ਬੈਂਕ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ-ਨਾਲ ਆਰੋਹ ਫਾਊਂਂਡੇਸ਼ਨ, ਅਸੈਸ ਡਿਵੈਲਪਮੈਂਟ ਸਰਵਿਸ ਦੇ ਨੁੰਮਾਇੰਦਿਆਂ ਅਤੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਐਲ.ਡੀ.ਐਮ. ਸੰਦੀਪ ਸਹੋਤਾ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਤੋਂ ਨਸ਼ਾ ਮੁਕਤੀ ਸੰਬੰਧੀ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਨੇ ਸ਼ਹਿਰ ਦੇ ਵੱਖ-ਵੱਖ ਮੁੱਖ ਮਾਰਗਾਂ ਤੋਂ ਲੰਘਦਿਆਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਅਪਣਾਉਣ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਦਾ ਸੰਦੇਸ਼ ਦਿੱਤਾ। ਰੈਲੀ ਦੌਰਾਨ ਭਾਗੀਦਾਰਾਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਨਾਅਰੇ ਵੀ ਲਗਾਏ ਗਏ, ਜਿਨ੍ਹਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਰੈਲੀ ਦੀ ਸਮਾਪਤੀ ਗਾਂਧੀ ਪਾਰਕ ਵਿਖੇ ਹੋਈ, ਜਿਥੇ ਕਰਵਾਏ ਗਏ ਸਮਾਗਮ ਦੌਰਾਨ ਹਾਜ਼ਰ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਪ੍ਰੇਰਿਤ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ, ਪਰਿਵਾਰਾਂ ਅਤੇ ਸਮਾਜ ਉੱਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਐਲ.ਡੀ.ਐਮ. ਸੰਦੀਪ ਸਹੋਤਾ ਨੇ ਕਿਹਾ ਕਿ ਨਸ਼ਿਆਂ ਦਾ ਵਧਦਾ ਪ੍ਰਕੋਪ ਸਮਾਜ ਲਈ ਗੰਭੀਰ ਚੁਣੌਤੀ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਕੇਵਲ ਸਰਕਾਰੀ ਯਤਨ ਹੀ ਕਾਫ਼ੀ ਨਹੀਂ, ਸਗੋਂ ਹਰ ਨਾਗਰਿਕ, ਸਮਾਜਿਕ ਸੰਸਥਾ, ਸਿੱਖਿਆ ਸੰਸਥਾਨ ਅਤੇ ਪਰਿਵਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਇਸ ਮੌਕੇ ਡਿਪਟੀ ਐਲ.ਡੀ.ਐਮ. ਸੰਦੀਪ ਸ਼ਰਮਾ, ਐਫ.ਐਲ.ਸੀ. ਹਰਜਿੰਦਰ ਕੌਰ, ਐਫ.ਐਲ.ਸੀ. ਅਮਨਦੀਪ ਕੌਰ, ਆਰੋਹ ਫਾਊਂਡੇਸ਼ਨ ਤੋਂ ਏ.ਐਫ.ਸੀ. ਗੁਰਪ੍ਰੀਤ ਸਿੰਘ ਕੱਦਗਿੱਲ, ਏ.ਐਫ.ਸੀ ਬਚਿੱਤਰ ਸਿੰਘ, ਅਸੈਸ ਡਿਵੈਲਪਮੈਂਟ ਸਰਵਿਸ ਤੋਂ ਐਫ.ਸੀ ਬਬਲਪ੍ਰੀਤ ਕੌਰ, ਟੀ.ਐਸ.ਪੀ ਸਾਹਿਲਦੀਪ ਸਿੰਘ, ਅਮ੍ਰਿਤਪਾਲ ਸਿੰਘ ਅਤੇ ਹੋਰ ਅਧਿਕਾਰੀ, ਕਰਮਚਾਰੀ, ਸਮਾਜ ਸੇਵੀ ਅਤੇ ਨੌਜਵਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।