ਗੁਰਬਾਣੀ ਮਨੁੱਖਤਾ ਨੂੰ ਸੱਚ, ਸੇਵਾ ਅਤੇ ਸਿਮਰਨ ਦਾ ਰਾਹ ਦਿਖਾਉਂਦੀ ਹੈ- ਭਰੋਵਾਲ
ਚੋਹਲਾ ਸਾਹਿਬ, 2 ਅਗਸਤ (ਬਲਵਿੰਦਰ ਸਿੰਘ)-ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਗੁਰਦੁਆਰਾ ਬਾਬਾ ਲੂਆਂ ਜੀ ਦੇ ਸਾਲਾਨਾ ਧਾਰਮਿਕ ਸਮਾਗਮ ਵਿਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਮਨਦੀਪ ਸਿੰਘ ਭਰੋਵਾਲ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ । ਉਨ੍ਹਾਂ ਨੇ ਗੁਰੂ ਘਰ ’ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ।
ਚੋਹਲਾ ਸਾਹਿਬ, 2 ਅਗਸਤ (ਬਲਵਿੰਦਰ ਸਿੰਘ)-ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਗੁਰਦੁਆਰਾ ਬਾਬਾ ਲੂਆਂ ਜੀ ਦੇ ਸਾਲਾਨਾ ਧਾਰਮਿਕ ਸਮਾਗਮ ਵਿਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਮਨਦੀਪ ਸਿੰਘ ਭਰੋਵਾਲ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ । ਉਨ੍ਹਾਂ ਨੇ ਗੁਰੂ ਘਰ ’ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਰੋਵਾਲ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਅਤੇ ਮਹਾਂਪੁਰਖਾਂ ਨੇ ਹਮੇਸ਼ਾ ਮਨੁੱਖਤਾ ਨੂੰ ਸੱਚ, ਸੇਵਾ, ਨਿਮਰਤਾ, ਪਰਉਪਕਾਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਕੇਵਲ ਧਾਰਮਿਕ ਗ੍ਰੰਥ ਨਹੀਂ, ਸਗੋਂ ਮਨੁੱਖਤਾ ਨੂੰ ਸਹੀ ਜੀਵਨ ਜਿਊਣ ਦੀ ਦਿਸ਼ਾ ਦਿਖਾਉਣ ਵਾਲਾ ਅਮਰ ਮਾਰਗਦਰਸ਼ਨ ਹੈ। ਹਰ ਵਿਅਕਤੀ ਨੂੰ ਗੁਰਬਾਣੀ ਤੋਂ ਸੇਧ ਲੈ ਕੇ ਨਾਮ ਸਿਮਰਨ, ਕੀਰਤਨ ਅਤੇ ਸੇਵਾ ਨੂੰ ਆਪਣੇ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ। ਭਰੋਵਾਲ ਨੇ ਕਿਹਾ ਕਿ ਧਾਰਮਿਕ ਸਮਾਗਮ ਸਮਾਜ ਵਿਚ ਏਕਤਾ, ਭਾਈਚਾਰੇ ਅਤੇ ਆਪਸੀ ਪਿਆਰ ਨੂੰ ਮਜ਼ਬੂਤ ਕਰਦੇ ਹਨ । ਉਨ੍ਹਾਂ ਨੇ ਗੁਰਦੁਆਰਾ ਬਾਬਾ ਲੂਆਂ ਜੀ ਦੇ ਸਲਾਨਾ ਸਮਾਗਮ ਦੇ ਸਫ਼ਲ ਆਯੋਜਨ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸੇਵਾਦਾਰਾਂ ਅਤੇ ਇਲਾਕੇ ਦੀ ਸੰਗਤ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਪ੍ਰਗਟ ਸਿੰਘ ਨੇ ਰਮਨਦੀਪ ਸਿੰਘ ਭਰੋਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਓ ਬਖ਼ਸ਼ਿਸ਼ ਕਰਕੇ ਸਨਮਾਨਿਤ ਕੀਤਾ । ਇਸ ਮੌਕੇ ਉਨ੍ਹਾਂ ਨਾਲ ਸਰਕਲ ਪ੍ਰਧਾਨ ਖੁਸਪਿੰਦਰ ਸਿੰਘ ਬ੍ਰਹਮਪੁਰਾ, ਜਨਰਲ ਸਕੱਤਰ ਜਵਾਹਰ ਨਈਅਰ, ਦਿਲਬਾਗ ਸਿੰਘ ਚੋਹਲਾ ਸਾਹਿਬ, ਦਲਜੀਤ ਸਿੰਘ, ਸਤਨਾਮ ਸਿੰਘ ਨਿੱਕਾ ਚੋਹਲਾ ਨੇ ਵੀ ਹਾਜ਼ਰੀ ਭਰੀ।