07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਘਰ ’ਚੋਂ ਨਕਦੀ ਅਤੇ ਗਹਿਣੇ ਚੋਰੀ ਕਰਨ ਵਾਲਾ ਇਕ ਕਾਬੂ, ਇਕ ਫ਼ਰਾਰ

ਚੋਹਲਾ ਸਾਹਿਬ, 3 ਅਗਸਤ (ਬਲਵਿੰਦਰ ਸਿੰਘ)—ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਘਰ ਵਿਚੋਂ ਨਕਦੀ ਅਤੇ ਗਹਿਣੇ ਚੋਰੀ ਕਰਨ ’ਤੇ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਰਫਤਾਰ ਕਰ ਲਿਆ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੈ। ਥਾਣਾ ਚੋਹਲਾ ਸਾਹਿਬ ਵਿਖੇ ਚਰਨਜੀਤ ਕੌਰ ਪਤਨੀ ਗੁਰਪਿੰਦਰ ਸਿੰਘ ਵਾਸੀ ਮਰਹਾਣਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਘਰੋਂ ਗੁਰਦੁਆਰਾ ਟਾਹਲਾ ਸਾਹਿਬ ਅੰਮ੍ਰਿਤਸਰ ਮੱਥਾ ਟੇਕਣ ਗਏ ਸੀ ਤਾਂ ਜਦੋਂ ਮੱਥਾ ਟੇਕ ਕੇ ਵਾਪਿਸ ਆਏ ਤਾਂ ਦੇਖਿਆ ਕਿ ਉਨ੍ਹਾਂ ਦੇ ਘਰ ਦੇ ਦਰਵਾਜੇ ਦਾ ਤਾਲਾ ਟੁੱਟਾ ਪਿਆ ਅਤੇ ਅੰਦਰ ਪਈ ਅਲਮਾਰੀ ਦਾ ਸਮਾਨ ਖਿੱਲਰਿਆ ਪਿਆ ਹੈ ।

Ad Position 21
No active advertisement
ਅਜੀਤ ਡੈਸਕ 04-08-2026
ਚੋਹਲਾ ਸਾਹਿਬ, 3 ਅਗਸਤ (ਬਲਵਿੰਦਰ ਸਿੰਘ)—ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਘਰ ਵਿਚੋਂ ਨਕਦੀ ਅਤੇ ਗਹਿਣੇ ਚੋਰੀ ਕਰਨ ’ਤੇ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਰਫਤਾਰ ਕਰ ਲਿਆ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੈ। ਥਾਣਾ ਚੋਹਲਾ ਸਾਹਿਬ ਵਿਖੇ ਚਰਨਜੀਤ ਕੌਰ ਪਤਨੀ ਗੁਰਪਿੰਦਰ ਸਿੰਘ ਵਾਸੀ ਮਰਹਾਣਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਘਰੋਂ ਗੁਰਦੁਆਰਾ ਟਾਹਲਾ ਸਾਹਿਬ ਅੰਮ੍ਰਿਤਸਰ ਮੱਥਾ ਟੇਕਣ ਗਏ ਸੀ ਤਾਂ ਜਦੋਂ ਮੱਥਾ ਟੇਕ ਕੇ ਵਾਪਿਸ ਆਏ ਤਾਂ ਦੇਖਿਆ ਕਿ ਉਨ੍ਹਾਂ ਦੇ ਘਰ ਦੇ ਦਰਵਾਜੇ ਦਾ ਤਾਲਾ ਟੁੱਟਾ ਪਿਆ ਅਤੇ ਅੰਦਰ ਪਈ ਅਲਮਾਰੀ ਦਾ ਸਮਾਨ ਖਿੱਲਰਿਆ ਪਿਆ ਹੈ । ਜਦੋਂ ਚੈੱਕ ਕੀਤਾ ਗਿਆ ਤਾਂ 11 ਗ੍ਰਾਮ ਸੋਨੇ ਦੇ ਗਹਿਣੇ, 6 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ, ਜਿਸ ਨੂੰ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਿਆ। ਸਾਨੂੰ ਪੱਤਾ ਲੱਗਾ ਹੈ ਕਿ ਇਹ ਚੋਰੀ ਕੁਲਦੀਪ ਸਿੰਘ ਪੁੱਤਰ ਸ਼ਿੰਦਰ ਸਿੰਘ ਅਤੇ ਗੁਰਸਾਹਿਬ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮਰਹਾਣਾ ਵਲੋਂ ਕੀਤੀ ਗਈ ਹੈ। ਜਾਂਚ ਅਧਿਕਾਰੀ ਐੱਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਕਰਕੇ ਕੁਲਦੀਪ ਸਿੰਘ ਨੂੰ ਗਿ੍ਫਤਾਰ ਕਰ ਲਿਆ ਹੈ ਜਦਕਿ ਗੁਰਸਾਹਿਬ ਸਿੰਘ ਫਰਾਰ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਮੰਨਾ ਦੇ ਸੂਬਾ ਸਕੱਤਰ ਨਿਯੁਕਤ ਹੋਣ ’ਤੇ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਵਿਧਾਇਕ ਬਿਲਾਸਪੁਰ ਨੇ ਪਿੰਡ ਰਣਸੀਂਹ ਕਲਾਂ ਦੇ ਵਿਕਾਸ ਕਾਰਜਾਂ ਲਈ ਸੌਂਪੇ ਚੈੱਕ
Ad Position 24