07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

70ਵੀਆਂ ਜ਼ੋਨਲ ਖੇਡਾਂ ’ਚ ਗੁਰੂ ਅਮਰਦਾਸ ਸਕੂਲ ਗੋਇੰਦਵਾਲ ਸਾਹਿਬ ਦਾ ਸ਼ਾਨਦਾਰ ਪ੍ਰਦਰਸ਼ਨ

ਗੋਇੰਦਵਾਲ ਸਾਹਿਬ, 3 ਅਗਸਤ (ਸਕੱਤਰ ਸਿੰਘ ਅਟਵਾਲ)– 70ਵੀਆਂ ਜ਼ੋਨਲ ਖੇਡਾਂ (ਸੈਸ਼ਨ 2026-27) ਦਾ ਆਯੋਜਨ ਜ਼ੋਨਲ ਕਨਵੀਨਰ ਕੁਲਦੀਪ ਸਿੰਘ ਵਿਰਕ ਦੀ ਯੋਗ ਅਗਵਾਈ ਹੇਠ ਸਫਲਤਾਪੂਰਵਕ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਗੋਇੰਦਵਾਲ ਸਾਹਿਬ ਜ਼ੋਨ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ।

Ad Position 21
No active advertisement
ਅਜੀਤ ਡੈਸਕ 04-08-2026
ਗੋਇੰਦਵਾਲ ਸਾਹਿਬ, 3 ਅਗਸਤ (ਸਕੱਤਰ ਸਿੰਘ ਅਟਵਾਲ)– 70ਵੀਆਂ ਜ਼ੋਨਲ ਖੇਡਾਂ (ਸੈਸ਼ਨ 2026-27) ਦਾ ਆਯੋਜਨ ਜ਼ੋਨਲ ਕਨਵੀਨਰ ਕੁਲਦੀਪ ਸਿੰਘ ਵਿਰਕ ਦੀ ਯੋਗ ਅਗਵਾਈ ਹੇਠ ਸਫਲਤਾਪੂਰਵਕ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਵਿਚ ਗੋਇੰਦਵਾਲ ਸਾਹਿਬ ਜ਼ੋਨ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਨੇ ਖੋ-ਖੋ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਵਰਗ ਵਿਚੋਂ ਪਹਿਲਾ ਸਥਾਨ, ਅੰਡਰ -19 ਵਰਗ ਵਿਚੋਂ ਪਹਿਲਾ ਸਥਾਨ ਅਤੇ ਅੰਡਰ-14 ਵਰਗ ਵਿਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇਸ ਮੌਕੇ ਸਕੂਲ ਦੇ ਚੇਅਰਪਰਸਨ ਬਲਜੀਤ ਕੌਰ ਰੰਧਾਵਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ੍ ਰਵਿੰਦਰ ਕੌਰ ਨੇ ਖਿਡਾਰੀਆਂ ਅਤੇ ਕੋਚ ਦਵਿੰਦਰ ਸਿੰਘ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀਆਂ ਰੁਜ਼ਗਾਰ ਖੋਹਣ ਵਾਲੀਆਂ ਨੀਤੀਆਂ ਨੇ ਜਵਾਨੀ ਨੂੰ ਨਸ਼ਿਆਂ ਦੇ ਰਾਹ ਪਾਇਆ- ਜਾਮਾਰਾਏ, ਪੰਡੋਰੀ ਅਗਲੀ ਖ਼ਬਰ ਨਿਊਜ਼ੀਲੈਂਡ ਦੇ ਸਟੂਡੈਂਟ ਵੀਜ਼ਿਆਂ ਲਈ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣੇ ਗੈਵੀ ਕਲੇਰ
Ad Position 24