07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

10 ਦੇ ਰੇਲ ਰੋਕੋ ਲਈ ਮੀਟਿੰਗ ਅੱਜ– ਐੱਸ.ਕੇ.ਐੱਮ.

ਨੌਸ਼ਿਹਰਾ ਪੰਨੂੰਆ, 3 ਅਗਸਤ (ਦੀਪਕ ਮੈਣੀ)– ਸ਼ੇਰੋਂ ਖੰਡ ਮਿੱਲ ਮੋਰਚੇ ’ਤੇ 75ਵੇਂ ਦਿਨ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਯੁੰਕਤ ਕਿਸਾਨ ਮੋਰਚਾ ਦੇ ਆਗੂਆਂ ਨਛੱਤਰ ਸਿੰਘ ਪੰਨੂ, ਤਰਸੇਮ ਸਿੰਘ ਲੁਹਾਰ, ਸੁਖਦੇਵ ਸਿੰਘ ਤੁੜ, ਜੱਸਾ ਸਿੰਘ ਕੱਦਗਿੱਲ, ਮਨਜੀਤ ਸਿੰਘ ਬੱਗੂ, ਮਾਸਟਰ ਹਰਭਜਨ ਸਿੰਘ, ਮੇਹਰ ਸਿੰਘ ਸਖੀਰਾ, ਸੁਖਬਾਜ ਸਿੰਘ ਸਿੱਧੂ, ਇੰਦਰਜੀਤ ਸਿੰਘ ਮਰਹਾਣਾ, ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਕਿਹਾ ਕਿ ਅੱਜ ਸਮੇਂ ਦੀਆਂ ਸਰਕਾਰਾਂ ਸਾਮਰਾਜ ਦੇ ਥੱਲੇ ਲੱਗ ਕੇ ਕੰਮ ਕਰ ਰਹੀਆਂ ਹਨ। ਸਾਡੇ ਦੇਸ਼ ਦੀ ਕੇਂਦਰੀ ਸਰਕਾਰ ਮੋਦੀ ਦੀ ਅਗਵਾਈ ਵਿਚ ਹਰ ਫ਼ੈਸਲਾ ਅਮਰੀਕਾ ਸਾਮਰਾਜ ਦੇ ਦਬਾਅ ਹੇਠ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 04-08-2026
ਨੌਸ਼ਿਹਰਾ ਪੰਨੂੰਆ, 3 ਅਗਸਤ (ਦੀਪਕ ਮੈਣੀ)– ਸ਼ੇਰੋਂ ਖੰਡ ਮਿੱਲ ਮੋਰਚੇ ’ਤੇ 75ਵੇਂ ਦਿਨ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਯੁੰਕਤ ਕਿਸਾਨ ਮੋਰਚਾ ਦੇ ਆਗੂਆਂ ਨਛੱਤਰ ਸਿੰਘ ਪੰਨੂ, ਤਰਸੇਮ ਸਿੰਘ ਲੁਹਾਰ, ਸੁਖਦੇਵ ਸਿੰਘ ਤੁੜ, ਜੱਸਾ ਸਿੰਘ ਕੱਦਗਿੱਲ, ਮਨਜੀਤ ਸਿੰਘ ਬੱਗੂ, ਮਾਸਟਰ ਹਰਭਜਨ ਸਿੰਘ, ਮੇਹਰ ਸਿੰਘ ਸਖੀਰਾ, ਸੁਖਬਾਜ ਸਿੰਘ ਸਿੱਧੂ, ਇੰਦਰਜੀਤ ਸਿੰਘ ਮਰਹਾਣਾ, ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਕਿਹਾ ਕਿ ਅੱਜ ਸਮੇਂ ਦੀਆਂ ਸਰਕਾਰਾਂ ਸਾਮਰਾਜ ਦੇ ਥੱਲੇ ਲੱਗ ਕੇ ਕੰਮ ਕਰ ਰਹੀਆਂ ਹਨ। ਸਾਡੇ ਦੇਸ਼ ਦੀ ਕੇਂਦਰੀ ਸਰਕਾਰ ਮੋਦੀ ਦੀ ਅਗਵਾਈ ਵਿਚ ਹਰ ਫ਼ੈਸਲਾ ਅਮਰੀਕਾ ਸਾਮਰਾਜ ਦੇ ਦਬਾਅ ਹੇਠ ਕਰ ਰਹੀ ਹੈ। ਜਦੋਂਕਿ ਮਿਹਨਤਕਸ਼ ਹਿੰਦਸਤਾਨੀਆਂ ਨੂੰ ਮੂਰਖ਼ ਬਣਾ ਕੇ ਫ੍ਰਿਕਾਪ੍ਰਸਤੀ ਦੀ ਅੱਗ ਵਿਚ ਝੋਕ ਰਹੀ ਹੈ। ਹੁਣ ਵੀ ਸਾਡੇ ਦੇਸ਼ ਦੀ ਭਾਜਪਾ ਸਰਕਾਰ ਅਮਰੀਕਾ ਸਾਮਰਾਜ ਨਾਲ ਟੈਕਸ ਮੁਕਤ ਵਪਾਰ ਸਮਝੌਤਾ ਕਰਨ ਲਈ ਤਿਆਰ ਹੈ ਪਰ ਮਿਹਨਤਕਸ਼ ਜਨਤਾ ਦੇ ਵਿਰੋਧ ਕਾਰਨ ਡਰ ਵੀ ਰਹੀ ਹੈ। ਉਧਰ ਅਮਰੀਕਾ ਦਾ ਰਾਸ਼ਟਰਪਤੀ ਟਰੰਪ ਇਹ ਸਮਝੌਤਾ ਛੇਤੀ ਕਰਨ ਲਈ ਭਾਰਤ ਸਰਕਾਰ ਨੂੰ ਦਬਕੇ ਮਾਰ ਰਿਹਾ ਹੈ । ਇਸੇ ਕਰਕੇ ਸੰਯੁਕਤ ਕਿਸਾਨ ਮੋਰਚਾ ਭਾਰਤ ਅਤੇ ਟ੍ਰੇਡ ਯੂਨੀਅਨ ਫਰੰਟ ਵਲੋਂ ਸਰਕਾਰ ਦੀਆਂ ਮਜ਼ਦੂਰ, ਕਿਸਾਨ, ਮੁਲਾਜ਼ਮ ਤੇ ਛੋਟੇ ਕਾਰੋਬਾਰੀਆਂ ਵਿਰੁੱਧ ਨੀਤੀਆਂ ਨੂੰ ਭਾਂਜ ਦੇਣ ਲਈ 10 ਅਗਸਤ ਨੂੰ ਰੇਲ ਰੋਕੋ ਰਸਤੇ ਰੋਕੋ ਐਕਸ਼ਨ ਕੀਤੇ ਜਾ ਰਹੇ ਹਨ । ਇਸ ਸਬੰਧੀ ਜ਼ਿਲ੍ਹਾ ਤਰਨ ਤਾਰਨ ਦੀਆਂ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਦੀ ਮੀਟਿੰਗ 4 ਅਗਸਤ ਨੂੰ ਠੀਕ 11 ਵਜੇ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਵੇਗੀ, ਜਿਸ ਵਿਚ ਰੇਲ ਰੋਕੋ ਰਸਤੇ ਰੋਕੋ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ । ਰੋਜ਼ ਦੀ ਤਰ੍ਹਾਂ ਅੱਜ ਵੀ ਧਰਨੇ ’ਤੇ ਬੈਠੇ ਕਿਸਾਨਾਂ ਨੇ ਸ਼ੇਰੋਂ ਖੰਡ ਮਿੱਲ ਚਾਲੂ ਕਰੋ, ਕੀਤੇ ਵਾਅਦੇ ਪੂਰੇ ਕਰੋ ਦੇ ਨਾਹਰੇ ਮਾਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਬੀਰ ਸਿੰਘ ਨਿੱਜਰਪੁਰਾ, ਗੁਰਦਿਆਲ ਸਿੰਘ ਵਰਨਾਲਾ, ਪੰਜਾਬ ਸਿੰਘ ਕਸੇਲ, ਮੁਖਤਾਰ ਸਿੰਘ ਠੱਕਰਪੁਰਾ, ਲਖਵਿੰਦਰ ਸਿੰਘ ਜਵੰਦਾ, ਪਰਮਜੀਤ ਸਿੰਘ ਖਡੂਰ ਸਾਹਿਬ, ਗੁਰਫਤਿਹ ਸਿੰਘ ਤੁੜ, ਚਰਨ ਸਿੰਘ ਬੇਗਮਪੁਰਾ, ਆਗਮਨਪ੍ਰੀਤ ਸਿੰਘ ਗੋਰਖਾ, ਸਵਿੰਦਰ ਸਿੰਘ ਸ਼ੇਰੋਂ, ਅਮਰੀਕ ਸਿੰਘ ਸ਼ੇਰੋਂ, ਕਸ਼ਮੀਰ ਸਿੰਘ ਸ਼ੇਰੋਂ, ਬਲਦੇਵ ਸਿੰਘ ਸ਼ੇਰੋਂ, ਨਿੰਦਰ ਸਿੰਘ ਲੁਹਾਰ, ਬਲਬੀਰ ਸਿੰਘ ਲੁਹਾਰ, ਸਥਨਾਮ ਸਿੰਘ ਭੈਣੀ, ਸਵਰਨ ਸਿੰਘ ਸੂਰਵਿੰਡ ਸਮੇਤ ਕਈ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਕਸਾਈਜ਼ ਵਿਭਾਗ ਅਤੇ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਨਾਜਾਇਜ਼ ਸ਼ਰਾਬ ਦਾ ਜ਼ਖ਼ੀਰਾ ਬਰਾਮਦ ਪਿੰਡ ਪੱਧਰੀ ਕਲਾਂ ’ਚ ਕੀਤੀ... ਅਗਲੀ ਖ਼ਬਰ ਕਰਨ ਬੁਰਜ ਕੋਲ ਅਸ਼ੀਰਵਾਦ ਯਾਤਰਾ ਦੌਰਾਨ ਲੋਕਾਂ ਨੇ ਪਾਣੀ ਦੀ ਨਿਕਾਸੀ ਦਾ ਮੁੱਦਾ ਚੁੱਕਿਆ
Ad Position 24