08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਬਾਬਾ ਬੁੱਢਾ ਜੀ ਪਬਲਿਕ ਸਕੂਲ ਵਿਖੇ ਅੰਡਰ-14, 17 ਅਤੇ 19 ਵਾਲੀਬਾਲ ਮੁਕਾਬਲਿਆਂ ਦਾ ਆਗਾਜ਼

ਝਬਾਲ, 3 ਅਗਸਤ (ਸੁਖਦੇਵ ਸਿੰਘ)- ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ ਦੀ ਦੇਖ-ਰੇਖ ਹੇਠ ਜੋਨ ਬੀੜ ਬਾਬਾ ਬੁੱਢਾ ਸਾਹਿਬ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਲੜਕਿਆਂ ਦੇ ਵਾਲੀਬਾਲ ਮੁਕਾਬਲਿਆ ਦੀ ਸ਼ੁਰੂਆਤ ਹੋਈ। ਇਸ ਮੌਕੇ ਸ਼ਹੀਦ ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲਿਆਂ ਦੇ ਸਪੁੱਤਰ ਬਾਬਾ ਪ੍ਰਗਟ ਸਿੰਘ ਬੀੜ ਸਾਹਿਬ ਵਾਲੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 04-08-2026
ਝਬਾਲ, 3 ਅਗਸਤ (ਸੁਖਦੇਵ ਸਿੰਘ)- ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ ਦੀ ਦੇਖ-ਰੇਖ ਹੇਠ ਜੋਨ ਬੀੜ ਬਾਬਾ ਬੁੱਢਾ ਸਾਹਿਬ ਦੇ ਅੰਡਰ-14, ਅੰਡਰ-17 ਅਤੇ ਅੰਡਰ-19 ਲੜਕਿਆਂ ਦੇ ਵਾਲੀਬਾਲ ਮੁਕਾਬਲਿਆ ਦੀ ਸ਼ੁਰੂਆਤ ਹੋਈ। ਇਸ ਮੌਕੇ ਸ਼ਹੀਦ ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲਿਆਂ ਦੇ ਸਪੁੱਤਰ ਬਾਬਾ ਪ੍ਰਗਟ ਸਿੰਘ ਬੀੜ ਸਾਹਿਬ ਵਾਲੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ, ਡੀ.ਪੀ.ਈ.ਗੁਰਮੀਤ ਸਿੰਘ ਅਤੇ ਜਗਜੀਤ ਸਿੰਘ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬਾਬਾ ਪ੍ਰਗਟ ਸਿੰਘ ਬੀੜ ਸਾਹਿਬ ਵਾਲਿਆਂ ਨੇ ਸਕੂਲੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਉਨਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਅਤੇ ਮਨ ਨੂੰ ਮਜ਼ਬੂਤ ਬਣਾਉਂਦੀਆਂ ਹਨ, ਸਗੋਂ ਅਨੁਸ਼ਾਸਨ, ਟੀਮ ਭਾਵਨਾ, ਲੀਡਰਸ਼ਿਪ ਅਤੇ ਸੰਘਰਸ਼ ਕਰਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਨੇਕਾਂ ਖਿਡਾਰੀ ਆਪਣੀ ਮਿਹਨਤ ਅਤੇ ਖੇਡਾਂ ਦੇ ਸਦਕਾ ਉੱਚ ਅਹੁਦਿਆਂ ‘ਤੇ ਬਿਰਾਜਮਾਨ ਹੋ ਕੇ ਦੇਸ਼ ਦੀ ਸੇਵਾ ਕਰ ਰਹੇ ਹਨ। ਖੇਡਾਂ ਦੇ ਪਹਿਲੇ ਦਿਨ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਗੁਰੂ ਤੇਗ ਬਹਾਦਰ ਸਕੂਲ ਝਬਾਲ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਬਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬਾਲ, ਸਰਕਾਰੀ ਸਕੂਲ ਗੱਗੂਬੋਆ, ਸਰਕਾਰੀ ਸਕੂਲ ਸੋਹਲ, ਸਰਕਾਰੀ ਸਕੂਲ ਭੁੱਚਰ ਅਤੇ ਦਸਮੇਸ਼ ਪਰਿਵਾਰ ਸਕੂਲ ਐਮਾ ਕਲਾਂ ਦੀਆਂ ਅੰਡਰ-14 ਅਤੇ ਅੰਡਰ-17 ਟੀਮਾਂ ਵਿਚਾਲੇ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿਚ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਡੀ.ਪੀ.ਈ..ਗੁਰਮੀਤ ਸਿੰਘ, ਡੀ.ਪੀ.ਈ. ਅਵਤਾਰ ਸਿੰਘ, ਜ਼ਿਲ੍ਹਾ ਕਬੱਡੀ ਕੋਚ ਸੰਦੀਪ ਸਿੰਘ, ਪਵਨਪ੍ਰੀਤ ਸਿੰਘ, ਡੀਪੀਈ ਹਰਜੀਤ ਕੌਰ ਗੱਗੂਬੋਆ, ਡੀ.ਪੀ.ਈ. ਚਮਕੌਰ ਸਿੰਘ ਭੁੱਚਰ, ਡੀ.ਪੀ.ਈ. ਗੁਰਵਿੰਦਰ ਸਿੰਘ ਝਬਾਲ, ਰਣਧੀਰ ਸਿੰਘ, ਸੁੱਖਾ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਤਰੰਜ ਚੈਂਪੀਅਨਸ਼ਿਪ ਵਿਚ ਵਿਜ਼ਡਮ ਸਕੂਲ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੀ ਅੰਡਰ-17 ਫੁੱਟਬਾਲ ਟੀਮ ਨੇ ਜ਼ੋਨਲ ਖੇਡਾਂ ’ਚ ਜਿੱਤ ਦਰਜ ਕੀਤੀ
Ad Position 24