08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਪੱਟੀ ਗੰਦਗੀ ਦੇ ਢੇਰਾਂ ਹੇਠ ਦੱਬਿਆ

ਪੱਟੀ, 3 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਨਗਰ ਕੌਂਸਲ ਪੱਟੀ ਦੇ ਸਫਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਇਕ ਮਹੀਨੇ ਤੋਂ ਚੱਲ ਰਹੀ ਹੜਤਾਲ ਕਾਰਨ ਸਮੁੱਚਾ ਪੱਟੀ ਸ਼ਹਿਰ ਗੰਭੀਰ ਸਫਾਈ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਸ਼ਹਿਰ ਦੇ ਲਗਪਗ ਹਰ ਵਾਰਡ, ਹਰ ਮੁਹੱਲੇ, ਹਰ ਗਲੀ, ਹਰ ਚੌਕ ਅਤੇ ਮੁੱਖ ਮੋੜਾਂ ’ਤੇ ਕੂੜੇ-ਕਰਕਟ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 04-08-2026
ਪੱਟੀ, 3 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਨਗਰ ਕੌਂਸਲ ਪੱਟੀ ਦੇ ਸਫਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਇਕ ਮਹੀਨੇ ਤੋਂ ਚੱਲ ਰਹੀ ਹੜਤਾਲ ਕਾਰਨ ਸਮੁੱਚਾ ਪੱਟੀ ਸ਼ਹਿਰ ਗੰਭੀਰ ਸਫਾਈ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਸ਼ਹਿਰ ਦੇ ਲਗਪਗ ਹਰ ਵਾਰਡ, ਹਰ ਮੁਹੱਲੇ, ਹਰ ਗਲੀ, ਹਰ ਚੌਕ ਅਤੇ ਮੁੱਖ ਮੋੜਾਂ ’ਤੇ ਕੂੜੇ-ਕਰਕਟ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤੀ ਮੌਸਮ ਦੌਰਾਨ ਕੂੜੇ ਦੇ ਢੇਰਾਂ ਵਿਚੋਂ ਉੱਠ ਰਹੀ ਤਿੱਖੀ ਬਦਬੂ ਅਤੇ ਮੱਛਰਾਂ, ਮੱਖੀਆਂ ਤੇ ਹੋਰ ਜ਼ਹਿਰੀਲੇ ਕੀੜੇ-ਮਕੌੜਿਆਂ ਦੀ ਵਧ ਰਹੀ ਭਰਮਾਰ ਨੇ ਸ਼ਹਿਰ ਵਾਸੀਆਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਜਲਦੀ ਸਫਾਈ ਪ੍ਰਬੰਧ ਬਹਾਲ ਨਾ ਕੀਤੇ ਗਏ ਤਾਂ ਡੇਂਗੂ, ਮਲੇਰੀਆ, ਟਾਈਫਾਇਡ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲਣ ਦਾ ਗੰਭੀਰ ਖਤਰਾ ਬਣ ਸਕਦਾ ਹੈ। ਸ਼ਹਿਰ ਵਾਸੀਆਂ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਜਿਸ ਦਾ ਜਲਦ ਅਤੇ ਸਕਾਰਾਤਮਕ ਹੱਲ ਕੱਢਣਾ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਕੇ ਹੜਤਾਲ ਖਤਮ ਕਰਵਾਈ ਜਾਵੇ, ਤਾਂ ਜੋ ਸ਼ਹਿਰ ਦੀ ਸਫਾਈ ਮੁੜ ਸ਼ੁਰੂ ਹੋ ਸਕੇ ਅਤੇ ਲੋਕਾਂ ਨੂੰ ਗੰਦਗੀ ਅਤੇ ਸੰਭਾਵਿਤ ਮਹਾਮਾਰੀਆਂ ਦੇ ਖਤਰੇ ਤੋਂ ਰਾਹਤ ਮਿਲ ਸਕੇ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਫੈਲੀ ਗੰਦਗੀ ਕਾਰਨ ਨਾਗਰਿਕਾਂ ਵਿਚ ਰੋਸ ਅਤੇ ਚਿੰਤਾ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ ਸਿਹਤਮੰਦ ਵਾਤਾਵਰਨ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ ਅਤੇ ਇਸ ਪਾਸੇ ਤੁਰੰਤ ਧਿਆਨ ਦੇਣ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਰਿਵਰਡੇਲ ਸਕੂਲ ਭਰੋਵਾਲ ਵਿਖੇ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਜੱਸਾ ਪੱਟੀ ਨੂੰ ਕਮਾਂਡ ਮਿਲਦਿਆਂ ਹੀ ਪੱਟੀ ਹਲਕੇ ਦੀ ਸਿਆਸਤ ’ਚ ਹਲਚਲ
Ad Position 24