08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ

ਤਰਨ ਤਾਰਨ, 3 ਅਗਸਤ (ਪਰਮਜੀਤ ਜੋਸ਼ੀ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਅਜੀਤ ਡੈਸਕ 04-08-2026
ਤਰਨ ਤਾਰਨ, 3 ਅਗਸਤ (ਪਰਮਜੀਤ ਜੋਸ਼ੀ)— ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲੰਗਰ ਹਾਲ ਰਾਮਪੁਰ ਨਜ਼ਦੀਕ ਗਸ਼ਤ ਦੌਰਾਨ ਹਰਮਨਦੀਪ ਸਿੰਘ ਪੁੱਤਰ ਸੋਨੀ ਵਾਸੀ ਰਾਮਪੁਰ ਭੂਤਵਿੰਡ ਅਤੇ ਅਰਸ਼ਦੀਪ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਰਾਮਪੁਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰਾਜਪਾਲ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸੰਗੋਵਾਲ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ 15 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਇੰਸਪੈਕਟਰ ਨਵਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਅਲਾਦੀਨਪੁਰ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹੋਏ ਰੋਹਿਤ ਭੱਟੀ ਪੁੱਤਰ ਹਰਜੀਤ ਸਿੰਘ ਵਾਸੀ ਪੰਡੋਰੀ ਗੋਲਾ ਨੂੰ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਰੂਬੀ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿ੍ਰੰਸਪਾਲ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਫਤਿਹਪੁਰ ਸੁੱਗਾ ਨੂੰ ਕਾਬੂ ਕਰਕੇ ਉਸ ਪਾਸੋਂ 4.5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱੰਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ਦੀਆਂ ਲੜਕੀਆਂ ਦਾ ਰੱਸਾਕਸ਼ੀ ’ਚ ਜ਼ੋਨਲ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਬਲਾਕ ਕਮੇਟੀ ਖਡੂਰ ਸਾਹਿਬ ਦਾ ਚੋਣ ਇਜਲਾਸ ਹੋਇਆ ਬਲਦੇਵ ਧੂੰਦਾ ਪ੍ਰਧਾਨ, ਬਿਹਾਰੀਪੁਰ ਸਰਪ੍ਰਸਤ ਤ...
Ad Position 24