08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਜਮਾਰਾਏ ਦੇ ਅਕਾਲੀ ਵਰਕਰਾਂ ਨਾਲ ਕੀਤੀ ਮੁਲਾਕਾਤ

ਫਤਿਆਬਾਦ, 3 ਅਗਸਤ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਪਿੰਡ ਜਾਮਾਰਾਏ ਵਿਖੇ ਅਕਾਲੀ ਆਗੂ ਜੈਮਲ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ (ਬ) ਦਲ ਦੇ ਵਰਕਰਾਂ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਪਾਰਟੀ ਦੀਆਂ ਮੌਜੂਦਾ ਗਤੀਵਿਧੀਆਂ, ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-08-2026
ਫਤਿਆਬਾਦ, 3 ਅਗਸਤ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਵਲੋਂ ਪਿੰਡ ਜਾਮਾਰਾਏ ਵਿਖੇ ਅਕਾਲੀ ਆਗੂ ਜੈਮਲ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ (ਬ) ਦਲ ਦੇ ਵਰਕਰਾਂ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਪਾਰਟੀ ਦੀਆਂ ਮੌਜੂਦਾ ਗਤੀਵਿਧੀਆਂ, ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ ਬਿੱਲਾ ਸੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਹਰ ਵਰਗ ਦੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਅਤੇ ਘਰ-ਘਰ ਪਹੁੰਚ ਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਤਿਆਰੀ ਸ਼ੁਰੂ ਕਰਨ। ਪਾਰਟੀ ਦਾ ਹਰ ਵਰਕਰ ਸ਼੍ਰੋਮਣੀ ਅਕਾਲੀ ਦਲ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਵਰਕਰਾਂ ਦੀ ਏਕਤਾ, ਮਿਹਨਤ ਅਤੇ ਸਮਰਪਣ ਸਦਕਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਸਾਬਕਾ ਸਰਪੰਚ ਜਾਮਾਰਾਏ, ਦਰਸ਼ਨ ਸਿੰਘ, ਐਡੀਸ਼ਨਲ ਮੈਨੇਜ਼ਰ ਨਿਰਮਲ ਸਿੰਘ, ਐਡੀਸ਼ਨਲ ਮੈਨੇਜ਼ਰ ਸਰਬਜੀਤ ਸਿੰਘ, ਰਸ਼ਪਾਲ ਸਿੰਘ, ਅਵਤਾਰ ਸਿੰਘ, ਮੇਜਰ ਸਿੰਘ, ਸਾਭ ਸਿੰਘ, ਸੁਰਮੁਖ ਸਿੰਘ, ਲਖਵਿੰਦਰ ਸਿੰਘ, ਪ੍ਰਤਾਪ ਸਿੰਘ, ਰੇਸ਼ਮ ਸਿੰਘ ਭਲਵਾਨ, ਭਾਗ ਸਿੰਘ, ਗੁਰਲਾਭ ਸਿੰਘ, ਤੇਜਿੰਦਰ ਸਿੰਘ ਪ੍ਰਿੰਸ, ਜਗਦੀਪ ਸਿੰਘ ਮਿੰਟੂ, ਜੰਗਸ਼ੇਰ ਸਿੰਘ ਟੋਨੀ ਅਤੇ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਾਹਿਤਕ ਸਿਤਾਰੇ ਮੰਚ ਵਲੋਂ ਉੱਘੇ ਪੰਜਾਬੀ ਲੇਖਕ ਅਮਰਪਾਲ ਸਿੰਘ ਖਹਿਰਾ ਦਾ ਸਨਮਾਨ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ਦੀਆਂ ਲੜਕੀਆਂ ਦਾ ਰੱਸਾਕਸ਼ੀ ’ਚ ਜ਼ੋਨਲ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ
Ad Position 24