08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਦੇ ਸਾਂਝੇ ਫਰੰਟ ਵਲੋਂ ਰੈਲੀ ਦੀਆਂ ਤਿਆਰੀਆਂ ਮੁਕੰਮਲ

ਤਰਨ ਤਾਰਨ, 3 ਅਗਸਤ (ਹਰਿੰਦਰ ਸਿੰਘ)- 7 ਅਗਸਤ ਨੂੰ ਚੰਡੀਗੜ੍ਹ ਮਹਾਂ ਰੈਲੀ” ਦੇ ਫੈਸਲੇ ਨੂੰ ਮੁਕੰਮਲ ਤਿਆਰੀ ਕਰਦਿਆਂ ਸਾਂਝੀ ਸੰਘਰਸ਼ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਆਨਲਾਈਨ ਮੀਟਿੰਗ ਕੀਤੀ ਗਈ। ਇਸ ਵਿਚ ਸਮੁੱਚੀ ਸੂਬਾ ਲੀਡਰਸ਼ਿਪ, ਵਿਭਾਗੀ ਜਥੇਬੰਦੀਆਂ ਦੀ ਲੀਡਰਸ਼ਿਪ ਅਤੇ ਜ਼ਿਲ੍ਹਾ ਅਹੁਦੇਦਾਰਾਂ ਤੋਂ ਤਿਆਰੀ ਸਬੰਧੀ ਵਿਚਾਰ ਲਏ ਗਏ।

Ad Position 21
No active advertisement
ਅਜੀਤ ਡੈਸਕ 04-08-2026
ਤਰਨ ਤਾਰਨ, 3 ਅਗਸਤ (ਹਰਿੰਦਰ ਸਿੰਘ)- 7 ਅਗਸਤ ਨੂੰ ਚੰਡੀਗੜ੍ਹ ਮਹਾਂ ਰੈਲੀ” ਦੇ ਫੈਸਲੇ ਨੂੰ ਮੁਕੰਮਲ ਤਿਆਰੀ ਕਰਦਿਆਂ ਸਾਂਝੀ ਸੰਘਰਸ਼ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੀ ਸੂਬਾ ਪੱਧਰੀ ਆਨਲਾਈਨ ਮੀਟਿੰਗ ਕੀਤੀ ਗਈ। ਇਸ ਵਿਚ ਸਮੁੱਚੀ ਸੂਬਾ ਲੀਡਰਸ਼ਿਪ, ਵਿਭਾਗੀ ਜਥੇਬੰਦੀਆਂ ਦੀ ਲੀਡਰਸ਼ਿਪ ਅਤੇ ਜ਼ਿਲ੍ਹਾ ਅਹੁਦੇਦਾਰਾਂ ਤੋਂ ਤਿਆਰੀ ਸਬੰਧੀ ਵਿਚਾਰ ਲਏ ਗਏ। ਵਿਰਸਾ ਸਿੰਘ ਪੰਨੂ ਮੁੱਖ ਸਲਾਹਕਾਰ ਪੰਜਾਬ, ਪੈਰਾ ਮੈਡੀਕਲ ਆਗੂ ਰਜਵੰਤ ਸਿੰਘ ਬਾਗੜੀਆਂ, ਹੈਲਥ ਸੁਪਰਵਾਂਈਜਰ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਦੇ ਪ੍ਰਧਾਨ ਹਰਜੀਤ ਸਿੰਘ ਪਹੂਵਿੰਡ, ਫਾਰਮੇਸੀ ਅਫਸਰ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਰਹਾਣਾ, ਰੇਡੀਓਗਰਾਫਰ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਅਤੇ ਸਟੇਟ ਆਗੂ ਗੁਰਜਿੰਦਰ ਸਿੰਘ ਢਿੱਲੋਂ, ਐੱਮ.ਐੱਲ.ਟੀ. ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ, ਏ.ਐੱਨ.ਐੱਮ.ਐੱਲ.ਐੱਚ. ਵੀ. ਦੇ ਪ੍ਰਧਾਨ ਦਵਿੰਦਰ ਕੌਰ, ਸੀ.ਐੱਚ.ਓ. ਯੂਨੀਅਨ ਦੇ ਪ੍ਰਧਾਨ ਜੈਸਮੀਨ ਕੌਰ, ਜੁਗਰਾਜ ਕੌਰ, ਭੁਪਿੰਦਰ ਸਿੰਘ ਤਰਨ ਤਾਰਨ, ਜਸਪਿਦਰ ਸਿੰਘ ਤਰਨਤਾਰਨ, ਅਮਨਦੀਪ ਧਾਰੜ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਘੜਿਆਲਾ, ਰਵਿੰਦਰ ਸਿੰਘ ਰਵੀ, ਜਸਪਿੰਦਰ ਸਰਹਾਲੀ, ਲਖਵਿੰਦਰ ਸਿੰਘ ਸੁਰਸਿੰਘ, ਜੁਗਰਾਜ ਸਿੰਘ ਖੇਮਕਰਨ, ਪ੍ਰਧਾਨ ਸੁਖਬੀਰ ਕੌਰ ਨੇ ਆਪਣੇ ਵਿਚਾਰਾਂ ’ਚ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਉਨ੍ਹਾਂ ਦੀਆਂ ਤਿਆਰੀਆਂ ਮੁਕੰਮਲ ਹਨ । ਮੁਲਾਜ਼ਮਾਂ ਵਿਚ ਪੰਜਾਬ ਸਰਕਾਰ ਵਿਰੁੱਧ ਬਹੁਤ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਵੱਡੀ ਗਿਣਤੀ ’ਚ ਚੰਡੀਗੜ੍ਹ ਮਹਾਂ ਰੈਲੀ ਵਿਚ ਸ਼ਾਮਿਲ ਹੋਣਗੇ । 5 ਅਤੇ 6 ਅਗਸਤ 2026 ਨੂੰ ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ ਅਤੇ 7 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਮੂਹ ਮੁਲਾਜ਼ਮ “ਚੰਡੀਗੜ੍ਹ ਮਹਾਂ ਰੈਲੀ ’ਚ ਸ਼ਾਮਿਲ ਹੋਣਗੇ ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਵਰਕਰ ਅਖੌਤੀ ਬਦਲਾਅ ਵਾਲੀ ਸਰਕਾਰ ਤੋਂ ਖਹਿੜਾ ਛਡਵਾਉਣ ਲਈ ਕਾਹਲੇ- ਗਿੱਲ ਅਗਲੀ ਖ਼ਬਰ ਸੈਕਰਡ ਸੋਲਜ਼ ਕਾਨਵੈਂਟ ਸਕੂਲ ਕਾਲੇ ਵਿਖੇ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਤਹਿਤ 400 ਪੌਦੇ ਵੰਡੇ
Ad Position 24