09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅਵਤਾਰ ਸਿੰਘ ਬਿੱਲਾ ਸੇਰੋਂ ਦੇ ਉਪਰਾਲੇ ਸਦਕਾ ਬੱਚਿਆਂ ਨੂੰ ਸਾਫ਼ ਪਾਣੀ ਦੀ ਸਹੂਲਤ

ਮੀਆਂਵਿੰਡ, 3 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਭੈਣੀ ਸਿੱਧਵਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਲੰਬੇ ਸਮੇਂ ਤੋਂ ਖ਼ਰਾਬ ਪਏ ਆਰ. ਓ.

Ad Position 21
No active advertisement
ਅਜੀਤ ਡੈਸਕ 04-08-2026
ਮੀਆਂਵਿੰਡ, 3 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਭੈਣੀ ਸਿੱਧਵਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਲੰਬੇ ਸਮੇਂ ਤੋਂ ਖ਼ਰਾਬ ਪਏ ਆਰ.ਓ. ਸਿਸਟਮ ਅਤੇ ਠੰਢੇ ਪਾਣੀ ਦੀ ਕੈਂਡੀ ਨੂੰ ਸੀਨੀਅਰ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸੇਰੋਂ ਦੇ ਉਪਰਾਲੇ ਨਾਲ ਠੀਕ ਕਰਵਾ ਦਿੱਤਾ ਗਿਆ। ਇਸ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਹੁਣ ਸਾਫ਼ ਅਤੇ ਠੰਢਾ ਪੀਣ ਵਾਲਾ ਪਾਣੀ ਉਪਲੱਬਧ ਹੋਵੇਗਾ । ਸਕੂਲ ਦੇ ਪ੍ਰਿੰਸੀਪਲ ਮੈਡਮ ਅੰਮ੍ਰਿਤ ਕੌਰ ਨੇ ਦੱਸਿਆ ਕਿ ਆਰ.ਓ. ਸਿਸਟਮ ਅਤੇ ਠੰਢੇ ਪਾਣੀ ਦੀ ਕੈਂਡੀ ਲੰਮੇ ਸਮੇਂ ਤੋਂ ਖ਼ਰਾਬ ਹੋਣ ਕਾਰਨ ਵਿਦਿਆਰਥੀਆਂ ਨੂੰ ਖਾਸ ਕਰਕੇ ਗਰਮੀ ਦੇ ਮੌਸਮ ਵਿਚ ਪੀਣ ਵਾਲੇ ਪਾਣੀ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਹ ਸਹੂਲਤ ਮੁੜ ਚਾਲੂ ਹੋਣ ਨਾਲ ਬੱਚਿਆਂ ਨੂੰ ਵੱਡੀ ਰਾਹਤ ਮਿਲੇਗੀ । ਇਸ ਮੌਕੇ ਯੂਥ ਅਕਾਲੀ ਆਗੂ ਸੋਮਨ ਸਿੰਘ ਤੇ ਹੀਰਾ ਸਿੰਘ ਨੇ ਦੱਸਿਆ ਕਿ ਜਦੋਂ ਸਕੂਲ ਦੀ ਇਸ ਸਮੱਸਿਆ ਬਾਰੇ ਅਵਤਾਰ ਸਿੰਘ ਬਿੱਲਾ ਸੇਰੋਂ ਨੂੰ ਜਾਣੂ ਕਰਵਾਇਆ ਗਿਆ ਤਾਂ ਉਨ੍ਹਾਂ ਨੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਆਪਣੀ ਟੀਮ ਨੂੰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਸੀ । ਉਨ੍ਹਾਂ ਦੇ ਨਿਰਦੇਸ਼ਾਂ ’ਤੇ ਅਗਲੇ ਹੀ ਦਿਨ ਆਰ.ਓ. ਸਿਸਟਮ ਅਤੇ ਠੰਡੇ ਪਾਣੀ ਦੀ ਕੈਂਡੀ ਨੂੰ ਠੀਕ ਕਰਵਾ ਦਿੱਤਾ ਗਿਆ । ਇਸ ਦੇ ਨਾਲ ਹੀ ਜਦ ਅਵਤਾਰ ਸਿੰਘ ਬਿੱਲਾ ਸੇਰੋਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਸਾਂਝੀ ਜਿੰਮੇਵਾਰੀ ਹੈ। ਇਸ ਮੌਕੇ ਸਕੂਲ ਸਟਾਫ਼ ਮਾ. ਅਮਨਦੀਪ ਸਿੰਘ ਚੰਦੀ, ਗੁਰਮੀਤ ਕੌਰ, ਸੁਖਜਿੰਦਰ ਕੌਰ, ਨਵਦੀਪ ਕੌਰ, ਸੰਦੀਪ ਕੌਰ ਨੇ ਬਿੱਲਾ ਸੇਰੋਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਕੂਲ ਦੇ ਖਿਡਾਰੀਆਂ ਨੇ ਜ਼ੋਨ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਗਲੀ ਖ਼ਬਰ ਹਲਕੇ ’ਚ ‘ਆਪ’ ਦੀ ਹੋਰ ਮਜ਼ਬੂਤੀ ਲਈ ਯੂਥ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ– ਅਮਨ ਢਿੱਲੋਂ ਗੰਡੀਵਿੰਡ
Ad Position 24