05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਐੱਸ.

Ad Position 21
No active advertisement
ਅਜੀਤ ਡੈਸਕ 05-08-2026
ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਗੁਰਮੁਖ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁਲ ਸੂਆ ਪੱਖੋਪੁਰ ਨਜ਼ਦੀਕ ਤੋਂ ਟਹਿਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪੱਖੋਪੁਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਚੌਂਕ ਤਤਲੇ ਮੋੜ ਸੁਰਸਿੰਘ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਜਸ਼ਨਦੀਪ ਸਿੰਘ ਪੁੱਤਰ ਪ੍ਰਗਟ ਸਿੰਘ, ਸਰਪ੍ਰੀਤ ਸਿੰਘ ਪੁੱਤਰ ਗੁਲਵਿੰਦਰ ਸਿੰਘ ਵਾਸੀਅਨ ਬੈਂਕਾ, ਸੰਦੀਪ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਭੁੱਚਰ, ਗੁਰਦੇਵ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਚੇਲਾ ਕਲੋਨੀ ਭਿੱਖੀਵਿੰਡ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ, ਦਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀਅਨ ਹਰੀਕੇ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਗੁਪਤ ਸੂਚਨਾ ਦੇ ਅਧਾਰ ’ਤੇ ਪ੍ਰਗਟ ਸਿੰਘ ਪੁੱਤਰ ਬਾਜ ਸਿੰਘ ਵਾਸੀ ਪੱਧਰੀ ਕਲਾਂ ਦੇ ਘਰ ਛਾਪੇਮਾਰੀ ਦੌਰਾਨ ਉਥੋਂ 2050 ਲੀਟਰ ਲਾਹਣ, 3 ਡਰੰਮ ਲੋਹਾ, 13 ਪਲਾਟਸਿਟਕ ਕੈਨ, 4 ਪਲਾਸਟਿਕ ਡਰੰਮ, ਇਕ ਕੈਨ ਪਲਾਸਟਿਕ, 16 ਕੈਨ ਪਲਾਸਟਿਕ ਖਾਲੀ ਬਰਾਮਦ ਕੀਤੇ ਹਨ। ਉਕਤ ਵਿਅਕਤੀ ਫ਼ਰਾਰ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਇਸ ਸਾਲ ਡੇਢ ਲੱਖ ਬੂਟੇ ਲਗਾਉਣ ਦਾ ਟੀਚਾ ਹੈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦਾ ਸਿਰਫ਼ ਪੌਦੇ ਲਗਾਉਣਾ ਹੀ ਕਾਫ਼ੀ ਨਹ... ਅਗਲੀ ਖ਼ਬਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਦੇ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਹੁੰਗਾਰਾ-ਪ੍ਰੋ. ਹਰਪ੍ਰੀਤ ਕੋਟ
Ad Position 24
No active advertisement