ਭਾਜਪਾ ਦੇ ਨਵ-ਨਿਯੁਕਤ ਪੰਜਾਬ ਸਕੱਤਰ ਮੰਨਾ ਦਾ ਖਹਿਰਾ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਸਨਮਾਨ
ਮੀਆਂਵਿੰਡ, 4 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਹਾਈਕਮਾਨ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਪੰਜਾਬ ਭਾਜਪਾ ਦਾ ਸਕੱਤਰ ਨਿਯੁਕਤ ਕੀਤਾ ਗਿਆ ਸੀ। ਜਿੰਨ੍ਹਾਂ ਨੂੰ ਵੱਖ ਵੱਖ ਆਗੂ ਉਨ੍ਹਾਂ ਦੇ ਗ੍ਰਹਿ ਵਧਾਈਆਂ ਦੇਣ ਪਹੁੰਚ ਰਹੇ ਹਨ।
ਮੀਆਂਵਿੰਡ, 4 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਹਾਈਕਮਾਨ ਵਲੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਕਾਰਜਕਾਰੀ ਪ੍ਰਧਾਨ ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਪੰਜਾਬ ਭਾਜਪਾ ਦਾ ਸਕੱਤਰ ਨਿਯੁਕਤ ਕੀਤਾ ਗਿਆ ਸੀ। ਜਿੰਨ੍ਹਾਂ ਨੂੰ ਵੱਖ ਵੱਖ ਆਗੂ ਉਨ੍ਹਾਂ ਦੇ ਗ੍ਰਹਿ ਵਧਾਈਆਂ ਦੇਣ ਪਹੁੰਚ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਤਰਨ ਤਾਰਨ ਤੋਂ ਭਾਜਪਾ ਦੇ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ ਆਪਣੇ ਸਾਥੀਆਂ ਸਮੇਤ ਮੰਨਾ ਮੀਆਂ ਵਿੰਡ ਦੇ ਗ੍ਰਹਿ ਪਹੁੰਚੇ ਜਿੱਥੇ ਉਨ੍ਹਾਂ ਮੰਨਾ ਨੂੰ ਸਿਰੋਪਾਓ ਦੇ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਮਨਜੀਤ ਸਿੰਘ ਪਾਰਟੀ ਦਾ ਵਫ਼ਾਦਾਰ ਅਤੇ ਮਿਹਨਤੀ ਆਗੂ ਹੈ। ਜਿਸ ਕਰਕੇ ਉਨ੍ਹਾਂ ਨੂੰ ਪਾਰਟੀ ਵਲੋਂ ਪੰਜਾਬ ਵਿੱਚ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਉਹ ਧੰਨਵਾਦੀ ਹਨ ਅੱਜ ਇੱਥੇ ਪਹੁੰਚੇ ਆਪਣੇ ਸਾਥੀਆਂ ਦੇ ਜਿੰਨ੍ਹਾਂ ਵਲੋਂ ਉਨ੍ਹਾਂ ਨੂੰ ਮਾਣ ਸਤਿਕਾਰ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨ ਮੋਰਚਾ ਤਰਨ ਤਾਰਨ ਦੇ ਪ੍ਰਧਾਨ ਗੁਰਸਾਹਿਬ ਸਿੰਘ ਖਡੂਰ ਸਾਹਿਬ, ਪਵਨ ਦੇਵਗਨ ਚੋਹਲਾ ਸਾਹਿਬ, ਕੰਵਰਜੀਤ ਸਿੰਘ ਮਝੈਲ, ਬਚਿੱਤਰ ਸਿੰਘ, ਹਰਭੇਜ ਸਿੰਘ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਅੰਗਰੇਜ਼ ਸਿੰਘ ਵਡਾਲਾ, ਪਿੰਦਰ ਦੌਲੋਨੰਗਲ, ਰਵੀ ਟਪਿਆਲਾ ਆਦਿ ਵਲੋਂ ਵੀ ਮਨਜੀਤ ਸਿੰਘ ਮੰਨਾ ਨੂੰ ਵਧਾਈ ਦਿੱਤੀ ਅਤੇ ਖੁਸ਼ੀ ਸਾਂਝੀ ਕੀਤੀ।