05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਅਤੁਲ ਜੈਨ ਵਲੋਂ ਪੰਜਾਬ ਭਾਜਪਾ ਦੇ ਨਵ-ਨਿਯੁਕਤ ਉਪ ਪ੍ਰਧਾਨ ਮਨਜੀਤ ਸਿੰਘ ਰਾਏ ਦਾ ਸਨਮਾਨ

ਪੱਟੀ, 4 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨਜੀਤ ਸਿੰਘ ਰਾਏ ਦਾ ਪੰਜਾਬ ਭਾਜਪਾ ਦਾ ਉਪ ਪ੍ਰਧਾਨ ਨਿਯੁਕਤ ਹੋਣ ‘ਤੇ ਵਿਧਾਨ ਸਭਾ ਹਲਕਾ ਪੱਟੀ ਨਾਲ ਸੰਬੰਧਿਤ ਤਰਨ ਤਾਰਨ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੁਲ ਜੈਨ ਵਲੋਂ ਆਪਣੇ ਸਾਥੀਆਂ ਸਮੇਤ ਸ. ਰਾਏ ਦਾ ਸਨਮਾਨ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 05-08-2026
ਪੱਟੀ, 4 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨਜੀਤ ਸਿੰਘ ਰਾਏ ਦਾ ਪੰਜਾਬ ਭਾਜਪਾ ਦਾ ਉਪ ਪ੍ਰਧਾਨ ਨਿਯੁਕਤ ਹੋਣ ‘ਤੇ ਵਿਧਾਨ ਸਭਾ ਹਲਕਾ ਪੱਟੀ ਨਾਲ ਸੰਬੰਧਿਤ ਤਰਨ ਤਾਰਨ ਦੇ ਜ਼ਿਲ੍ਹਾ ਉਪ ਪ੍ਰਧਾਨ ਅਤੁਲ ਜੈਨ ਵਲੋਂ ਆਪਣੇ ਸਾਥੀਆਂ ਸਮੇਤ ਸ.ਰਾਏ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਵੀ ਕੀਤਾ । ਇਸ ਸਮੇਂ ਅਤੁਲ ਜੈਨ ਨੇ ਕਿਹਾ ਕਿ ਪਾਰਟੀ ਨੇ ਅਣਥੱਕ, ਮਿਹਨਤੀ, ਪਾਰਟੀ ਨੂੰ ਸਮਰਪਿਤ ਰਹਿਣ ਵਾਲੇ ਆਗੂ ਨੂੰ ਅਹੁਦੇ ਨਾਲ ਨਿਵਾਜ਼ ਕੇ ਇਕ ਸ਼ਲਾਘਾਯੋਗ ਕਾਰਜ ਕੀਤਾ ਹੈ । ਜੈਨ ਨੇ ਕਿਹਾ ਕਿ ਰਾਏ ਇਕ ਜਿੰਮੇਵਾਰ ਤੇ ਤਜ਼ਰਬੇਕਾਰ ਆਗੂ ਹਨ ਤੇ ਸਮੇਂ ਸਮੇਂ ’ਤੇ ਕਈ ਅਲੱਗ-ਅਲੱਗ ਜ਼ਿੰਮੇਵਾਰੀਆਂ ਨਿਭਾਅ ਚੁੱਕੇ ਹਨ । ਰਾਏ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਾਲੇ ਆਗੂ ਹਨ । ਇਸ ਮੌਕੇ ਮਨਜੀਤ ਸਿੰਘ ਰਾਏ ਵਲੋਂ ਹਾਈ ਕਮਾਂਡ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ ਗਿਆ। ਇਸ ਮੌਕੇ ਲਖਬੀਰ ਸਿੰਘ ਸਾਬਕਾ ਮੰਡਲ ਪ੍ਰਧਾਨ, ਜਤਿੰਦਰ ਕੁਮਾਰ ਬੱਬੂ ਮੀਤ ਪ੍ਰਧਾਨ, ਜਰਨੈਲ ਸਿੰਘ ਪ੍ਰਧਾਨ, ਜਗਤਾਰ ਸਿੰਘ ਸਰਾਫ, ਰਾਜੇਸ਼ ਕੁਮਾਰ, ਰੂਪ ਲਾਲ ਗੋਸਾਈ, ਸ਼ਕਤੀ ਕੁਮਾਰ, ਭਾਰਤ ਭੂਸ਼ਣ, ਗੁਰਦੀਪਕ ਸਿੰਘ, ਚੇਤਨ ਜੈਨ, ਬਲਵਿੰਦਰ ਕੁਮਾਰ, ਜਸਵੰਤ ਸਿੰਘ ਬਿੱਲਾ, ਹੀਰਾ ਸਿੰਘ, ਸੁਖਦੇਵ ਸਿੰਘ, ਮਹਿੰਦਰ ਸਿੰਘ ਠੇਕੇਦਾਰ ਆਦਿ ਹਜ਼ਿਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਈ. ਵਲੋਂ ਭਿੱਖੀਵਿੰਡ ਬਲਾਕ ਵਿਚ ਜਥਾ ਮਾਰਚ ਕੀਤਾ ਜਾਵੇਗਾ-ਮਾੜੀਮੇਘਾ ਅਗਲੀ ਖ਼ਬਰ ਇਨਰਵੀਲ ਕਲੱਬ ਤਰਨ ਤਾਰਨ ਵਲੋਂ ਬਿਰਧ ਘਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement