05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਅਕਾਲ ਅਕਾਦਮੀ ਰਾਮਪੁਰ-ਨਰੋਤਮਪੁਰ ਦੇ ਖਿਡਾਰੀਆਂ ਨੇ ਖੇਡਾਂ ’ਚ ਮੱਲਾਂ ਮਾਰੀਆਂ

ਖਡੂਰ ਸਾਹਿਬ, 4 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਦੇ ਖਿਡਾਰੀਆਂ ਵਲੋਂ ਮੀਆਂਵਿੰਡ ਵਿਖੇ ਕਰਵਾਏ ਗਏ 70ਵੀਂ ਜੋਨਲ ਪੰਜਾਬ ਸਕੂਲ ਟੂਰਨਾਮੈਂਟ ਖੇਡਾਂ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਇਸ ਟੂਰਨਾਮੈਂਟ ’ਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ।

Ad Position 21
No active advertisement
ਅਕਾਲ ਅਕਾਦਮੀ ਰਾਮਪੁਰ-ਨਰੋਤਮਪੁਰ ਦੇ ਵਿਦਿਆਰਥੀ ਖੇਡਾਂ ਦੌਰਾਨ ਰੱਸਾਕਸ਼ੀ ਵਿਚ ਹਿੱਸਾ ਲੈਂਦੇ ਹੋਏ। ਅਜੀਤ ਤਸਵੀਰ 05-08-2026
ਖਡੂਰ ਸਾਹਿਬ, 4 ਅਗਸਤ (ਰਸ਼ਪਾਲ ਸਿੰਘ ਕੁਲਾਰ)- ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਦੇ ਖਿਡਾਰੀਆਂ ਵਲੋਂ ਮੀਆਂਵਿੰਡ ਵਿਖੇ ਕਰਵਾਏ ਗਏ 70ਵੀਂ ਜੋਨਲ ਪੰਜਾਬ ਸਕੂਲ ਟੂਰਨਾਮੈਂਟ ਖੇਡਾਂ ਵਿਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਇਸ ਟੂਰਨਾਮੈਂਟ ’ਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਖੇਡਾਂ ਵਿਚ ਅਕਾਲ ਅਕਾਦਮੀ ਰਾਮਪੁਰ-ਨਰੋਤਮਪੁਰ ਦੇ ਅੰਡਰ-19 ਖਿਡਾਰੀਆਂ ਨੇ ਰੱਸਾਕਸ਼ੀ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸਨ ਕੀਤਾ । ਇਸ ਸ਼ਾਨਦਾਰ ਜਿੱਤ ’ਤੇ ਸਕੂਲ ਦੇ ਪ੍ਰਿੰਸੀਪਲ ਨਵਨੀਤ ਕੌਰ ਨੇ ਜੇਤੂ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਵਿੱਦਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਵੀ ਕਾਮਯਾਬੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸਰਹਾਲੀ ਦੀ ਅਥਲੀਟ ਨੇ ਰਾਜ ਪੱਧਰੀ ਖੇਡਾਂ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਸੀ.ਪੀ.ਈ. ਵਲੋਂ ਭਿੱਖੀਵਿੰਡ ਬਲਾਕ ਵਿਚ ਜਥਾ ਮਾਰਚ ਕੀਤਾ ਜਾਵੇਗਾ-ਮਾੜੀਮੇਘਾ
Ad Position 24
No active advertisement