ਸੇਂਟ ਸੋਲਜ਼ਰ ਸਕੂਲ ਦੇ ਖੇਡਾਂ ਚ ਅਵਲ ਆਏ ਬੱਚਿਆਂ ਨਾਲ ਸੰਸਥਾ ਦੇ ਪ੍ਰਿੰਸੀਪਲ, ਐਮ.ਡੀ. ਤੇ ਅਧਿਆਪਕ।
ਸੇਂਟ ਸੋਲਜਰ ਕਾਨਵੈਂਟ ਸਕੂਲ ਘਰਿਆਲਾ ਦੇ ਵਿਦਿਆਰਥੀਆਂ ਦਾ ਜ਼ੋਨਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ
ਅਮਰਕੋਟ, 4 ਅਗਸਤ (ਭੱਟੀ)-ਪੂਨੀਆਂ ਰੋਡ ਘਰਿਆਲਾ ਸਥਿਤ ਸੇਂਟ ਸੋਲਜਰ ਕਾਨਵੈਂਟ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਮੋਹਰੀ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ । ਇਨ੍ਹਾਂ ਖੇਡਾਂ ਦੌਰਾਨ ਸਕੂਲ ਦੇ ਅੰਡਰ-19 ਲੜਕਿਆਂ ਅਤੇ ਅੰਡਰ-17 ਲੜਕੀਆਂ ਦੇ ਵਰਗ ਨੇ ਸ਼ਤਰੰਜ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਅਮਰਕੋਟ, 4 ਅਗਸਤ (ਭੱਟੀ)-ਪੂਨੀਆਂ ਰੋਡ ਘਰਿਆਲਾ ਸਥਿਤ ਸੇਂਟ ਸੋਲਜਰ ਕਾਨਵੈਂਟ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਮੋਹਰੀ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ । ਇਨ੍ਹਾਂ ਖੇਡਾਂ ਦੌਰਾਨ ਸਕੂਲ ਦੇ ਅੰਡਰ-19 ਲੜਕਿਆਂ ਅਤੇ ਅੰਡਰ-17 ਲੜਕੀਆਂ ਦੇ ਵਰਗ ਨੇ ਸ਼ਤਰੰਜ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸਦੇ ਨਾਲ ਹੀ ਅੰਡਰ-19 ਲੜਕਿਆਂ ਦੀ ਖੋ-ਖੋ ਟੀਮ ਨੇ ਪਹਿਲਾ ਜਦਕਿ ਅੰਡਰ-14 ਖੋ-ਖੋ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਇਸ ਤੋਂ ਇਲਾਵਾ ਟੱਗ ਆਫ਼ ਵਾਰ (ਰੱਸਾਕਸ਼ੀ) ਮੁਕਾਬਲਿਆਂ ਵਿਚ ਅੰਡਰ-19 ਲੜਕਿਆਂ ਅਤੇ ਲੜਕੀਆਂ ਦੋਵਾਂ ਵਰਗਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਪ੍ਰਿੰਸੀਪਲ. ਡਾ ਪ੍ਰਿਤਪਾਲ ਕੌਰ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਕੋਚਾਂ ਦੀ ਯੋਗ ਅਗਵਾਈ ਸਦਕਾ ਇਹ ਸ਼ਾਨਦਾਰ ਨਤੀਜੇ ਲਿਆਂਦੇ ਹਨ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਇੰਸਪੈਕਟਰ ਰਣਧੀਰ ਸਿੰਘ ਅਤੇ ਐਮ.ਡੀ. ਕੋਹਿਨੂਰ ਸਿੰਘ ਭੁੱਲਰ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਨੂੰ ਕਿਹਾ ਕਿ ਫੋਨ ’ਤੇ ਗੇਮਾਂ ਬੰਦ ਕਰਕੇ ਗਰਾਊਂਡਾਂ ਵਿਚ ਸਰੀਰ ਦੀ ਤੰਦਰੁਸਤੀ ਲਈ ਖੇਡਾਂ ਖੇਡਣੀਆਂ ਚਾਹੀਦੀਆਂ ਹਨ। ਇਸ ਮੌਕੇ ਸਰਪ੍ਰੀਤ ਸਿੰਘ, ਚਰਨਜੀਤ ਸਿੰਘ ਤੇ ਸਮੂਹ ਸਟਾਫ ਹਾਜ਼ਰ ਸੀ।