ਸਾਬਕਾ ਅਕਾਲੀ ਵਿਧਾਇਕ ਡਾ. ਵੇਰਕਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਕੋਟਲਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ
ਅੰਮ੍ਰਿਤਸਰ, 4 ਅਗਸਤ (ਜਸਵੰਤ ਸਿੰਘ ਜੱਸ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਿਆਸੀ ਮੁਹਿੰਮ ਨੂੰ ਉਸ ਵੇਲੇ ਹੋਰ ਬਲ ਮਿਲਿਆ, ਜਦੋਂ ਸਾਬਕਾ ਅਕਾਲੀ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਅਤੇ ਉਨ੍ਹਾਂ ਦੇ ਭਰਾਤਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਆਪਣੇ ਸਮਰਥਕਾਂ ਸਮੇਤ ਇਸ ਪਾਰਟੀ ਵਿਚ ਸ਼ਾਮਿਲ ਹੋ ਗਏ।
ਗ
ਗੁਰਸੇਵਕ ਸਿੰਘ ਦੇ ਪਹਿਲੇ ਨੰਬਰ ’ਤੇ ਆਉਣ ਦੀ ਖੁਸ਼ੀ ਵਿਚ ਉਸ ਦੇ ਪਿਤਾ ਸੁੱਚਾ ਸਿੰਘ ਤੇ ਮਾਤਾ ਰਣਜੀਤ ਕੌਰ ਮੂੰਹ ਮਿੱਠਾ ਕਰਵਾਉਂਦੇ ਹੋਏ। ਤਸਵੀਰ: ਲਵਲੀ
05-08-2026
ਅੰਮ੍ਰਿਤਸਰ, 4 ਅਗਸਤ (ਜਸਵੰਤ ਸਿੰਘ ਜੱਸ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਿਆਸੀ ਮੁਹਿੰਮ ਨੂੰ ਉਸ ਵੇਲੇ ਹੋਰ ਬਲ ਮਿਲਿਆ, ਜਦੋਂ ਸਾਬਕਾ ਅਕਾਲੀ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਅਤੇ ਉਨ੍ਹਾਂ ਦੇ ਭਰਾਤਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਆਪਣੇ ਸਮਰਥਕਾਂ ਸਮੇਤ ਇਸ ਪਾਰਟੀ ਵਿਚ ਸ਼ਾਮਿਲ ਹੋ ਗਏ। ਅੱਜ ਇਥੇ ਪ੍ਰੈਸ ਕਲੱਬ ਨਿਊ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦੋਵਾਂ ਭਰਾਵਾਂ ਦੇ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਪਾਰਟੀ ਦੇ ਸਰਪ੍ਰਸਤ ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ ਜੱਲੂਪੁਰ ਨੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਅਤੇ ਪਾਰਟੀ ਦੇ ਚਿੰਨ੍ਹ ਵਾਲੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਡਾ. ਦਲਬੀਰ ਸਿੰਘ ਵੇਰਕਾ ਅਤੇ ਬਿਕਰਮਜੀਤ ਸਿੰਘ ਕੋਟਲਾ ਵਰਗੇ ਤਜਰਬੇਕਾਰ ਆਗੂਆਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦੇ ਹਿੱਤਾਂ, ਪੰਥਕ ਸਿਧਾਂਤਾਂ ਅਤੇ ਲੋਕਾਂ ਦੀ ਆਵਾਜ਼ ਲਈ ਇਮਾਨਦਾਰੀ ਨਾਲ ਸੰਘਰਸ਼ ਕਰਨਾ ਚਾਹੁੰਦੇ ਹਨ, ਪਾਰਟੀ ਦੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਕਈ ਪੰਥ ਦਰਦੀ ਅਤੇ ਪੰਜਾਬ ਪੱਖੀ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜਣਗੇ। ਡਾ. ਦਲਬੀਰ ਸਿੰਘ ਵੇਰਕਾ ਅਤੇ ਸ . ਕੋਟਲਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਅਤੇ ਪੰਥ ਦੇ ਹਿੱਤਾਂ ਨੂੰ ਪਹਿਲ ਦੇਣ ਦੇ ਮੰਤਵ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ‘ਤੇ ਭਾਈ ਅਮਰਜੀਤ ਸਿੰਘ ਵੰਨਚਿੜੀ, ਹਰਭਜਨ ਸਿੰਘ ਤੁੜ, ਅਮਨਦੀਪ ਸਿੰਘ ਡੱਡੂਆਣਾ, ਸ਼ਮਸ਼ੇਰ ਸਿੰਘ ਪੱਧਰੀ, ਦਯਾ ਸਿੰਘ, ਬਾਬਾ ਬਿਬੇਕ ਸਿੰਘ, ਹਰਕਮਲਪ੍ਰੀਤ ਸਿੰਘ, ਬਲਦੇਵ ਸਿੰਘ ਜੱਲੂਪੁਰ, ਮਹਿੰਦਰਪਾਲ ਸਿੰਘ ਤੁੰਗ, ਸੁਖਨੰਦਨ ਸਿੰਘ ਮੈਹਣੀਆਂ ਚੇਅਰਮੈਨ ਵਾਟਰ ਸਪਲਾਈ ਯੂਨੀਅਨ ਪੰਜਾਬ, ਮਨਜੀਤ ਸਿੰਘ ਰਾਅਪੁਰ, ਮਹਿਲ ਸਿੰਘ ਸਾਬਕਾ ਸਰਪੰਚ, ਮਨਧੀਰ ਸਿੰਘ ਰਸੂਲਪੁਰ, ਗੁਰਦੀਪ ਸਿੰਘ ਮੱਖਣਵਿੰਡੀ, ਸੁਖਰਾਜ ਸਿੰਘ ਸੁਲਤਾਨਵਿੰਡ, ਜਸਪਾਲ ਸਿੰਘ ਸਾਹਬੀ, ਗੁਰਜੀਤ ਸਿੰਘ ਖ਼ਾਲਸਾ, ਭਾਈ ਮਨਿੰਦਰ ਸਿੰਘ ਬੰਡਾਲਾ, ਜੁਗਰਾਜ ਸਿੰਘ ਉਦੋਨੰਗਲ, ਹਰ੍ਰਪੀਤ ਸਿੰਘ, ਟੋਨੀ ਭਿੰਡਰ, ਸੱਜਣ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਹਰਦੇਵ ਸਿੰਘ, ਜੋਗਿੰਦਰ ਸਿੰਘ, ਸੁਪਨਦੀਪ ਸਿੰਘ, ਲਖਬੀਰ ਸਿੰਘ, ਅੰਗਰੇਜ ਸਿੰਘ, ਅਮਰਜੀਤ ਸਿੰਘ ਰਾਜ, ਜਗਦੀਪ ਸਿੰਘ ਜੱਗੀ ਸਮੇਤ ਸ਼ਾਮਿਲ ਹੋਏ ਆਗੂਆਂ ਦੇ ਸੈਂਕੜੇ ਸਾਥੀ ਮੌਜੂਦ ਸਨ।