05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ 15 ਨੂੰ ਰੋਸ ਰੈਲੀ ਕਰਨ ਦਾ ਐਲਾਨ- ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ

ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)– ਸਿਹਤ ਵਿਭਾਗ ਵਿਚ ਯੋਗ ਪ੍ਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿਚ ਆਪਣੇ ਵਾਅਦਿਆ ਭੱਜਦੀ ਨਜ਼ਰ ਆ ਰਹੀ ਹੈ। ਐੱਨ.

Ad Position 21
No active advertisement
ਅਜੀਤ ਡੈਸਕ 05-08-2026
ਤਰਨ ਤਾਰਨ, 4 ਅਗਸਤ (ਹਰਿੰਦਰ ਸਿੰਘ)– ਸਿਹਤ ਵਿਭਾਗ ਵਿਚ ਯੋਗ ਪ੍ਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿਚ ਆਪਣੇ ਵਾਅਦਿਆ ਭੱਜਦੀ ਨਜ਼ਰ ਆ ਰਹੀ ਹੈ। ਐੱਨ.ਐੱਚ.ਐੱਮ. ਕਰਮਚਾਰੀਆਂ ਦੀਆਂ ਜਾਇਜ ਮੰਗਾਂ ਦੇ ਸੰਬੰਧ ਵਿਚ ਪਹਿਲਾਂ ਵਾਂਗ ਪੰਜਾਬ ਸਰਕਾਰ ਨੇ ਪਿਛਲੇ ਲਗਪਗ ਸਾਢੇ ਚਾਰ ਸਾਲਾਂ ਤੋਂ ਲਾਰੇਬਾਜੀ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐੱਨ.ਐੱਚ.ਐੱਮ. ਕਰਮਚਾਰੀਆਂ ਨੂੰ ਹਰ ਵਾਰ ਅੱਖੋਂ ਪਰੋਖੇ ਕੀਤਾ ਹੈ। ਜਿਸ ਕਾਰਨ ਸਮੂਹ ਐੱਨ.ਆਰ.ਐੱਚ. ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਦੀ ਇਸੇ ਬੇਰੁਖੀ ਕਾਰਨ ਐੱਨ.ਐੱਚ..ਐੱਮ. ਇੰਪਲਾਈਜ ਯੂਨੀਅਨ ਪੰਜਾਬ ਵਲੋਂ ਰੋਸ ਵਜੋਂ 15 ਅਗਸਤ 2026 ਵਾਲੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੁੱਧ ਫਿਰੋਜ਼ਪੁਰ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ । ਇਸ ਸਬੰਧੀ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਗਪਗ ਸਾਢੇ ਚਾਰ ਸਾਲ ਬੀਤ ਜਾਣ ਮਗਰੋਂ ਵੀ ਨੈਸਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਇਕ ਵੀ ਰੁਪਏ ਦਾ ਵਾਧਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵਾਰ ਵਾਰ ਮਿੱਠੀਆਂ ਗੋਲੀਆਂ ਦੀ ਤਰ੍ਹਾਂ ਮੀਟਿੰਗ ਮਿਲਦੀਆ ਹਨ ਤੇ ਵਿਭਾਗ ਅਤੇ ਸਰਕਾਰ ਮੰਗਾਂ ਨੂੰ ਵਾਰ ਵਾਰ ਅਣਗੋਲਿਆਂ ਕਰ ਰਹੀ ਹੈ। ਜਿਸ ਕਾਰਨ ਯੂਨੀਅਨ ਨੂੰ ਸੰਘਰਸ਼ ਦੀ ਤਿੱਖੀ ਰੂਪਰੇਖਾ ਕਰਨ ਲਈ ਮਜ਼ਬੂਰ ਹੋਣਾ ਪਿਆ। ਉਹਨਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ 15 ਅਗਸਤ ਤੱਕ ਕੋਈ ਹੰਗਾਮੀ ਮੀਟਿੰਗ ਬੁਲਾ ਕੇ ਸਾਡੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਨੋਟੀਫਿਕੇਸ਼ਨ ਦੇ ਰੂਪ ’ਚ ਨਹੀਂ ਲੈ ਕੇ ਆਉਦੀ ਤਾਂ ਉਹ ਰੈਲੀ ਤੋਂ ਤੁਰੰਤ ਬਾਅਦ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਲਈ ਮਜ਼ਬੂਰ ਹੋਣਗੇ। ਇਸ ਸਬੰਧੀ ਗੱਲਬਾਤ ਕਰਦਿਆਂ ਯੂਨੀਅਨ ਦੇ ਮੁੱਖ ਆਗੂ ਗੁਰਪ੍ਰੀਤ ਭੁੱਲਰ ਮੁਕਤਸਰ ਸਾਹਿਬ ਅਤੇ ਡਾਕਟਰ ਵਾਹਿਦ ਮਲੇਰਕੋਟਲਾ ਨੇ ਕਿਹਾ ਸਰਕਾਰ ਨੂੰ ਸਮੂਹ ਮੁਲਾਜ਼ਮਾਂ ਨੂੰ ਇਸ ਠੇਕਾ ਪ੍ਰਥਾ ਦੀ ਦੀ ਬੰਧੂਆ ਮਜ਼ਦੂਰੀ ਤੋਂ ਰਾਹਤ ਦਿੰਦੇ ਹੋਏ ਤੁਰੰਤ ਐੱਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਤਨਖ਼ਾਹਾਂ ਵਿਚ ਵਾਧਾ ਕਰਨਾ ਚਾਹੀਦਾ ਹੈ। ਇਸ ਮੌਕੇ ਗੁਲਸ਼ਨ ਫਰੀਦਕੋਟ, ਦਿਨੇਸ਼ ਪਟਿਆਲਾ, ਕਿਰਨ ਮੋਹਾਲੀ, ਜਗਦੇਵ ਸਿੰਘ ਮਾਨਸਾ, ਜਸ਼ਨ ਫਤਿਹਗੜ੍ਹ ਸਾਹਿਬ, ਡਾਕਟਰ ਸਿਮਰਪਾਲ ਮੋਗਾ, ਡਾਕਟਰ ਪੰਖੜੀ ਜਲੰਧਰ, ਡਾਕਟਰ ਸ਼ਿਵਰਾਜ ਲੁਧਿਆਣਾ , ਜਸਵੀਰ ਤਰਨ ਤਾਰਨ, ਤੁਰਣਜੀਤ ਹੁਸ਼ਿਆਰਪੁਰ , ਰਣਜੀਤ ਕੋਰ ਬਠਿੰਡਾ, ਦੀਪਿਕਾ ਪਠਾਨਕੋਟ, ਦਵਿੰਦਰ ਕੌਰ ਅੰਮਿ੍ਤਸਰ ਸਾਹਿਬ, ਅਮਨਦੀਪ ਕੌਰ ਨਵਾਸ਼ਹਿਰ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਸਮਾਜਿਕ ਕ੍ਰਾਂਤੀ ਦੇ ਮਹਾਨ ਅਗਵਾਈਕਰਤਾ ਸਨ - ਸੰਧੂ, ਭੁੱਲਰ ਅਗਲੀ ਖ਼ਬਰ ਸਾਬਕਾ ਅਕਾਲੀ ਵਿਧਾਇਕ ਡਾ. ਵੇਰਕਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਕੋਟਲਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਿਲ
Ad Position 24
No active advertisement