05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਮਾਂ ਦਾ ਦੁੱਧ ਹੀ ਨਵਜੰਮੇ ਬੱਚੇ ਲਈ ਸਿਹਤਮੰਦ ਜ਼ਿੰਦਗੀ ਦੀ ਮਜ਼ਬੂਤ ਨੀਂਹ-ਡਾ. ਵਰਿੰਦਰਪਾਲ ਕੌਰ

ਤਰਨ ਤਾਰਨ, 4 ਅਗਸਤ (ਪਰਮਜੀਤ ਜੋਸ਼ੀ)-ਵਿਸ਼ਵ ਮਾਂ ਦੇ ਦੁੱਧ ਦੀ ਮਹੱਤਤਾ ਹਫ਼ਤੇ (1 ਤੋਂ 7 ਅਗਸਤ) ਦੇ ਮੌਕੇ ਸਿਵਲ ਸਰਜਨ ਡਾ. ਸੰਦੀਪ ਧਵਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 05-08-2026
ਤਰਨ ਤਾਰਨ, 4 ਅਗਸਤ (ਪਰਮਜੀਤ ਜੋਸ਼ੀ)-ਵਿਸ਼ਵ ਮਾਂ ਦੇ ਦੁੱਧ ਦੀ ਮਹੱਤਤਾ ਹਫ਼ਤੇ (1 ਤੋਂ 7 ਅਗਸਤ) ਦੇ ਮੌਕੇ ਸਿਵਲ ਸਰਜਨ ਡਾ. ਸੰਦੀਪ ਧਵਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਗਰਭਵਤੀ ਮਹਿਲਾਵਾਂ, ਨਵਜੰਮੇ ਬੱਚਿਆਂ ਦੀਆਂ ਮਾਵਾਂ, ਆਸ਼ਾ ਵਰਕਰਾਂ ਅਤੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਕਿਹਾ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਪਹਿਲਾ ਸੰਪੂਰਨ ਅਤੇ ਸਭ ਤੋਂ ਸੁਰੱਖਿਅਤ ਆਹਾਰ ਹੈ। ਉਨ੍ਹਾਂ ਕਿਹਾ ਕਿ ਬੱਚੇ ਨੂੰ ਜਨਮ ਤੋਂ ਇਕ ਘੰਟੇ ਦੇ ਅੰਦਰ ਮਾਂ ਦਾ ਦੁੱਧ ਪਿਲਾਉਣਾ ਸ਼ੁਰੂ ਕਰਨਾ ਚਾਹੀਦਾ ਹੈ ਅਤੇ ਪਹਿਲੇ ਛੇ ਮਹੀਨਿਆਂ ਤੱਕ ਕੇਵਲ ਮਾਂ ਦਾ ਦੁੱਧ ਹੀ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਮਾਂ ਦੇ ਦੁੱਧ ਦੀ ਮਹੱਤਤਾ ਹਫ਼ਤੇ ਦੌਰਾਨ ਜ਼ਿਲ੍ਹੇ ਭਰ ਵਿਚ ਜਾਗਰੂਕਤਾ ਕੈਂਪ, ਸਲਾਹ-ਮਸ਼ਵਰਾ ਸੈਸ਼ਨ, ਪੋਸਟਰ ਪ੍ਰਦਰਸ਼ਨ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਡਾ. ਲਾਜਵੀਰ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਨਵਜੰਮੇ ਬੱਚਿਆਂ ਦੀ ਸਿਹਤਮੰਦ ਪਰਵਰਿਸ਼ ਲਈ ਮਾਂ ਦੇ ਦੁੱਧ ਨੂੰ ਪਹਿਲ ਦਿੱਤੀ ਜਾਵੇ । ਪ੍ਰੋਗਰਾਮ ਦੌਰਾਨ ਡਾ. ਨੀਰਜ ਲਤਾ, ਡਾ. ਵਿਪੁਲ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਐਲ.ਐੱਚ.ਵੀ. ਜਸਬੀਰ ਕੌਰ, ਪ੍ਰਦੀਪ ਕੌਰ ਅਤੇ ਹੋਰ ਸਿਹਤ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਅਤੇ ਸੱਭਿਆਚਾਰਕ ਕੇਂਦਰ ਤਰਨ ਤਾਰਨ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਗੁਰੂ ਰਵਿਦਾਸ ਸਮਾਜਿਕ ਕ੍ਰਾਂਤੀ ਦੇ ਮਹਾਨ ਅਗਵਾਈਕਰਤਾ ਸਨ - ਸੰਧੂ, ਭੁੱਲਰ
Ad Position 24
No active advertisement