ਅਣਪਛਾਤੇ ਵਾਹਨ ਦੀ ਟੱਕਰ ਨਾਲ ਐਕਟਿਵਾ ਸਵਾਰ ਦੀ ਮੌਤ
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)—ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਐਕਟਿਵਾ ਸਵਾਰ ਵਿਅਕਤੀ ਗੰਭੀਰ ਸੱਟਾਂ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ, ਜਿ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਉਸ ਨੂੰ ਮਿ੍ਰਤਕ ਘੋਸ਼ਿਤ ਕਰ ਦਿੱਤਾ । ਇਸ ਸੰਬੰਧ ਵਿਚ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)—ਐਕਟਿਵਾ ’ਤੇ ਸਵਾਰ ਹੋ ਕੇ ਜਾ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਐਕਟਿਵਾ ਸਵਾਰ ਵਿਅਕਤੀ ਗੰਭੀਰ ਸੱਟਾਂ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ, ਜਿ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਉਸ ਨੂੰ ਮਿ੍ਰਤਕ ਘੋਸ਼ਿਤ ਕਰ ਦਿੱਤਾ । ਇਸ ਸੰਬੰਧ ਵਿਚ ਥਾਣਾ ਸਿਟੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਅਮਰਿੰਦਰ ਸਿੰਘ ਕੋਹਲੀ ਪੁੱਤਰ ਭੁਪਿੰਦਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਮਜੀਠਾ ਰੋਡ ਅੰਮ੍ਰਿਤਸਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦਾ ਜੀਜਾ ਸੁਰਿੰਦਰ ਸਿੰਘ ਤਰਨ ਤਾਰਨ ਵਿਚ ਬੈਗਾਂ ਦੀ ਦੁਕਾਨ ਕਰਦਾ ਹੈ,. ਜੋ ਹਰ ਰੋਜ ਅੰਮ੍ਰਿਤਸਰ ਤੋੋਂ ਤਰਨ ਤਾਰਨ ਆਉਂਦਾ ਤੇ ਸ਼ਾਮ ਨੂੰ ਦੁਕਾਨ ਬੰਦ ਕਰਕੇ ਆਪਣੀ ਐਕਟਿਵਾ ’ਤੇ ਵਾਪਸ ਅੰਮ੍ਰਿਤਸਰ ਆਪਣੇ ਘਰ ਨੂੰ ਚਲਾ ਜਾਂਦਾ ਅਤੇੇ 3 ਅਗਸਤ ਨੂੰ ਸ਼ਾਮ ਸਮੇਂ ਉਸ ਦਾ ਜੀਜਾ ਆਪਣੇ ਘਰ ਨੂੰ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਾਹਨ ਦੇ ਡਰਾਇਵਰ ਨੇ ਉਸਦੇ ਜੀਜੇ ਨੂੰ ਸਾਈਡ ਮਾਰ ਕੇ ਸੁੱਟ ਦਿੱਤਾ ਤੇ ਉਸਦੇ ਜੀਜੇ ਦੇ ਸਿਰ ਵਿਚ ਸੱਟ ਲੱਗ ਗਈ। ਉਸ ਦੇ ਜੀਜੇ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਤਰਨ ਤਾਰਨ ਦਾਖਲ ਕਰਵਾ ਦਿੱਤਾ ਅਤੇ ਉਨ੍ਹਾਂ ਦਾ ਪਤਾ ਲੱਗਣ ’ਤੇ ਉਹ ਮੌਕਾ ਤੇ ਪੁੱਜੇ ਤੇ ਸਿਵਲ ਹਸਪਤਾਲ ਤੋਂ ਡਾਕਟਰਾਂ ਨੇ ਅੰਮ੍ਰਿਤਸਰ ਰੈਫਰ ਕਰ ਦਿੱਤਾ, ਜਿਸ ਨੂੰ ਅਸੀਂ ਅਮਨਦੀਪ ਹਸਪਤਾਲ ਦਾਖਲ਼ ਕਰਵਾ ਦਿੱਤਾ, ਜਿੱਥੇ ਉਸਦੀ ਮੌਤ ਹੋ ਗਈ। ਜਾਂਚ ਅਧਿਕਾਰੀ ਏ.ਐੱਸ.ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।