ਕੋਈ ਵੀ ਬੱਚਾ ਪੇਟ ਦੇ ਕੀੜਿਆਂ ਦੀ ਐਲਬੈਂਡਾਜ਼ੋਲ ਗੋਲੀ ਖਾਣ ਤੋਂ ਵਾਂਝਾ ਨਾ ਰਹੇ - ਡਾ. ਆਦਿੱਤਿਆ ਸ਼ਰਮਾ
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)–ਵਧੀਕ ਡਿਪਟੀ ਕਮਿਸ਼ਨਰ (ਜ) ਤਰਨ ਤਾਰਨ ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਤਰਨ ਤਾਰਨ ਵਿਖੇ ਕਾਨਫਰੰਸ ਹਾਲ ਵਿਖੇ ਵਿਸ਼ਵ ਡੀ-ਵਾਰਮਿੰਗ ਦਿਵਸ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)–ਵਧੀਕ ਡਿਪਟੀ ਕਮਿਸ਼ਨਰ (ਜ) ਤਰਨ ਤਾਰਨ ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਦਫ਼ਤਰ ਡਿਪਟੀ ਕਮਿਸ਼ਨਰ ਤਰਨ ਤਾਰਨ ਵਿਖੇ ਕਾਨਫਰੰਸ ਹਾਲ ਵਿਖੇ ਵਿਸ਼ਵ ਡੀ-ਵਾਰਮਿੰਗ ਦਿਵਸ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਆਦਿੱਤਿਆ ਸ਼ਰਮਾ ਨੇ ਕਿਹਾ ਕਿ ਮਿਤੀ 10 ਅਗਸਤ ਨੂੰ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਮੁਹਿੰਮ ਤਹਿਤ ਸਕੂਲੀ ਬੱਚਿਆਂ ਅਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬੱਚਿਆਂ ਨੂੰ ਇਹ ਐਲਬੈਂਡਾਜ਼ੋਲ ਦੀ ਗੋਲੀ ਖਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖਾਣਾ ਖਾਣ ਲੱਗਿਆ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਅਤੇ ਹੱਥ ਚੰਗੀ ਤਰ੍ਹਾ ਸਾਫ਼ ਕਰਕੇ ਹੀ ਖਾਣ ਵਾਲੀਆਂ ਚੀਜ਼ਾਂ ਨੂੰ ਖਾਣਾ ਚਾਹੀਦਾ ਹੈ। ਜ਼ਿਲ੍ਹਾ ਟੀਕਾਕਰਨ ਅਫਸਰ-ਕਮ-ਨੋਡਲ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਮੀਟਿੰਗ ਦੌਰਾਨ ਹੋਰਨਾਂ ਵਿਭਾਗਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਬੱਚੇ ਕਿਸੇ ਕਾਰਨ ਕਰਕੇ ਡੀ-ਵਾਰਮਿੰਗ ਵਾਲੇ ਦਿਨ ਗੋਲੀ ਲੈਣੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਮੋਪ-ਅੱਪ-ਡੇ ਵਾਲੇ ਦਿਨ ਮਿਤੀ 17 ਅਗਸਤ, 2026 ਨੂੰ ਐਲਬੈਂਡਾਜ਼ੋਲ ਦੀਆਂ ਗੋਲੀਆਂ ਖਵਾਉਣਾ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹੋਇਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਵੀ ਹਦਾਇਤਾ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਕੋਈ ਵੀ ਬੱਚਾ ਪੇਟ ਦੇ ਕੀੜਿਆਂ ਦੀ ਗੋਲੀ ਤੋ ਕੋਈ ਵੀ ਬੱਚਾ ਵਾਂਝਾ ਨਾ ਰਹੇ, ਪਰ ਜੇਕਰ ਫਿਰ ਵੀ ਕੋਈ ਬੱਚਾ ਸਕੂਲ ਵਿਚ ਜਾਂ ਕਿਸੇ ਪਿੰਡ ਵਿਚ ਜਾ ਕਿਸੇ ਸਲੱਮ ਏਰੀਆਂ, ਝੁੱਗੀਆਂ, ਝੌਪੜੀਆਂ ਆਦਿ ਵਿਚ ਗੋਲੀ ਖਾਣ ਵਾਲਾ ਰਹਿ ਜਾਦਾ ਹੈ ਤਾਂ ਉਨ੍ਹਾਂ ਬੱਚਿਆਂ ਨੂੰ 17 ਅਗਸਤ ਨੂੰ ਮੋ ਅੱਪ ਡੇ ‘ਤੇ ਗੋਲੀ ਖਵਾਉਣਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਐਸ.ਡੀ.ਐਮ ਤਰਨ ਤਾਰਨ ਡਾ. ਕਰਨਵੀਰ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਐੱਸ.ਡੀ.ਐੱਮ. ਪੱਟੀ ਅਮਨਦੀਪ, ਐੱਸ.ਡੀ.ਐੱਮ. ਭਿੱਖੀਵਿੰਡ ਜਗਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ, ਸੀਨੀਅਰ ਮੈਡੀਕਲ ਅਫ਼ਸਰ ਅਤੇ ਪ੍ਰੋਗਰਾਮ ਅਫ਼ਸਰ ਹਾਜ਼ਰ ਸਨ।