06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਚੰਡੀਗੜ੍ਹ ਰੈਲੀ ਸੰਬੰਧੀ ਸਿਵਲ ਸਰਜਨ ਨੂੰ ਦਿੱਤਾ ਜਾਣਕਾਰੀ ਪੱਤਰ

ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਅਤੇ ਪਿਸਟਲਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਐੱਸ.

Ad Position 21
No active advertisement
ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਚੰਡੀਗੜ੍ਹ ਰੈਲੀ ਸੰਬੰਧੀ ਸਿਵਲ ਸਰਜਨ ਨੂੰ ਦਿੱਤਾ ਜਾਣਕਾਰੀ ਪੱਤਰ 06-08-2026
ਤਰਨ ਤਾਰਨ, 5 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਵੱਖ-ਵੱਖ ਜਗ੍ਹਾ ਉਪਰ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਅਤੇ ਪਿਸਟਲਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਜੋਰਾਵਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਜੀਓਬਾਲਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਐੱਸ.ਆਈ. ਸ਼ਰਨਪ੍ਰੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਲਕਾਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਗਸ਼ਤ ਦੌਰਾਨ ਪ੍ਰਗਟ ਸਿੰਘ ਪੁੱਤਰ ਕਾਬਲ ਸਿੰਘ, ਕੁਲਵਿੰਦਰ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀਅਨ ਵਲਟੋਹਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ.ਐੱਸ.ਆਈ. ਅਸ਼ੋਕ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਕਰਤਾਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਮਰੜ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਬਲੇਦਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਬਿਹਾਰੀਪੁਰ ਤੋਂ ਸੰਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਵੈਰੋਵਾਲ ਬਾਵਿਆਂ ਅਤੇ ਪ੍ਰਭਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਗਲਾਣੀ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਇਕ ਪਿਸਟਲ ਦੇਸੀ 32 ਬੋਰ ਸਮੇਤ ਮੈਗਜੀਨ ਅਤੇ 3 ਕਾਰਤੂਸ ਬਰਾਮਦ ਕੀਤੇ ਹਨ। ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ ਅਸਲਾ ਐਕਟ ਅਤੇ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ‘ਇਨਵੈਸਟੀਚਰ ਸੈਰੇਮਨੀ’ ਕਰਵਾਈ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਦੇ ਖਿਡਾਰੀਆਂ ਨੇ ਜੋਨਲ ਖੇਡਾਂ ’ਚ ਮਾਰੀਆਂ ਮੱਲਾਂ
Ad Position 24
No active advertisement