06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ‘ਇਨਵੈਸਟੀਚਰ ਸੈਰੇਮਨੀ’ ਕਰਵਾਈ

ਹਰੀਕੇ ਪੱਤਣ, 5 ਅਗਸਤ (ਸੰਜੀਵ ਕੁੰਦਰਾ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ‘ਇਨਵੈਸਟੀਚਰ ਸੈਰੇਮਨੀ’ ਕਰਵਾਈ ਗਈ । ਇਸ ਤਹਿਤ ਵਿਦਿਆਰਥੀਆਂ ਅੰਦਰ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਲਈ ਵੱਖ-ਵੱਖ ਜਿੰਮੇਵਾਰੀਆਂ ਦਿੱਤੀਆਂ ਗਈਆਂ ।

Ad Position 21
No active advertisement
ਅਜੀਤ ਡੈਸਕ 06-08-2026
ਹਰੀਕੇ ਪੱਤਣ, 5 ਅਗਸਤ (ਸੰਜੀਵ ਕੁੰਦਰਾ)-ਚੀਫ਼ ਖ਼ਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ‘ਇਨਵੈਸਟੀਚਰ ਸੈਰੇਮਨੀ’ ਕਰਵਾਈ ਗਈ । ਇਸ ਤਹਿਤ ਵਿਦਿਆਰਥੀਆਂ ਅੰਦਰ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਲਈ ਵੱਖ-ਵੱਖ ਜਿੰਮੇਵਾਰੀਆਂ ਦਿੱਤੀਆਂ ਗਈਆਂ । ਸਕੂਲ ਦੇ ਵਿਦਿਆਰਥੀਆਂ ਵਿਚੋਂ ਲਵਪ੍ਰੀਤ ਸਿੰਘ ਨੂੰ ਹੈੱਡ ਬੁਆਏ ਅਤੇ ਨਿਮਰਤਪ੍ਰੀਤ ਕੌਰ ਨੂੰ ਹੈੱਡ ਗਰਲ ਬਣਾਇਆ ਗਿਆ । ਇਸੇ ਤਰ੍ਹਾਂ ਕਰਿਸ਼ ਚੌਧਰੀ ਨੂੰ ਵਾਈਸ ਹੈੱਡ ਬੁਆਏ ਅਤੇ ਅਮਨਦੀਪ ਕੌਰ ਨੂੰ ਵਾਇਸ ਹੈੱਡ ਗਰਲ, ਹਿਮਾਂਸ਼ੂ ਖੁੱਲਰ ਅਤੇ ਰਮਨਦੀਪ ਕੌਰ ਨੂੰ ਸਪੋਰਟਸ ਇੰਚਾਰਜ, ਯੁਵਰਾਜ ਸਿੰਘ ਅਤੇ ਸਨਦੀਪ ਕੌਰ ਨੂੰ ਕਲਚਰ ਇੰਚਾਰਜ ਦੀ ਜਿੰਮੇਵਾਰੀ ਦਿੱਤੀ ਗਈ । ਸਕੂਲ ਦੇ ਚਾਰ ਹਾਊਸਾਂ ਦੇ ਵਿਦਿਆਰਥੀਆਂ ਵਿਚੋਂ ਲਵਦੀਪ ਸਿੰਘ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਦਾ ਕੈਪਟਨ ਅਤੇ ਅਰਸ਼ਦੀਪ ਕੌਰ ਨੂੰ ਵਾਈਸ ਕੈਪਟਨ, ਜਸ਼ਨਪ੍ਰੀਤ ਸਿੰਘ ਨੂੰ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਦਾ ਕੈਪਟਨ ਅਤੇ ਤਨਵੀਰ ਕੌਰ ਨੂੰ ਵਾਈਸ ਕੈਪਟਨ, ਸੁਪਨਦੀਪ ਸਿੰਘ ਨੂੰ ਸਾਹਿਬਜ਼ਾਦਾ ਜੋਰਾਵਰ ਸਿੰਘ ਹਾਊਸ ਦਾ ਕੈਪਟਨ ਅਤੇ ਸਮਰੀਤ ਕੌਰ ਨੂੰ ਵਾਈਸ ਕੈਪਟਨ, ਅਰਮਾਨਦੀਪ ਸਿੰਘ ਨੂੰ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦਾ ਕੈਪਟਨ ਅਤੇ ਸਹਿਜਪ੍ਰੀਤ ਕੌਰ ਨੂੰ ਵਾਈਸ ਕੈਪਟਨ ਬਣਾਇਆ ਗਿਆ। ਇਨ੍ਹਾਂ ਚੁਣੇ ਗਏ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੰਪਲਜੀਤ ਵਲੋਂ ਸ਼ੈਸ਼ੇ ਪਹਿਨਾਏ ਅਤੇ ਬੈਚ ਲਗਾਏ ਗਏ । ਸਕੂਲ ਦੇ ਮੈਂਬਰ ਇੰਚਾਰਜ਼ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਂਦੇ ਹੋਏ, ਚੰਗੇ ਲੀਡਰ ਬਣ ਕੇ ਯੋਗ ਅਗਵਾਈ ਕਰਨ ਦਾ ਸੰਦੇਸ਼ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਉਲੰਪੀਆਡ ਪ੍ਰੀਖਿਆ ’ਚੋਂ ਰਾਜ ਪੱਧਰ ’ਤੇ ਰਹੇ ਅੱਵਲ ਅਗਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਚੰਡੀਗੜ੍ਹ ਰੈਲੀ ਸੰਬੰਧੀ ਸਿਵਲ ਸਰਜਨ ਨੂੰ ਦਿੱਤਾ ਜਾਣਕਾਰੀ ਪੱਤਰ
Ad Position 24
No active advertisement