ਸ਼੍ਰੋਮਣੀ ਅਕਾਲੀ ਦਲ (ਬ) ਦੀ ਕਾਨਫਰੰਸ ’ਚ ਹੋਣ ਵਾਲਾ ਇਕੱਠ ਇਤਿਹਾਸਕ ਹੋਵੇਗਾ- ਅਕਾਲੀ ਆਗੂ
ਮੀਆਂਵਿੰਡ, 5 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਰੱਖੜ ਪੁੰਨਿਆਂ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨਫਰੰਸ ਸੰਬੰਧੀ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਵਲੋਂ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਮੀਆਂਵਿੰਡ, 5 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਰੱਖੜ ਪੁੰਨਿਆਂ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸੰਬੰਧੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸੀਨੀਅਰ ਲੀਡਰਸ਼ਿਪ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨਫਰੰਸ ਸੰਬੰਧੀ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਵਲੋਂ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਵਿਚ ਵਰਕਰਾਂ ਵਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਇਸ ਮੌਕੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਸਰਪੰਚ ਸਰਵਣ ਸਿੰਘ ਤਖਤੂਚੱਕ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਮੈਂਬਰ ਰਣਜੀਤ ਸਿੰਘ ਰਾਣਾ ਮੀਆਂਵਿੰਡ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਫ਼ਕੀਰ ਸਿੰਘ ਪੰਨੂੰ, ਜਥੇਦਾਰ ਸਰਦੂਲ ਸਿੰਘ ਮੀਆਂਵਿੰਡ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ ਆਦਿ ਹਾਜ਼ਰ ਸਨ।