ਪੰਜਾਬ ਦੇ ਸਮੂਹ ਮੁਲਾਜ਼ਮ ਕੱਲ੍ਹ ਨੂੰ ਪਰਿਵਾਰਾਂ ਸਮੇਤ ਚੰਡੀਗੜ੍ਹ ਵੱਲ ਕੂਚ ਕਰਨ- ਜੰਗ ਸ਼ੇਰ ਬੋਪਾਰਾਏ
ਖੇਮਕਰਨ, 5 ਅਗਸਤ (ਰਾਕੇਸ਼ ਕੁਮਾਰ ਬਿੱਲਾ)–ਪੰਜਾਬ ਸਰਕਾਰ ਦੇ ਸਮੂਹ ਮੁਲਾਜ਼ਮਾਂ ਵਲੋ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਸੰਬੰਧੀ ਸਾਂਝਾ ਮੁਲਾਜ਼ਮ ਫਰੰਟ ਪੰਜਾਬ ਦੇ ਸੱਦੇ ’ਤੇ 7 ਅਗਸਤ ਨੂੰ ਦਾਣਾ ਮੰਡੀ ਚੰਡੀਗੜ ਵਿਖੇ ਹੋਣ ਜਾ ਰਹੀ ਵਿਸ਼ਾਲ ਮੁਲਾਜ਼ਮ ਰੈਲੀ ਸਬੰਧੀ ਮੁਲਾਜ਼ਮ ਆਗੂ ਜੰਗ ਸ਼ੇਰ ਸਿੰਘ ਬੋਪਾਰਾਏ ਨੇ ਇਕ ਬਿਆਨ ’ਚ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਆਪਣੇ ਪਰਿਵਾਰਾਂ ਸਮੇਤ ਚੰਡੀਗੜ੍ਹ ਵੱਲ ਕੂਚ ਕਰਨ ਤੇ ਵਧ ਚੜ੍ਹ ਕੇ 7 ਅਗਸਤ ਦੀ ਵੱਡੀ ਰੋਸ ਰੈਲੀ ’ਚ ਸ਼ਾਮਿਲ ਹੋਣ ਤਾਂ ਜੋ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਡੀ. ਏ.
ਅਜੀਤ ਡੈਸਕ
06-08-2026