05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ ਪੱਟੀ ਡੀ.ਐਲ.ਐਡ. ਸੈਸ਼ਨ (2023–25) ਦਾ ਨਤੀਜਾ ਸ਼ਾਨਦਾਰ

ਪੱਟੀ, 5 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ ਪੱਟੀ ਦੇ ਡੀ. ਐਲ.

Ad Position 21
No active advertisement
ਅਜੀਤ ਡੈਸਕ 06-08-2026
ਪੱਟੀ, 5 ਅਗਸਤ (ਕੁਲਵਿੰਦਰ ਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ ਪੱਟੀ ਦੇ ਡੀ.ਐਲ.ਐਡ. ਸੈਸ਼ਨ (2023–25) ਦੂਸਰੇ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ। ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ ਅਤੇ ਪ੍ਰਿੰਸੀਪਲ ਡਾ. ਸਰਿਤਾ ਨਾਰਦ ਦੀ ਯੋਗ ਅਗਵਾਈ ਵਿਚ ਡੀ.ਐਲ.ਐਡ. ਦੂਸਰੇ ਸਾਲ (2023-25) ਦੇ ਵਿਦਿਆਰਥੀਆ ਦਾ ਨਤੀਜਾ 100 ਫ਼ੀਸਦੀ ਰਿਹਾ। ਸਾਰੇ ਵਿਦਿਆਰਥੀ 80 ਫ਼ੀਸਦੀ ਤੋਂ ਉਪਰ ਅੰਕਾਂ ਨਾਲ ਪਾਸ ਹੋਏ। ਇਸ ਸ਼ਾਨਦਾਰ ਨਤੀਜੇ ਨਾਲ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਅਤੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ। ਇਸ ਪ੍ਰੀਖਿਆ ਵਿਚ ਕਾਲਜ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਕਾਲਜ ਵਿਚ ਪਹਿਲਾ ਸਥਾਨ (87.26 ਫ਼ੀਸਦੀ), ਨਵਨੀਤ ਕੌਰ ਨੇ ਦੂਸਰਾ ਸਥਾਨ (87.26 ਫ਼ੀਸਦੀ) ਅਤੇ ਅੰਮ੍ਰਿਤਪਾਲ ਕੌਰ ਨੇ ਤੀਜਾ ਸਥਾਨ (86.73 ਫ਼ੀਸਦੀ) ਪ੍ਰਾਪਤ ਕੀਤਾ। ਨਤੀਜਾ ਐਲਾਨ ਹੋਣ ’ਤੇ ਕਾਲਜ ਦੀ ਸਮੂਹ ਮੈਨੇਜਮੈਂਟ, ਪ੍ਰਿੰਸੀਪਲ ਅਤੇ ਸਟਾਫ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਸਰਿਤਾ ਨਾਰਦ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀ ਇਸ ਸ਼ਾਨਦਾਰ ਨਤੀਜੇ ਲਈ ਵਧਾਈ ਦੇ ਪਾਤਰ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇਸਟੀਚਿਊਟ ਦੀਆਂ ਵਿਦਿਆਰਥਣਾਂ ਜ਼ੋਨ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਅੱਵਲ ਅਗਲੀ ਖ਼ਬਰ ਬਾਬਾ ਸ਼ਾਹਮਦਾਰ ਦਾ ਦੋ ਦਿਨਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ
Ad Position 24
No active advertisement