31 ਹਜ਼ਾਰ ਤੋਂ ਵੱਧ ਅਧਿਆਪਕ ਆਸਾਮੀਆਂ ਖਾਲੀ ਹੋਣ ’ਤੇ ਬੀਬਾ ਰਮਨਦੀਪ ਕੌਰ ਸੇਰੋਂ ਨੇ ਸਰਕਾਰ ਨੂੰ ਘੇਰਿਆ
ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਸਾਹਮਣੇ ਆਈ ਜਾਣਕਾਰੀ ਅਨੁਸਾਰ ਸੂਬੇ ਵਿਚ ਅਧਿਆਪਕ ਵਰਗ ਦੀਆਂ 31 ਹਜ਼ਾਰ ਤੋਂ ਵੱਧ ਆਸਾਮੀਆਂ ਖਾਲੀ ਹਨ। ਇਸ ਮਾਮਲੇ ’ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।
ਰ
ਰਮਨਦੀਪ ਕੌਰ ਸੇਰੋਂ
07-08-2026
ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਸਾਹਮਣੇ ਆਈ ਜਾਣਕਾਰੀ ਅਨੁਸਾਰ ਸੂਬੇ ਵਿਚ ਅਧਿਆਪਕ ਵਰਗ ਦੀਆਂ 31 ਹਜ਼ਾਰ ਤੋਂ ਵੱਧ ਆਸਾਮੀਆਂ ਖਾਲੀ ਹਨ। ਇਸ ਮਾਮਲੇ ’ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇਸੇ ਕੜੀ ਵਿਚ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸੇਰੋਂ ਨੇ ਵੀ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ। ਬੀਬਾ ਰਮਨਦੀਪ ਕੌਰ ਸੇਰੋਂ ਨੇ ਕਿਹਾ ਕਿ ਜੇਕਰ ਸੂਬੇ ਵਿਚ ਅਧਿਆਪਕਾਂ ਦੀਆਂ 31 ਹਜ਼ਾਰ ਤੋਂ ਵੱਧ ਆਸਾਮੀਆਂ ਖਾਲੀ ਪਈਆਂ ਹਨ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਕਿਸ ਆਧਾਰ ’ਤੇ ਪੰਜਾਬ ਅਤੇ ਹੋਰ ਰਾਜਾਂ ਵਿਚ ਸਿੱਖਿਆ ਕ੍ਰਾਂਤੀ ਦਾ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿਚ ਲੋੜੀਂਦੇ ਅਧਿਆਪਕ ਹੀ ਮੌਜੂਦ ਨਹੀਂ ਹੋਣਗੇ ਤਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਕਿਵੇਂ ਮਿਲ ਸਕਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ’ਤੇ ਕਈ ਵਾਰ ਲਾਠੀਚਾਰਜ ਕੀਤਾ ਗਿਆ, ਜਦਕਿ ਸਰਕਾਰ ਨੂੰ ਖਾਲੀ ਆਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨਾ ਚਾਹੀਦਾ ਸੀ।