ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਸਰਹਾਲੀ ਤੋਂ ਠੱਟਾ ਪਿੰਡ ਨੂੰ ਜਾਂਦੀ ਸੜਕ ’ਤੇ ਲਗਾਏ ਬੂਟੇ
ਗ੍ਰਾਮ ਪੰਚਾਇਤ ਠੱਟਾ ਨੇ ਬੂਟਿਆਂ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਲਈ
ਸਰਹਾਲੀ ਕਲਾਂ, 6 ਅਗਸਤ (ਅਜੈ ਸਿੰਘ ਹੁੰਦਲ)- ਵਾਤਾਵਰਣ ਦੀ ਸੰਭਾਲ ਅਤੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਇਸ ਸਾਲ ਇਕ ਲੱਖ ਪੰਜਾਹ ਹਜ਼ਾਰ ਬੂਟੇ ਲਗਾਉਣ ਦਾ ਮਿੱਥਿਆ ਗਿਆ ਟੀਚਾ ਪੂਰਾ ਕਰਨ ਲਈ ਯਤਨ ਲਗਾਤਾਰ ਜਾਰੀ ਹਨ। ਸੰਪਰਦਾਇ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਸੜਕਾਂ, ਪਿੰਡਾਂ ਅਤੇ ਜਨਤਕ ਥਾਵਾਂ ’ਤੇ ਵੱਡੀ ਪੱਧਰ ’ਤੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਜਾ ਰਹੇ ਹਨ।
ਸਰਹਾਲੀ ਕਲਾਂ, 6 ਅਗਸਤ (ਅਜੈ ਸਿੰਘ ਹੁੰਦਲ)- ਵਾਤਾਵਰਣ ਦੀ ਸੰਭਾਲ ਅਤੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਦੇ ਉਦੇਸ਼ ਨਾਲ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਇਸ ਸਾਲ ਇਕ ਲੱਖ ਪੰਜਾਹ ਹਜ਼ਾਰ ਬੂਟੇ ਲਗਾਉਣ ਦਾ ਮਿੱਥਿਆ ਗਿਆ ਟੀਚਾ ਪੂਰਾ ਕਰਨ ਲਈ ਯਤਨ ਲਗਾਤਾਰ ਜਾਰੀ ਹਨ। ਸੰਪਰਦਾਇ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਸੜਕਾਂ, ਪਿੰਡਾਂ ਅਤੇ ਜਨਤਕ ਥਾਵਾਂ ’ਤੇ ਵੱਡੀ ਪੱਧਰ ’ਤੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਜਾ ਰਹੇ ਹਨ। ਸੰਤ ਬਾਬਾ ਸੁੱਖਾ ਸਿੰਘ ਵਲੋਂ ਆਰੰਭੀ ਵਾਤਾਵਰਣ ਜਾਗਰੂਕਤਾ ਮੁਹਿੰਮ ਨੂੰ ਇਲਾਕੇ ਦੀਆਂ ਸੰਗਤਾਂ ਅਤੇ ਗ੍ਰਾਮ ਪੰਚਾਇਤਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਦੀ ਵਿਸ਼ੇਸ਼ਤਾ ਇਹ ਹੈ ਕਿ ਪੰਚਾਇਤਾਂ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਲੰਬੇ ਸਮੇਂ ਤੱਕ ਸਾਂਭ-ਸੰਭਾਲ ਕਰਨ ਦੀ ਜ਼ਿੰਮੇਵਾਰੀ ਵੀ ਆਪਣੇ ਸਿਰ ਲੈ ਰਹੀਆਂ ਹਨ । ਇਸੇ ਲੜੀ ਤਹਿਤ ਪਿੰਡ ਠੱਟਾ ਦੀ ਗ੍ਰਾਮ ਪੰਚਾਇਤ ਦੇ ਨੁੰਮਾਇੰਦਿਆਂ ਨੇ ਸੰਤ ਬਾਬਾ ਸੁੱਖਾ ਸਿੰਘ ਕੋਲ ਪਹੁੰਚ ਕੇ ਬੇਨਤੀ ਕੀਤੀ ਕਿ ਸਰਹਾਲੀ ਕਲਾਂ ਤੋਂ ਠੱਟਾ ਪਿੰਡ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਬੂਟੇ ਲਗਾਏ ਜਾਣ। ਪੰਚਾਇਤ ਨੇ ਵਿਸ਼ਵਾਸ ਦਿਵਾਇਆ ਕਿ ਲਗਾਏ ਜਾਣ ਵਾਲੇ ਬੂਟਿਆਂ ਨੂੰ ਪਾਣੀ ਦੇਣ, ਪਸ਼ੂਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਨਿਰੰਤਰ ਦੇਖਭਾਲ ਕਰਨ ਦੀ ਪੂਰੀ ਜ਼ਿੰਮੇਵਾਰੀ ਗ੍ਰਾਮ ਪੰਚਾਇਤ ਨਿਭਾਏਗੀ । ਇਸ ਉਪਰੰਤ ਸੰਤ ਬਾਬਾ ਸੁੱਖਾ ਸਿੰਘ ਨੇ ਸਰਹਾਲੀ ਅਤੇ ਪਿੰਡ ਠੱਟਾ ਦੀਆਂ ਸੰਗਤਾਂ ਨਾਲ ਮਿਲ ਕੇ ਸੜਕ ਕਿਨਾਰੇ ਬੂਟੇ ਲਗਾਉਣ ਦੀ ਸੇਵਾ ਕੀਤੀ। ਇਸ ਮੌਕੇ ਸੇਵਾ ਕਰਨ ਵਾਲੀ ਸੰਗਤ ਵਿਚ ਸਰਪੰਚ ਸਾਹਬ ਸਿੰਘ, ਜਰਮਨਜੀਤ ਸਿੰਘ ਮੈਂਬਰ, ਸਰਪੰਚ ਨਿੰਦਰ ਸਿੰਘ, ਸਰਪੰਚ ਬਲਬੀਰ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ, ਬਾਬਾ ਗੁਰਦੇਵ ਸਿੰਘ ਠੱਟਾ, ਬਾਬਾ ਗੁਰ ਜੀ , ਸਾਹਿਬ ਸਿੰਘ ਸਾਬਕਾ ਸਰਪੰਚ, ਬਾਬਾ ਸਰਬਜੀਤ ਸਿੰਘ ਛੱਬਾ ਅਤੇ ਹੋਰ ਕਈ ਪਤਵੰਤੇ ਹਾਜ਼ਰ ਸਨ।