07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕਾਤਲਾਂ ਨੂੰ ਗ੍ਰਿਫ਼ਤਾਰ ਨਾ ਕਰਨ ਤੋਂ ਖ਼ਫਾ ਪਰਿਵਾਰ ਨੇ ਲਾਸ਼ਾਂ ਝਬਾਲ ਚੌਕ ’ਚ ਰੱਖ ਕੇ ਲਗਾਇਆ ਧਰਨਾ ਡੀ.ਐਸ.ਪੀ. ਵਲੋਂ ਭਰੋਸਾ ਦਿਵਾਉਣ ਤੋਂ ਬਾਅਦ ਧਰਨਾ ਚੁੱਕਿਆ

ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.

Ad Position 21
No active advertisement
ਪਰਿਵਾਰ ਨੂੰ ਭਰੋਸਾ ਦਿਵਾਉਂਦੇ ਹੋਏ ਡੀ.ਐਸ.ਪੀ. ਸੁਖਬੀਰ ਸਿੰਘ। 07-08-2026
ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਐੱਚ.ਸੀ ਜਗਰੂਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਸਿੱਧਵਾਂ ਗੇਟ ਤੋਂ ਜਗਜੀਤ ਸਿੰਘ ਪੁੱਤਰ ਬੀਰਾ ਸਿੰਘ ਵਾਸੀ ਖਾਲੜਾ, ਅਕਾਸ਼ਦੀਪ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਭਿੱਖੀਵਿੰਡ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ . ਐੱਸ.ਆਈ. ਮਨਜਿੰਦਰ ਸਿੰਘ ਨੇ ਟੱਕਰ ਸਾਹਿਬ ਰੋਡ ਤਰਨ ਤਾਰਨ ਤੋਂ ਹਰਦੇਵ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਝਬਾਲ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਗੁਰਸੇਵਕ ਸਿੰਘ ਨੇ ਲਿੰਕ ਰੋਡ ਪੁੱਲ ਡਰੇਨ ਨੌਸ਼ਹਿਰਾ ਢਾਲਾ ਤੋਂ ਕੁਲਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਢਾਲਾ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੰਚਾਇਤ ਘਰ ਖਡੂਰ ਸਾਹਿਬ ਤੋਂ ਤੇਜਪਾਲ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਖਡੂਰ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਸੰਗੀਤਾ ਰਾਣੀ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦੀਪਕ ਕੁਮਾਰ ਪੁੱਤਰ ਮੇਲਾ ਰਾਮ ਵਾਸੀ ਪੱਟੀ ਅਤੇ ਗੁਰਵਿੰਦਰ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਪੱਟੀ, ਮੰਨਾ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਕੁੱਲ੍ਹਾ, ਗੁਰਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਕੁੱਲ੍ਹਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਰਣਜੀਤ ਸਿੰਘ ਨੂੰ ਸੂਚਨਾ ਮਿਲੀ ਕਿ ਸੋਢੀ ਸਿੰਘ ਪੁੱਤਰ ਸੋਖਾ ਸਿੰਘ, ਹੀਰਾ ਸਿੰਘ ਪੁੱਤਰ ਕਾਲਾ ਸਿੰਘ ਵਾਸੀਅਨ ਬਸਤੀ ਪਿੰਡ ਕਿੜੀਆਂ ਚੋਹਲਾ ਸਾਹਿਬ ਪਿੰਡ ਕੰਬੋਏ ਢਾਏ ਵਾਲਾ ਨਜ਼ਦੀਕ 8-10 ਕੈਨ ਘਾਹ ਫੂਸ ਵਿਚ ਰੱਖ ਕੇ ਅੱਗੇ ਵੇਚਣ ਦੀ ਤਾਂਗ ਵਿਚ ਬੈਠੇ ਹਨ। ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਆ ਸਕਦੇ ਹਨ ਤਾਂ ਤੁਰੰਤ ਉਨ੍ਹਾਂ ਛਾਪੇਮਾਰੀ ਦੌਰਾਨ 3 ਲੱਖ 90 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਕੁੱਲ 520 ਬੋਤਲਾਂ ਬਰਾਮਦ ਕੀਤੀਆਂ ਹਨ, ਪ੍ਰੰਤੂ ਵਿਅਕਤੀ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਜੋਗਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਹਰੀਕੇ ਦੇ ਘਰ ਛਾਪੇਮਾਰੀ ਦੌਰਾਨ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ। ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਮੰਨਾ ਦੇ ਗ੍ਰਹਿ ਵਿਖੇ ਭਾਜਪਾ ਵਰਕਰਾਂ ਦੀ ਮੀਟਿੰਗ ਅਗਲੀ ਖ਼ਬਰ ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਸਰਹਾਲੀ ਤੋਂ ਠੱਟਾ ਪਿੰਡ ਨੂੰ ਜਾਂਦੀ ਸੜਕ ’ਤੇ ਲਗਾਏ ਬੂਟੇ ਗ੍ਰਾਮ ਪੰਚਾਇਤ ਠੱਟਾ ਨੇ...
Ad Position 24
No active advertisement