07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਮੀਟਿੰਗ

ਮੀਆਂਵਿੰਡ, 6 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਪਿੰਡ ਮੀਆਂਵਿੰਡ ਵਿਖੇ ਠੇਕੇਦਾਰ ਇੰਦਰਜੀਤ ਸਿੰਘ ਦੇ ਗ੍ਰਹਿ ਵਿਖੇ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਮੌਕੇ ਸਾਬਕਾ ਵਿਧਾਇਕ ਭਲਾਈਪੁਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰੱਖੜ ਪੁੰਨਿਆ ਮੌਕੇ ਕਾਂਗਰਸ ਪਾਰਟੀ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ਵਿਚ ਕਾਂਗਰਸ ਪਾਰਟੀ ਦੀ ਉੱਚ ਪੱਧਰੀ ਲੀਡਰਸ਼ਿਪ ਪਹੁੰਚ ਰਹੀ ਹੈ।

Ad Position 21
No active advertisement
ਅਜੀਤ ਡੈਸਕ 07-08-2026
ਮੀਆਂਵਿੰਡ, 6 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਪਿੰਡ ਮੀਆਂਵਿੰਡ ਵਿਖੇ ਠੇਕੇਦਾਰ ਇੰਦਰਜੀਤ ਸਿੰਘ ਦੇ ਗ੍ਰਹਿ ਵਿਖੇ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਮੌਕੇ ਸਾਬਕਾ ਵਿਧਾਇਕ ਭਲਾਈਪੁਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਰੱਖੜ ਪੁੰਨਿਆ ਮੌਕੇ ਕਾਂਗਰਸ ਪਾਰਟੀ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ਵਿਚ ਕਾਂਗਰਸ ਪਾਰਟੀ ਦੀ ਉੱਚ ਪੱਧਰੀ ਲੀਡਰਸ਼ਿਪ ਪਹੁੰਚ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੁੰਨਿਆਂ ਵਾਲੇ ਦਿਨ ਵੱਧ ਤੋਂ ਵੱਧ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਕਾਨਫਰੰਸ ਵਿਚ ਪਹੁੰਚੋ ਤੇ ਆਪਣੇ ਪਸੰਦੀ ਦੇ ਲੀਡਰਸ਼ਿਪ ਦੇ ਵਿਚਾਰ ਸੁਣੋਂ। ਇਸ ਮੌਕੇ ਇੰਦਰਜੀਤ ਸਿੰਘ ਵਲੋਂ ਭਲਾਈਪੁਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ ਸਾਥੀਆਂ ਸਮੇਤ ਵੱਡੇ ਕਾਫ਼ਲੇ ਨਾਲ ਕਾਨਫਰੰਸ ਵਿਚ ਹਾਜ਼ਰੀ ਭਰਨਗੇ। ਇਸ ਮੌਕੇ ਭਲਾਈਪੁਰ ਨਾਲ ਸੂਬਾ ਆਗੂ ਹਰਿੰਦਰਪਾਲ ਸਿੰਘ ਮੱਲ੍ਹਾ, ਸਾਬਕਾ ਸਰਪੰਚ ਗੁਰਦਿਆਲ ਸਿੰਘ ਕੰਗ, ਸੰਮਤੀ ਮੈਂਬਰ ਦਲਜੀਤ ਸਿੰਘ ਭੱਪੀ ਵਡਾਲਾ, ਸੰਮਤੀ ਮੈਂਬਰ ਪਵਿੱਤਰਜੀਤ ਸਿੰਘ, ਸਾਬਕਾ ਸਰਪੰਚ ਅਮਰੀਕ ਸਿੰਘ ਜਲਾਲਾਬਾਦ, ਪੀ.ਏ. ਜਗਦੀਪ ਸਿੰਘ ਮਾਨ ਅਤੇ ਇੰਦਰਜੀਤ ਸਿੰਘ ਠੇਕੇਦਾਰ, ਸੁਖਬੀਰ ਸਿੰਘ ਠੇਕੇਦਾਰ, ਸੁਖਰਾਜ ਸਿੰਘ ਕੈਨੇਡਾ, ਮੈਂਬਰ ਸਤਨਾਮ ਸਿੰਘ, ਮੈਂਬਰ ਤਿੰਦਾ ਸਿੰਘ, ਕੁਲਦੀਪ ਸਿੰਘ ਬਿੱਲਾ, ਮੁਖਤਾਰ ਸਿੰਘ ਫੌਜੀ, ਕੁਲਵੰਤ ਸਿੰਘ, ਲਖਵਿੰਦਰ ਸਿੰਘ, ਗੋਲਡੀ, ਮਨਦੀਪ ਸਿੰਘ, ਗੁਰਬੀਰ ਸਿੰਘ, ਜਥੇਦਾਰ ਸਰਬਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰੀਕੇ-ਪ੍ਰਿੰਗੜੀ-ਪੱਟੀ ਸੜਕ ਦੀ ਸਾਰ ਲਓ ਸਰਕਾਰ ਜੀ! ਸੜਕ ਦੀ ਬਦਤਰ ਹਾਲਾਤ ਕਾਰਨ ਸਾਲਾਂ ਤੋਂ ਸੰਤਾਪ ਭੋਗ ਰਹੇ ਦਰਜਨ ਤੋਂ... ਅਗਲੀ ਖ਼ਬਰ ਪਤੀ ਵਲੋਂ ਆਪਣੀ ਪ੍ਰੇਮਿਕਾ ਨਾਲ ਹਮਸਲਾਹ ਹੋ ਕੇ ਪਤਨੀ ਨਾਲ ਕੁੱਟਮਾਰ
Ad Position 24
No active advertisement