ਔਲਖ ਨੂੰ ਕੋਰ ਕਮੇਟੀ ਮੈਂਬਰ ਅਤੇ ਲਾਹੌਰੀਆ ਨੂੰ ਸਰਕਲ ਗੋਇੰਦਵਾਲ ਸਾਹਿਬ ਦਾ ਪ੍ਰਧਾਨ ਬਣਾਏ ਜਾਣ ’ਤੇ ਸਵਾਗਤ
ਗੋਇੰਦਵਾਲ ਸਾਹਿਬ, 6 ਅਗਸਤ (ਸਕੱਤਰ ਸਿੰਘ ਅਟਵਾਲ)– ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁਲਦੀਪ ਸਿੰਘ ਔਲਖ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਅਤੇ ਕੁਲਦੀਪ ਸਿੰਘ ਲਾਹੌਰੀਆ ਨੂੰ ਸਰਕਲ ਗੋਇੰਦਵਾਲ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਵਰਕਰਾਂ ਨੇ ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਦੋਵੇਂ ਆਗੂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਕ
ਕੁਲਦੀਪ ਸਿੰਘ ਔਲਖ ਅਤੇ ਕੁਲਦੀਪ ਸਿੰਘ ਲਾਹੌਰੀਆ
07-08-2026
ਗੋਇੰਦਵਾਲ ਸਾਹਿਬ, 6 ਅਗਸਤ (ਸਕੱਤਰ ਸਿੰਘ ਅਟਵਾਲ)– ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁਲਦੀਪ ਸਿੰਘ ਔਲਖ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਅਤੇ ਕੁਲਦੀਪ ਸਿੰਘ ਲਾਹੌਰੀਆ ਨੂੰ ਸਰਕਲ ਗੋਇੰਦਵਾਲ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਵਰਕਰਾਂ ਨੇ ਪਾਰਟੀ ਹਾਈਕਮਾਂਡ ਦੇ ਇਸ ਫ਼ੈਸਲੇ ਦਾ ਭਰਵਾਂ ਸਵਾਗਤ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਦੋਵੇਂ ਆਗੂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਅਕਾਲੀ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ, ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਖਡੂਰ ਸਾਹਿਬ ਦੀ ਇੰਚਾਰਜ ਬੀਬੀ ਰਮਨਦੀਪ ਕੌਰ, ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਮਿਹਨਤੀ ਅਤੇ ਜ਼ਮੀਨੀ ਵਰਕਰਾਂ ਨੂੰ ਮਾਣ-ਸਨਮਾਨ ਦੇ ਕੇ ਵਰਕਰਾਂ ਦਾ ਹੌਸਲਾ ਵਧਾਇਆ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕਰਨਗੇ। ਇਸ ਮੌਕੇ ਸਰਪੰਚ ਗੁਰਮੇਜ਼ ਸਿੰਘ ਖੱਖ, ਹਰਦੀਪ ਸਿੰਘ ਮੈਂਬਰ ਪੰਚਾਇਤ ਖੱਖ, ਚੇਅਰਮੈਨ ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ, ਵਰਿੰਦਰ ਸਿੰਘ ਜੋਤੀ, ਡਾ.ਮੱਸਾ ਸਿੰਘ, ਹਰਭਜਨ ਸਿੰਘ ਰਾਠੌਰ, ਡਾ.ਸੰਤੋਖ ਸਿੰਘ ਖਹਿਰਾ, ਦਵਿੰਦਰ ਸਿੰਘ ਸੋਨੂੰ, ਬਾਵਾ ਰਣਜੀਤ ਸਿੰਘ ਲੱਕੀ, ਠੇਕੇਦਾਰ ਹਰਜੀਤ ਸਿੰਘ, ਗੁਰਸੇਵਕ ਸਿੰਘ ਮੈਂਬਰ ਪੰਚਾਇਤ, ਦਲਜੀਤ ਸਿੰਘ ਵਿਰਕ, ਸ਼ੇਰ ਸਿੰਘ ਮੈਂਬਰ ਪੰਚਾਇਤ, ਸੁਖਬੀਰ ਸਿੰਘ ਫੌਜੀ, ਬਲਬੀਰ ਸਿੰਘ, ਮੋਹਨ ਸਿੰਘ ਸਾਬਕਾ ਏ.ਐਸ.ਆਈ, ਤਰਸੇਮ ਸਿੰਘ ਸਾਬਕਾ ਏ.ਐਸ.ਆਈ, ਰੁਪਿੰਦਰ ਸਿੰਘ ਲਹੌਰੀਆ, ਠੇਕੇਦਾਰ ਅਮਰਜੀਤ ਸਿੰਘ ਹੰਸਵਾਲਾ , ਵਿਸ਼ਾਲ ਦੀਪ, ਗੁਰਪ੍ਰੀਤ ਸਿੰਘ ਪੰਡਿਤ, ਪਰਮਜੀਤ ਸਿੰਘ ਹੰਸਾਵਾਲਾ, ਸਾਹਿਬ ਸਿੰਘ ਖਵਾਸਪੁਰ ਆਦਿ ਹਾਜ਼ਰ ਸਨ।