07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਹਰੀਕੇ ਪੱਤਣ, 6 ਅਗਸਤ (ਸੰਜੀਵ ਕੁੁੰਦਰਾ)- ਚੀਫ਼ ਖਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦਾ ਪ੍ਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਸਕੂਲ ਵਿਚ ਚੱਲ ਰਹੇ ਸਹਿਜ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਮਨਾਏ ਗਏ ਪ੍ਰਕਾਸ਼ ਪੁਰਬ ਮੌਕੇ ਅਰਦਾਸ ਕਰਦੇ ਗ੍ਰੰਥੀ ਸਿੰਘ। ਤਸਵੀਰ: ਕੁੰਦਰਾ 07-08-2026
ਹਰੀਕੇ ਪੱਤਣ, 6 ਅਗਸਤ (ਸੰਜੀਵ ਕੁੁੰਦਰਾ)- ਚੀਫ਼ ਖਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦਾ ਪ੍ਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਸਕੂਲ ਵਿਚ ਚੱਲ ਰਹੇ ਸਹਿਜ ਪਾਠ ਦੇ ਭੋਗ ਪਾਏ ਗਏ। ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ| ਧਾਰਮਿਕ ਅਧਿਆਪਕਤਸਬੀਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਵਲੋਂ ਬਖਸ਼ੀ ਸਿੱਖਿਆ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ । ਸਕੂਲ ਦੇ ਪੀ੍ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀ ਰਹਿਮਤ ਕੌਰ, ਫਤਿਹ ਸਿੰਘ, ਵੰਸ਼ਦੀਪ ਸਿੰਘ, ਵਾਰਸਦੀਪ ਸਿੰਘ, ਏਕਸਬੀਰ ਕੌਰ, ਅਵਲੀਨ ਕੌਰ, ਸੁਖਪੀ੍ਤ ਕੌਰ, ਗੁਰਜਾਪ ਸਿੰਘ, ਸਹਿਜਪਾਲ ਸਿੰਘ, ਮਨਰਾਜ ਕੌਰ, ਸ਼ਹਿਰਾਜ ਸਿੰਘ, ਸਮਰੱਥ ਸਿੰਘ ਅਤੇ ਜਪਜੀ ਕੌਰ ਨੇ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦਾ ਜੀਵਨ ਇਤਿਹਾਸ ਅਤੇ ਸਿੱਖਿਆਵਾਂ ਨੂੰ ਕਵਿਤਾਵਾਂ ਦੇ ਰੂਪ ਵਿਚ ਪੇਸ਼ ਕੀਤਾ । ਗੁਰੂ ਸਾਹਿਬ ਦੇ ਪ੍ਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ, ਸੁੰਦਰ ਲਖਾਈ ਮੁਕਾਬਲੇ ਵੀ ਕਰਵਾਏ ਗਏ। ਪ੍ਰਿੰਸੀਪਲ ਸ੍ਰੀਮਤੀ ਪੰਪਲਜੀਤ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਤੋਂ ਸੇਧ ਲੈ ਕੇ ਸੋਹਣਾ ਜੀਵਨ ਬਤੀਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਸਮੇਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਸਾਵਣ ਦੇ ਮਹੀਨੇ ਵਿਚ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਦੀ ਸਾਂਭ ਸੰਭਾਲ ਲਈ ਵੀ ਜਾਗਰੂਕ ਕੀਤਾ । ਸ਼ਬਦ ਕੀਰਤਨ ਗਾਇਨ ਅਤੇ ਕਵਿਤਾਵਾਂ ਗਾਇਨ ਕਰਨ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ । ਸਕੂਲ ਦੇ ਮੈਂਬਰ ਇੰਚਾਰਜ ਕਵਰਦੀਪ ਸਿੰਘ, ਰਵਿੰਦਰ ਸਿੰਘ, ਬਲਦੇਵ ਸਿੰਘ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰੂ ਸਾਹਿਬ ਦੇ ਪ੍ਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਸ਼ੁੱਭ ਇੱਛਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਫਤਿਆਬਾਦ ਦੇ ਖਿਡਾਰੀਆਂ ਦਾ ਜ਼ੋਨਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼ੇਰੋਂ ਖੰਡ ਮਿੱਲ ਮੋਰਚੇ ’ਤੇ ਹੀਰੋਸ਼ੀਮਾ ਤੇ ਨਾਗਾਸਾਕੀ ਦੇ ਐਟਮੀਂ ਸਾਕੇ ਦੀ 81ਵੀਂ ਵਰ੍ਹੇਗੰਢ ’ਤੇ ਸ਼ਰਧਾਂਜਲੀ
Ad Position 24
No active advertisement