07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਫਤਿਆਬਾਦ ਦੇ ਖਿਡਾਰੀਆਂ ਦਾ ਜ਼ੋਨਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਫਤਿਆਬਾਦ, 6 ਅਗਸਤ (ਹਰਵਿੰਦਰ ਸਿੰਘ ਧੂੰਦਾ)–ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਆਫ਼ ਕੈਂਡਿਡ ਸਟੱਡੀਜ਼ ਫਤਿਆਬਾਦ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ । ਸਕੂਲ ਦੇ ਵਿਦਿਆਰਥੀਆਂ ਨੇ ਹਰੇਕ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਪੁਜੀਸ਼ਨਾਂ ਹਾਸਲ ਕੀਤੀਆਂ।

Ad Position 21
No active advertisement
ਅਜੀਤ ਡੈਸਕ 07-08-2026
ਫਤਿਆਬਾਦ, 6 ਅਗਸਤ (ਹਰਵਿੰਦਰ ਸਿੰਘ ਧੂੰਦਾ)–ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਆਫ਼ ਕੈਂਡਿਡ ਸਟੱਡੀਜ਼ ਫਤਿਆਬਾਦ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ । ਸਕੂਲ ਦੇ ਵਿਦਿਆਰਥੀਆਂ ਨੇ ਹਰੇਕ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਪੁਜੀਸ਼ਨਾਂ ਹਾਸਲ ਕੀਤੀਆਂ। ਸਕੂਲ ਦੀ ਅੰਡਰ-14 ਲੜਕਿਆ ਦੀ ਬੈਡਮਿੰਟਨ ਟੀਮ ਨੇ ਜ਼ੋਨਲ ਪੱਧਰੀ ਖੇਡ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾਂ ਸਥਾਨ ਹਾਸਲ ਕੀਤਾ। ਅੰਡਰ-14 ਲੜਕਿਆਂ ਦੇ ਕ੍ਰਿਕੇਟ ਮੁਕਾਬਲਿਆਂ ਵਿਚ ਪਹਿਲਾ ਸਥਾਨ । ਰੱਸਾਕਸ਼ੀ ਦੇ ਮੁਕਾਬਲਿਆ ਵਿਚ ਅੰਡਰ-17 ਵਿਚ ਪਹਿਲਾਂ ਅਤੇ ਅੰਡਰ-14 ਵਿਚ ਤੀਸਰਾ ਸਥਾਨ ਹਾਸਿਲ ਕਰਕੇ ਟਰਾਫੀ ‘ਤੇ ਕਬਜ਼ਾ ਕੀਤਾ । ਇਸ ਟੂਰਨਾਮੈਂਟ ਦੌਰਾਨ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਬੇਹੱਦ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ । ਇਨ੍ਹਾਂ ਖਿਡਾਰੀਆਂ ਨੇ ਆਪਣੇ ਸ਼ਾਨਦਾਰ ਚੁਸਤੀ-ਫੁਰਤੀ ਅਤੇ ਬਿਹਤਰ ਤਾਲਮੇਲ ਸਦਕਾ ਵਿਰੋਧੀ ਟੀਮਾਂ ਨੂੰ ਲਗਾਤਾਰ ਮੈਚਾਂ ਵਿਚ ਕਰਾਰੀ ਮਾਤ ਦਿੱਤੀ ਅਤੇ ਆਪਣੀ ਟੀਮ ਨੂੰ ਜਿੱਤ ਦੇ ਸਿਖਰ ‘ਤੇ ਪਹੁੰਚਾਇਆ। ਇਸ ਵੱਡੀ ਪ੍ਰਾਪਤੀ ‘ਤੇ ਸਕੂਲ ਦੇ ਸਰਪ੍ਰਸਤ ਮਾਸਟਰ ਮੰਗਤ ਰਾਮ, ਚੇਅਰਮੈਨ ਰਵਿੰਦਰ ਕੁਮਾਰ ਅਤੇ ਪ੍ਰਿੰਸੀਪਲ ਅਨੀਤਾ ਚਤਰਥ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਖੇਡ ਕੋਚ ਨੂੰ ਮੁਬਾਰਕਬਾਦ ਦਿੱਤੀ । ਸਕੂਲ ਪਹੁੰਚਣ ‘ਤੇ ਜੇਤੂ ਟੀਮਾਂ ਦੇ ਇਨ੍ਹਾਂ ਸਿਤਾਰਿਆਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਮੈਡਲ ਪਹਿਨਾ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨਜਿੰਦਰ ਕੌਰ, ਜਸਬੀਰ ਸਿੰਘ, ਰਮਨਦੀਪ ਕੌਰ, ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਕੰਵਲਪ੍ਰੀਤ ਕੌਰ, ਅਰਚਨਾ ਮੈਡਮ, ਰਜਨੀਸ਼ ਮੈਡਮ, ਨਵਨੀਤ ਕੌਰ, ਇੰਦੀਪ ਕੌਰ, ਕਿਰਨਦੀਪ ਕੌਰ, ਅੰਤਰਪ੍ਰੀਤ ਕੌਰ , ਕੋਮਲਪ੍ਰੀਤ ਕੌਰ, ਨਵਜੋਤ ਕੌਰ, ਜਸਪ੍ਰੀਤ ਕੌਰ ਅਤੇ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ੋਨ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਿਖੇ ਪ੍ਰਕਾਸ਼ ਪੁਰਬ ਮਨਾਇਆ
Ad Position 24
No active advertisement