07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਜ਼ੋਨ ਪੱਧਰੀ ਫੁੱਟਬਾਲ ਮੁਕਾਬਲਿਆਂ ’ਚ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦਾ ਸ਼ਾਨਦਾਰ ਪ੍ਰਦਰਸ਼ਨ

ਨੌਸ਼ਹਿਰਾ ਪੰਨੂੰਆ, 6 ਅਗਸਤ (ਦੀਪਕ ਮੈਣੀ)– ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਅਧੀਨ ਸੰਚਾਲਿਤ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਰਾਜ ਸਕੂਲੀ ਖੇਡਾਂ (ਸੈਸ਼ਨ 2026-27) ਦੇ ਤਹਿਤ ਕਰਵਾਏ ਗਏ ਤਰਨ ਤਾਰਨ ਜ਼ਿਲ੍ਹੇ ਦੇ ਜ਼ੋਨ ਤਰਨ ਤਾਰਨ-2 ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਦਵਿੰਦਰ ਸਿੰਘ ਮੁੱਖ ਕਨਵੀਨਰ (ਜ਼ੋਨ ਤਰਨ ਤਾਰਨ-2) ਦੀ ਦੇਖ-ਰੇਖ ਹੇਠ ਕਰਵਾਏ ਗਏ।

Ad Position 21
No active advertisement
ਫੁੱਟਬਾਲ ਮੁਕਾਬਲਿਆ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀ। ਤਸਵੀਰ–ਮੈਣੀ 07-08-2026
ਨੌਸ਼ਹਿਰਾ ਪੰਨੂੰਆ, 6 ਅਗਸਤ (ਦੀਪਕ ਮੈਣੀ)– ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਅਧੀਨ ਸੰਚਾਲਿਤ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਰਾਜ ਸਕੂਲੀ ਖੇਡਾਂ (ਸੈਸ਼ਨ 2026-27) ਦੇ ਤਹਿਤ ਕਰਵਾਏ ਗਏ ਤਰਨ ਤਾਰਨ ਜ਼ਿਲ੍ਹੇ ਦੇ ਜ਼ੋਨ ਤਰਨ ਤਾਰਨ-2 ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਦਵਿੰਦਰ ਸਿੰਘ ਮੁੱਖ ਕਨਵੀਨਰ (ਜ਼ੋਨ ਤਰਨ ਤਾਰਨ-2) ਦੀ ਦੇਖ-ਰੇਖ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-17 ਲੜਕੀਆਂ ਦੀ ਫੁੱਟਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਟੀਮ ਦੀ ਇਸ ਪ੍ਰਾਪਤੀ ਨੇ ਅਕੈਡਮੀ ਨੂੰ ਵਿਸ਼ੇਸ਼ ਮਾਣ ਬਖ਼ਸ਼ਿਆ। ਇਸ ਮੌਕੇ ਅਕੈਡਮੀ ਦੀ ਪ੍ਰਿੰਸੀਪਲ ਮੰਜੂ ਤਲਵਾੜ ਨੇ ਜੇਤੂ ਵਿਦਿਆਰਥਣਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਸਰਗਰਮ ਭਾਗੀਦਾਰੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਵੀ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਿੰਸੀਪਲ ਮੰਜੂ ਤਲਵਾੜ ਨੇ ਇਹ ਵੀ ਦੱਸਿਆ ਕਿ ਇਹ ਸਫ਼ਲਤਾ ਖਿਡਾਰਣਾਂ ਦੀ ਨਿਰੰਤਰ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਟੀਮ ਆਉਣ ਵਾਲੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਕੈਡਮੀ ਦਾ ਨਾਮ ਹੋਰ ਰੌਸ਼ਨ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਦੀਆਂ ਫੁੱਟਬਾਲ ਖਿਡਾਰਣਾਂ ਪਿਛਲੇ ਕਈ ਸਾਲਾਂ ਤੋਂ ਤਰਨ ਤਾਰਨ ਜ਼ਿਲ੍ਹੇ ਦੀ ਟੀਮ ਦਾ ਹਿੱਸਾ ਬਣਦੀਆਂ ਆ ਰਹੀਆਂ ਹਨ ਅਤੇ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਮਾਣ ਵਧਾ ਰਹੀਆਂ ਹਨ। ਸਮਾਗਮ ਦੌਰਾਨ ਡੀ.ਪੀ.ਈ. ਹਰਪਾਲ ਸਿੰਘ, ਮਲਕੀਤ ਕੌਰ, ਵਰਿੰਦਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸਨ। ਅੰਤ ਵਿਚ ਜੇਤੂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਨਮਾਨਿਤ ਕਰਦਿਆਂ ਪ੍ਰੋਤਸਾਹਨ ਇਨਾਮ ਭੇਟ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਦਾਲਾਂ ਦੀ ਕਾਸ਼ਤ ਸੰਬੰਧੀ ਲਗਾਇਆ ਕਿਸਾਨ ਜਾਗਰੂਕਤਾ ਕੈਂਪ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਫਤਿਆਬਾਦ ਦੇ ਖਿਡਾਰੀਆਂ ਦਾ ਜ਼ੋਨਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement