06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੱਟੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਪੱਟੀ, 6 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧਾ ਪਾ ਕੇ ਤੀਆਂ ਦੇ ਤਿਉਹਾਰ ਦਾ ਆਨੰਦ ਮਾਣਿਆ।

Ad Position 21
No active advertisement
ਕੈਪਸ਼ਨ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਉਂਦੇ ਬੱਚੇ ਅਤੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਸਟਾਫ ਮੈਂਬਰ। ਤਸਵੀਰਾਂ: ਕਾਲੇਕੇ 07-08-2026
ਪੱਟੀ, 6 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧਾ ਪਾ ਕੇ ਤੀਆਂ ਦੇ ਤਿਉਹਾਰ ਦਾ ਆਨੰਦ ਮਾਣਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਜਸਬੀਰ ਕੌਰ ਸੈਣੀ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਹ ਤਿਉਹਾਰ ਸਾਡੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹੈ, ਇਹ ਸਾਡੀ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਨਵ-ਵਿਆਹੀਆਂ ਮੁਟਿਆਰਾਂ ਇਸ ਤਿਉਹਾਰ ਦਾ ਬੜੀ ਬੇਸਬਰੀ ਨਾਲ ਇੰਤਜ਼ਾਰ ਕਰਦੀਆਂ ਹਨ, ਉਹ ਆਪਣੇ ਪੇਕੇ ਆ ਕੇ ਆਪਣੀਆਂ ਸਹੇਲੀਆਂ ਨਾਲ ਰਲ ਕੇ ਖੁਸ਼ੀ ਦਾ ਇਜ਼ਹਾਰ ਕਰਦੀਆਂ ਹਨ। ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਅਜਿਹੇ ਤਿਓਹਾਰ ਮਨਾਉਣੇ ਚਾਹੀਦੇ ਹਨ । ਸਕੂਲ ਦੇ ਮੈਂਬਰ ਇੰਚਾਰਜ਼ ਗੁਰਬੀਰ ਸਿੰਘ ਢਿੱਲੋਂ, ਤਰਲੋਕ ਸਿੰਘ, ਸਰਬਜੀਤ ਸਿੰਘ ਨੇ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਖੁਸ਼ੀ ਮਨਾਉਣ ਅਤੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਦਾ ਮੌਕਾ ਦਿੰਦੇ ਹਨ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਨੀਰੂ ਸ਼ਰਮਾ, ਸਕੂਲ ਦੇ ਸੁਪਰਵਾਈਜ਼ਰ ਮੈਡਮ ਕਰਮਜੀਤ ਕੌਰ, ਮੈਡਮ ਪਰਦੀਪ ਕੌਰ, ਮੈਡਮ ਰੁਪਿੰਦਰ ਕੌਰ ਨੰਦਾ, ਮੈਡਮ ਰਣਜੀਤ ਕੌਰ, ਮੈਡਮ ਹਰਪ੍ਰੀਤ ਕੌਰ ਚੀਮਾ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਜਲਾਲਉਸਮਾ ਦੀ ਅਗਵਾਈ ਹੇਠ ਬਾਬਾ ਡੱਲਾ ਵਿਖੇ ਮੀਟਿੰਗ ਅਗਲੀ ਖ਼ਬਰ ਜਥੇ.ਦਲਬੀਰ ਸਿੰਘ ਜਹਾਂਗੀਰ ਵਲੋਂ ਦੀਨੇਵਾਲ ਵਿਖੇ ਸਾਬਕਾ ਸਰਪੰਚ ਟੋਨੀ ਨਾਲ ਦੁੱਖ ਪ੍ਰਗਟ
Ad Position 24
No active advertisement