06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਾਬਕਾ ਵਿਧਾਇਕ ਜਲਾਲਉਸਮਾ ਦੀ ਅਗਵਾਈ ਹੇਠ ਬਾਬਾ ਡੱਲਾ ਵਿਖੇ ਮੀਟਿੰਗ

ਮੀਆਂਵਿੰਡ, 6 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਵਾਲੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸਬੰਧੀ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਪਿੰਡ ਨਾਗੋਕੇ ਮੋੜ ਦੇ ਗੁਰਦੁਆਰਾ ਬਾਬਾ ਡੱਲਾ ਜੀ ਦੇ ਅਸਥਾਨ ਤੇ ਅਕਾਲੀ ਆਗੂਆਂ ਦੀ ਮੀਟਿੰਗ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਜਲਾਲਉਸਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਾਨਫਰੰਸ ਵਿਚ ਹੋਣ ਵਾਲਾ ਇਕੱਠ ਇਤਿਹਾਸਕ ਹੋਵੇਗਾ ਕਿਉਂਕਿ ਹਰੇਕ ਅਕਾਲੀ ਵਰਕਰ ਇਸ ਦਿਨ ਦੀ ਉਡੀਕ ਕਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 07-08-2026
ਮੀਆਂਵਿੰਡ, 6 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਵਾਲੇ ਦਿਨ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਸਬੰਧੀ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਪਿੰਡ ਨਾਗੋਕੇ ਮੋੜ ਦੇ ਗੁਰਦੁਆਰਾ ਬਾਬਾ ਡੱਲਾ ਜੀ ਦੇ ਅਸਥਾਨ ਤੇ ਅਕਾਲੀ ਆਗੂਆਂ ਦੀ ਮੀਟਿੰਗ ਹੋਈ। ਇਸ ਮੌਕੇ ਗੱਲਬਾਤ ਕਰਦਿਆਂ ਜਲਾਲਉਸਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕਾਨਫਰੰਸ ਵਿਚ ਹੋਣ ਵਾਲਾ ਇਕੱਠ ਇਤਿਹਾਸਕ ਹੋਵੇਗਾ ਕਿਉਂਕਿ ਹਰੇਕ ਅਕਾਲੀ ਵਰਕਰ ਇਸ ਦਿਨ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਆਪਣੇ ਸਾਥੀਆਂ ਨੂੰ ਕਿਹਾ ਕਿ ਵੱਡੀ ਗਿਣਤੀ ਵਿਚ ਸੰਗਤ ਨੂੰ ਲੈ ਕੇ ਕਾਨਫਰੰਸ ਵਿਚ ਹਾਜ਼ਰੀ ਭਰੀ ਜਾਵੇ। ਇਸ ਮੌਕੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਸੁਖਵੰਤ ਸਿੰਘ ਮੱਲ੍ਹਾ, ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਸੰਮਤੀ ਮੈਂਬਰ ਦਲਬੀਰ ਸਿੰਘ ਨਾਗੋਕੇ, ਰਣਜੀਤ ਸਿੰਘ ਰਾਣਾ ਮੀਆਂਵਿੰਡ, ਜਥੇਦਾਰ ਸਰਦੂਲ ਸਿੰਘ ਮੀਆਂਵਿੰਡ, ਨਿਸ਼ਾਨ ਸਿੰਘ ਮੱਲ੍ਹਾ, ਦਿਆਲ ਸਿੰਘ ਸਰਲੀ, ਲਖਵੰਤ ਸਿੰਘ ਬਿੱਲੂ ਸਰਲੀ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ, ਸਿਮਰਨ ਸਿੰਘ ਬਦੇਸ਼ਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਨ-ਕਾਨੂੰਨ ਦੀ ਖਰਾਬ ਸਥਿਤੀ ਕਾਰਨ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠਿਆ- ਸੰਧੂ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੱਟੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24
No active advertisement