06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅਮਨ-ਕਾਨੂੰਨ ਦੀ ਖਰਾਬ ਸਥਿਤੀ ਕਾਰਨ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠਿਆ- ਸੰਧੂ

ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸੇਵਾਦਾਰ ਇਕਬਾਲ ਸਿੰਘ ਸੰਧੂ ਨੇ ਪੰਜਾਬ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਜਨਾਜ਼ਾ ਨਿਕਲ ਚੁੱਕਾ ਹੈ ਅਤੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਭਰੋਸਾ ਲਗਾਤਾਰ ਘਟਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਜਦਕਿ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 07-08-2026
ਤਰਨ ਤਾਰਨ, 6 ਅਗਸਤ (ਹਰਿੰਦਰ ਸਿੰਘ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸੇਵਾਦਾਰ ਇਕਬਾਲ ਸਿੰਘ ਸੰਧੂ ਨੇ ਪੰਜਾਬ ਵਿਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਜਨਾਜ਼ਾ ਨਿਕਲ ਚੁੱਕਾ ਹੈ ਅਤੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਭਰੋਸਾ ਲਗਾਤਾਰ ਘਟਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਜਦਕਿ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਝਬਾਲ ਵਿਚ ਦੋ ਸਕੇ ਭਰਾਵਾਂ ਦੀ ਹੋਈ ਮੌਤ ਸਿਰਫ਼ ਇਕ ਦੁਖਦਾਈ ਘਟਨਾ ਨਹੀਂ, ਸਗੋਂ ਇਹ ਸਰਕਾਰੀ ਪ੍ਰਣਾਲੀ ਦੀ ਨਾਕਾਮੀ ਦਾ ਸਪੱਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਵੀ ਵੱਧ ਦੁਖਦਾਈ ਗੱਲ ਇਹ ਹੈ ਕਿ ਇਨਸਾਫ਼ ਦੀ ਮੰਗ ਕਰਨ ਲਈ ਪੀੜਤ ਪਰਿਵਾਰ ਨੂੰ ਧਰਨੇ ਲਗਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਜੇਕਰ ਪ੍ਰਸ਼ਾਸਨ ਸਮੇਂ ਸਿਰ ਆਪਣੀ ਜ਼ਿੰਮੇਵਾਰੀ ਨਿਭਾਉਂਦਾ ਤਾਂ ਪਰਿਵਾਰ ਨੂੰ ਸੜਕਾਂ ’ਤੇ ਆ ਕੇ ਸੰਘਰਸ਼ ਨਾ ਕਰਨਾ ਪੈਂਦਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਨਸ਼ਿਆਂ, ਗੈਂਗਸਟਰਵਾਦ, ਲੁੱਟ-ਖੋਹ, ਚੋਰੀ ਅਤੇ ਕਤਲ ਵਰਗੀਆਂ ਘਟਨਾਵਾਂ ਆਮ ਹੋ ਚੁੱਕੀਆਂ ਹਨ, ਪਰ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਦੀ ਬਜਾਇ ਸਿਰਫ਼ ਵੱਡੇ-ਵੱਡੇ ਦਾਅਵੇ ਕਰਨ ਤੱਕ ਸੀਮਤ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦਾ ਡਰ ਅਪਰਾਧੀਆਂ ਦੇ ਮਨ ਵਿਚ ਖਤਮ ਹੁੰਦਾ ਜਾ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਖਤਰੇ ਵਿਚ ਪੈ ਗਈ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਲੋਕਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਾ ਹੋਈ ਤਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਵਿਜ਼ਡਮ ਸਕੂਲ ਆਫ਼ ਅਕੈਡਮਿਕਸ ਐਂਡ ਸਪੋਰਟਸ ਵਿਖੇ ਰੀਸਾਈਕਲ ਦਿਵਸ ਮਨਾਇਆ ਅਗਲੀ ਖ਼ਬਰ ਸਾਬਕਾ ਵਿਧਾਇਕ ਜਲਾਲਉਸਮਾ ਦੀ ਅਗਵਾਈ ਹੇਠ ਬਾਬਾ ਡੱਲਾ ਵਿਖੇ ਮੀਟਿੰਗ
Ad Position 24
No active advertisement